ਰਤਨ ਟਾਟਾ ਨੇ ਬੀਤੀ ਰਾਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਰਤਨ ਟਾਟਾ ਨੇ 86 ਸਾਲ ਦੀ ਉਮਰ 'ਚ ਬੁੱਧਵਾਰ ਰਾਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਆਖਰੀ ਸਾਹ ਲੈ। ਉਨ੍ਹਾਂ ਦੀ ਮੌਤ 'ਤੇ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ। ਪੀਐਮ ਮੋਦੀ ਸਮੇਤ ਦੇਸ਼ ਭਰ ਦੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਵੀ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।




ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ, ਉਦਯੋਗ ਦੇ ਸੱਚੇ 'ਰਤਨ' ਰਤਨ ਟਾਟਾ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਵਪਾਰ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿੱਚ ਉਨ੍ਹਾਂ ਦੀ ਦੂਰਅੰਦੇਸ਼ੀ ਲੀਡਰਸ਼ਿਪ ਨੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ, ਜੋ ਕਿ ਭਾਰਤ ਤੱਕ ਹੀ ਸੀਮਿਤ ਨਹੀਂ ਸੀ, ਸਗੋਂ ਦੁਨੀਆ ਭਰ ਵਿੱਚ ਫੈਲਿਆ ਹੋਇਆ ਸੀ। ਉਨ੍ਹਾਂ ਦੀ ਵਿਰਾਸਤ ਅਤੇ ਸਕਾਰਾਤਮਕ ਪ੍ਰਭਾਵ ਨੂੰ ਸਮਾਜ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।


ਰਤਨ ਟਾਟਾ ਦੀ ਮੌਤ 'ਤੇ ਮਹਾਰਾਸ਼ਟਰ ਅਤੇ ਝਾਰਖੰਡ ਨੇ ਸੂਬੇ 'ਚ ਇਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। ਸੋਗ ਦੇ ਸਮੇਂ ਦੌਰਾਨ ਰਾਜ ਦੇ ਸਰਕਾਰੀ ਦਫਤਰਾਂ ਵਿੱਚ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰਹੇਗਾ। ਇਸ ਦਿਨ ਸੂਬੇ ਵਿੱਚ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।


ਟਾਟਾ ਦੀ ਮ੍ਰਿਤਕ ਦੇਹ ਨੂੰ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (NCPA) ਵਿੱਚ ਰੱਖਿਆ ਗਿਆ ਹੈ। ਇੱਥੇ ਲੋਕ ਸ਼ਾਮ 4 ਵਜੇ ਤੱਕ ਅੰਤਿਮ ਦਰਸ਼ਨ ਕਰ ਸਕਣਗੇ। ਸ਼ਾਮ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਮੁਕੇਸ਼ ਅੰਬਾਨੀ ਅਤੇ ਕੁਮਾਰ ਮੰਗਲਮ ਬਿਰਲਾ ਸਮੇਤ ਰਾਜਨੀਤੀ, ਖੇਡਾਂ ਅਤੇ ਕਾਰੋਬਾਰ ਦੀਆਂ ਕਈ ਹਸਤੀਆਂ ਨੇ ਟਾਟਾ ਨੂੰ ਸ਼ਰਧਾਂਜਲੀ ਦਿੱਤੀ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial