ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਮਚਾਈ ਦਹਿਸ਼ਤ! ਭਾਰਤ ਸਰਕਾਰ ਚੌਕਸ
ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ (ਸਟ੍ਰੇਨ) ਨਾਲ ਲਾਗ ਦੀ ਦਰ ਅਚਾਨਕ ਵਧ ਗਈ ਹੈ।
![ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਮਚਾਈ ਦਹਿਸ਼ਤ! ਭਾਰਤ ਸਰਕਾਰ ਚੌਕਸ New form of corona virus causes panic! Government of India vigilant ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਮਚਾਈ ਦਹਿਸ਼ਤ! ਭਾਰਤ ਸਰਕਾਰ ਚੌਕਸ](https://static.abplive.com/wp-content/uploads/sites/5/2020/07/08122720/coronavirus-3.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ (ਸਟ੍ਰੇਨ) ਨਾਲ ਲਾਗ ਦੀ ਦਰ ਅਚਾਨਕ ਵਧ ਗਈ ਹੈ। ਇਸ ਦੇ ਮੱਦੇਨਜ਼ਰ, ਐਤਵਾਰ ਤੋਂ ਤਾਲਾਬੰਦੀ ਨੂੰ ਸਖਤ ਪਾਬੰਦੀਆਂ ਨਾਲ ਲਾਗੂ ਕੀਤਾ ਗਿਆ ਹੈ। ਹਾਲਾਤ ਨੂੰ ਵੇਖਦਿਆਂ ਬੈਲਜੀਅਮ ਤੇ ਨੀਦਰਲੈਂਡਜ਼ ਨੇ ਐਤਵਾਰ ਨੂੰ ਯੂਕੇ ਤੋਂ ਉਡਾਣ ਮੁਅੱਤਲ ਕਰ ਦਿੱਤੀ ਹੈ।
ਉਧਰ, ਭਾਰਤ ਸਰਕਾਰ ਵੀ ਚੌਕਸ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਇੱਕ ਨਵੇਂ ਰੂਪ ਬਾਰੇ ਚਿੰਤਾਵਾਂ ਵਿਚਕਾਰ, ਸਰਕਾਰ ਚੌਕਸ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਘਬਰਾਉਣ ਦੀ ਜ਼ਰੂਰਤ ਨਹੀਂ। ਹਰਸ਼ਵਰਧਨ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਸਰਕਾਰ ਨੇ ਉਹ ਸਭ ਕੁਝ ਕੀਤਾ, ਜੋ ਕੋਵਿਡ-19 ਨਾਲ ਨਜਿੱਠਣ ਲਈ ਜ਼ਰੂਰੀ ਸੀ।
ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ਉੱਤੇ ਪਾਬੰਦੀ ਦੀ ਮੰਗ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਇਹ ਕਹਿਣਾ ਚਾਹਾਂਗਾ ਕਿ ਇਹ ਕਲਪਨਾਤਮਕ ਸਥਿਤੀਆਂ ਹਨ, ਇਹ ਕਲਪਨਾਤਮਕ ਚਿੰਤਾਵਾਂ ਹਨ ਤੇ ਕਾਲਪਨਿਕ ਗੱਲਾਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)