ਪੜਚੋਲ ਕਰੋ

ਸਿੱਖਾਂ ਨੇ ਜਿੱਤਿਆ ਅਮਰੀਕੀਆਂ ਦਾ ਦਿਲ

ਨਿਊਜਰਸੀ ਦੇ ਗਵਰਨਰ ਫਿਲ ਮਰਫੀ ਨੇ ਸੂਬੇ ਦੇ ਵਿਕਾਸ ’ਚ ਸਿੱਖਾਂ ਵੱਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਦਸਤਾਰ ’ਚ ਸਜੇ ਮਰਫੀ ਨੇ ਆਪਣੇ ਭਾਸ਼ਨ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ’ ਦੇ ਉਚਾਰਣ ਨਾਲ ਕੀਤੀ। ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ’ਚ ਸੈਂਕੜੇ ਸਿੱਖ-ਅਮਰੀਕੀਆਂ ਨੂੰ ਸੰਬੋਧਨ ਹੁੰਦਿਆਂ ਮਰਫ਼ੀ ਨੇ ਕਿਹਾ ਕਿ ਨਿਊਜਰਸੀ ’ਚ ਵੱਖ ਵੱਖ ਭਾਂਤ ਦੇ ਵਿਅਕਤੀ ਨਜ਼ਰ ਆਉਂਦੇ ਹਨ ਤੇ ਹਰੇਕ ਭਾਈਚਾਰਾ ਪ੍ਰਾਂਤ ਦੇ ਵਿਕਾਸ ’ਚ ਆਪਣਾ ਯੋਗਦਾਨ ਪਾਉਂਦਾ ਹੈ।

ਵਾਸ਼ਿੰਗਟਨ: ਨਿਊਜਰਸੀ ਦੇ ਗਵਰਨਰ ਫਿਲ ਮਰਫੀ ਨੇ ਸੂਬੇ ਦੇ ਵਿਕਾਸ ’ਚ ਸਿੱਖਾਂ ਵੱਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਦਸਤਾਰ ’ਚ ਸਜੇ ਮਰਫੀ ਨੇ ਆਪਣੇ ਭਾਸ਼ਨ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ’ ਦੇ ਉਚਾਰਣ ਨਾਲ ਕੀਤੀ। ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ’ਚ ਸੈਂਕੜੇ ਸਿੱਖ-ਅਮਰੀਕੀਆਂ ਨੂੰ ਸੰਬੋਧਨ ਹੁੰਦਿਆਂ ਮਰਫ਼ੀ ਨੇ ਕਿਹਾ ਕਿ ਨਿਊਜਰਸੀ ’ਚ ਵੱਖ ਵੱਖ ਭਾਂਤ ਦੇ ਵਿਅਕਤੀ ਨਜ਼ਰ ਆਉਂਦੇ ਹਨ ਤੇ ਹਰੇਕ ਭਾਈਚਾਰਾ ਪ੍ਰਾਂਤ ਦੇ ਵਿਕਾਸ ’ਚ ਆਪਣਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਤੋਂ ਬਿਨਾਂ ਸਮਾਜ ਬੇਰੰਗ ਹੋ ਜਾਵੇਗਾ। ਮਰਫ਼ੀ ਮੁਤਾਬਕ ਸਮਾਜ ’ਚ ਸਿੱਖਾਂ ਦੀ ਹੋਂਦ ਨਾਲ ਨਿਊਜਰਸੀ ਰੰਗੀਨ ਹੋਇਆ ਪਿਆ ਹੈ। ਸਮਾਗਮ ਦਾ ਪ੍ਰਬੰਧ ‘ਲੈੱਟਸ ਸ਼ੇਅਰ ਏ ਮੀਲ’ ਨੇ ਸਿੱਖ ਚੈਂਬਰ ਆਫ਼ ਕਾਮਰਸ ਗਲੋਬਲ, ਧਨ ਗੁਰੂ ਨਾਨਕ ਜਥਾ ਤੇ ਐਸਏਵੀਏ ਦੇ ਸਹਿਯੋਗ ਨਾਲ ਸ਼ਨਿਚਰਵਾਰ ਨੂੰ ਨਿਊਜਰਸੀ ਦੇ ਪਰਫਾਰਮਿੰਗ ਆਰਟਸ ਸੈਂਟਰ ’ਤੇ ਕਰਵਾਇਆ ਗਿਆ ਸੀ। ਅਮਰੀਕੀ ਇਤਿਹਾਸ ਦੇ ਪਹਿਲੇ ਸਿੱਖ-ਅਮਰੀਕੀ ਅਟਾਰਨੀ ਜਨਰਲ ਤੇ ਨਿਊਜਰਸੀ ਦੇ 61ਵੇਂ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨੇ ਭਾਰਤ-ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਮਿਸਾਲ ਦੇ ਕੇ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ। ਧਾਲੀਵਾਲ ਦੀ ਸਤੰਬਰ ’ਚ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਡਿਪਟੀ ਧਾਲੀਵਾਲ ਨੇ ਆਪਣੇ ਫਿਰਕੇ ਦੀ ਰਾਖੀ ਕੀਤੀ ਤੇ ਹੋਰਾਂ ਦੀ ਸੇਵਾ ਕਰਦਿਆਂ ਉਸ ਨੇ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ। ਇਸ ਮੰਦਭਾਗੀ ਘਟਨਾ ਤੋਂ ਪੂਰੀ ਦੁਨੀਆਂ ਨੇ ਦੇਖਿਆ ਕਿ ਅਸੀਂ ਬਤੌਰ ਸਿੱਖ ਜਾਣਦੇ ਹਾਂ ਕਿ ਗੁਰੂ ਨਾਨਕ ਨੇ ਸਾਨੂੰ ਕੀ ਸਿਖਾਇਆ ਹੈ। ਉੱਘੇ ਅਮਰੀਕੀ ਕਾਮੇਡੀਅਨ ਅਤੇ ਮੁੱਖ ਬੁਲਾਰੇ ਹਸਨ ਮਿਨਹਾਜ ਨੇ ਪੱਤਰਕਾਰ ਸ਼ਵੇਤਾ ਸਿੰਘ ਨਾਲ ਬੈਠ ਕੇ ਗੁਰੂ ਨਾਨਕ ਦੀਆਂ ਸਿੱਖਿਆਵਾਂ ਤੇ ਦੁਨੀਆਂ ਦੇ ਹਾਲਾਤ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ‘ਲੈੱਟਸ ਸ਼ੇਅਰ ਏ ਮੀਲ’ ਸੰਸਥਾ ਦੇ ਬਾਨੀ ਓਂਕਾਰ ਸਿੰਘ ਨੇ ਕਿਹਾ ਕਿ ਸਮਾਗਮ ਦਾ ਮੁੱਖ ਮਕਸਦ ਗੁਰੂ ਨਾਨਕ ਦੀਆਂ ਸਿੱਖਿਆਵਾਂ ਤੇ ਸਿੱਖੀ ਬਾਰੇ ਲੋਕਾਂ ਨੂੰ ਜਾਣੂ ਕਰਾਉਣਾ ਸੀ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget