ਪੜਚੋਲ ਕਰੋ

ਕੋਰੋਨਾ ਮਗਰੋਂ ਨਵੀਂ ਮੁਸੀਬਤ! ਚੀਨ 'ਚ ਮਿਲਿਆ ਨਵਾਂ 'ਸਵਾਈਨ ਫਲੂ'

ਚੀਨ 'ਚ ਖੋਜਕਰਤਾਵਾਂ ਨੂੰ ਨਵੀਂ ਕਿਸਮ ਦਾ ਸਵਾਈਨ ਫਲੂ ਮਿਲਿਆ ਹੈ, ਜੋ ਨਵੀਂ ਮਹਾਮਾਰੀ ਨੂੰ ਸ਼ੁਰੂ ਕਰ ਸਕਦਾ ਹੈ। ਇਹ ਤੱਥ ਸੋਮਵਾਰ ਨੂੰ ਯੂਐਸ ਸਾਇੰਸ ਜਰਨਲ PNAS ਦੇ ਇੱਕ ਪ੍ਰਕਾਸ਼ਤ ਅਧਿਐਨ ਵਿੱਚ ਸਾਹਮਣੇ ਆਇਆ ਹੈ।

ਵਾਸ਼ਿੰਗਟਨ: ਚੀਨ (China) ਵਿੱਚ ਖੋਜਕਰਤਾਵਾਂ ਨੂੰ ਨਵੀਂ ਕਿਸਮ ਦਾ ਸਵਾਈਨ ਫਲੂ (new swine flu) ਮਿਲਿਆ ਹੈ, ਜੋ ਨਵੀਂ ਮਹਾਮਾਰੀ ਸ਼ੁਰੂ ਕਰ ਸਕਦਾ ਹੈ। ਇਹ ਤੱਥ ਸੋਮਵਾਰ ਨੂੰ ਯੂਐਸ ਸਾਇੰਸ ਜਰਨਲ ਪੀਐਨਏਐਸ ਦੇ ਪ੍ਰਕਾਸ਼ਤ ਅਧਿਐਨ ਵਿੱਚ ਸਾਹਮਣੇ ਆਇਆ ਹੈ। ਇਸ ਨਵੀਂ ਕਿਸਮ ਦੇ ਫਲੂ ਦਾ ਨਾਂ G4 ਰੱਖਿਆ ਗਿਆ ਹੈ। ਇਹ H1N1 ਦੇ ਉਸੇ ਸਟ੍ਰੇਨ ਤੋਂ ਲਿਆ ਗਿਆ ਹੈ, ਜਿਸ ਨੇ 2009 ਵਿੱਚ ਮਹਾਮਾਰੀ ਫੈਲਾਈ ਸੀ। ਚੀਨ ਦੇ ਬਿਮਾਰੀ ਨਿਯੰਤਰਣ ਤੇ ਰੋਕਥਾਮ ਕੇਂਦਰ ਦੇ ਵਿਗਿਆਨੀਆਂ ਨੇ ਇਸ ਦੀ ਖੋਜ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਵੀਂ ਕਿਸਮ ਵਿੱਚ ਮਨੁੱਖ ਨੂੰ ਸੰਕਰਮਿਤ ਕਰਨ ਦੇ ਸਾਰੇ ਲੱਛਣ ਮੌਜੂਦ ਹਨ। ਦੱਸ ਦੇਈਏ ਕਿ 2011 ਤੋਂ 2018 ਦੇ ਵਿਚਕਾਰ ਖੋਜਕਰਤਾਵਾਂ (Chinese researchers) ਨੇ 10 ਚੀਨੀ ਸੂਬਿਆਂ ਤੇ ਵੈਟਰਨਰੀ ਹਸਪਤਾਲਾਂ ਵਿੱਚੋਂ 30,000 ਸੂਰਾਂ ਦੇ ਨਮੂਨੇ ਲਏ ਸੀ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ 179 ਸਵਾਈਨ ਫਲੂ ਦੇ ਵਾਇਰਸਾਂ ਨੂੰ ਅਲੱਗ ਕਰ ਦਿੱਤਾ ਸੀ। ਇਨ੍ਹਾਂ ਵਿੱਚੋਂ ਬਹੁਤ ਸਾਰੇ ਵਾਇਰਸ ਨਵੇਂ ਕਿਸਮਾਂ ਦੇ ਹਨ, ਜੋ ਸਾਲ 2016 ਤੋਂ ਬਾਅਦ ਸੂਰਾਂ ਵਿਚ ਵੱਡੇ ਪੱਧਰ 'ਤੇ ਪਾਏ ਗਏ। ਇਸ ਤੋਂ ਬਾਅਦ ਖੋਜਕਰਤਾਵਾਂ ਨੇ ਨੇਵਲਾਂ ‘ਤੇ ਇਸ ਵਾਇਰਸ ਦੇ ਕਈ ਪ੍ਰਯੋਗ ਕੀਤੇ ਕਿਉਂਕਿ ਇਨ੍ਹਾਂ ‘ਚ ਬੁਖਾਰ, ਖੰਘ ਤੇ ਛਿੱਕ ਵਰਗੇ ਇਹ ਲੱਛਣ ਇਨਸਾਨਾਂ ਵਰਗੇ ਹਨ, ਇਸ ਲਈ ਨੇਵਲ ਫਲੂ ਦੇ ਟੈਸਟਾਂ ਵਿੱਚ ਬਹੁਤ ਜ਼ਿਆਦਾ ਵਰਤਿਆ ਜਾਂਦਾ ਹੈ। ਇਸ ਖੋਜ ਵਿੱਚ ਇਹ ਖੁਲਾਸਾ ਹੋਇਆ ਕਿ ਜੀ4 ਨੇ ਨੇਵਲ ਵਿੱਚ ਦੂਜੇ ਫਲੂ ਦੇ ਵਾਇਰਸਾਂ ਨਾਲੋਂ ਜਿਆਦਾ ਸੰਕਰਮ ਫੈਲਾਇਆ। ਜਾਂਚ ਨੇ ਇਹ ਵੀ ਖੁਲਾਸਾ ਕੀਤਾ ਕਿ ਮੌਸਮੀ ਫਲੂ ਪ੍ਰਤੀ ਟਾਕਰੇ ਦੀ ਅਨੁਕੂਲਤਾ ਜੀ4 ਦੇ ਸਾਹਮਣੇ ਵਧੇਰੇ ਪ੍ਰਭਾਵਸ਼ਾਲੀ ਨਹੀਂ ਹੁੰਦੀ। ਇਹ ਵੀ ਪੜ੍ਹੋ:        ਦੁਨੀਆ ਭਰ ਵਿਚ 1.04 ਕਰੋੜ ਕੋਰੋਨਾ ਸੰਕਰਮਿਤ, ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਵਿਚ ਸਭ ਤੋਂ ਵੱਧ ਮੌਤਾਂ ਖੋਜਕਰਤਾਵਾਂ ਦੁਆਰਾ ਕਰਵਾਏ ਗਏ ਖੂਨ ਦੀਆਂ ਜਾਂਚਾਂ ਵਿੱਚ ਪਾਇਆ ਗਿਆ ਹੈ ਕਿ ਐਂਟੀਬਾਡੀਜ਼ ਵਾਇਰਸ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬਣੀਆਂ, ਪਰ ਸੂਰਾਂ ਦੇ ਫਾਰਮ ਵਿੱਚ ਕੰਮ ਕਰਨ ਵਾਲੇ 10.4 ਪ੍ਰਤੀਸ਼ਤ ਲੋਕ ਪਹਿਲਾਂ ਹੀ ਸੰਕਰਮਿਤ ਹੋ ਚੁੱਕੇ ਸੀ। ਇਹ ਵੀ ਪਾਇਆ ਗਿਆ ਕਿ ਆਮ ਆਬਾਦੀ ਦਾ 4.4 ਪ੍ਰਤੀਸ਼ਤ ਇਸ ਤੋਂ ਪ੍ਰਭਾਵਤ ਹੋਇਆ ਹੈ। ਇਸ ਦਾ ਅਰਥ ਇਹ ਹੈ ਕਿ ਵਾਇਰਸ ਜਾਨਵਰਾਂ ਤੋਂ ਮਨੁੱਖਾਂ ਵਿੱਚ ਲੰਘ ਗਿਆ ਹੈ, ਪਰ ਇਸ ਗੱਲ ਦਾ ਕੋਈ ਸਬੂਤ ਨਹੀਂ ਕਿ ਇਹ ਮਨੁੱਖਾਂ ਤੋਂ ਮਨੁੱਖਾਂ ਵਿੱਚ ਜਾ ਸਕਦਾ ਹੈ। ਵਿਗਿਆਨੀਆਂ ਨੇ ਸੂਰਾਂ ਨਾਲ ਕੰਮ ਕਰਨ ਵਾਲੇ ਲੋਕਾਂ ਦੀ ਸਖਤੀ ਨਾਲ ਨਿਗਰਾਨੀ ਕਰਨ ਦੀ ਸਲਾਹ ਦਿੱਤੀ ਹੈ। ਇਹ ਵੀ ਪੜ੍ਹੋ: Corona Update: ਦੇਸ਼ ਵਿਚ ਲਗਾਤਾਰ ਚੌਥੇ ਦਿਨ ਆਏ 18 ਹਜ਼ਾਰ ਤੋਂ ਵੱਧ ਮਾਮਲੇ, ਹੁਣ ਤਕ ਤਕਰੀਬਨ 17 ਹਜ਼ਾਰ ਮੌਤਾਂ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget