New Year 2024: ਨਵੇਂ ਸਾਲ ਦੇ ਜਸ਼ਨ ਵਿੱਚ ‘ਪਾਗਲ’ ਹੋਏ ਪਾਕਿਸਤਾਨੀ ! ਹਵਾਈ ਫਾਇਰਿੰਗ 'ਚ 11 ਲੋਕ ਜ਼ਖ਼ਮੀ
Pakistan Gun Firing: ਪਾਕਿਸਤਾਨ 'ਚ ਨਵੇਂ ਸਾਲ 'ਤੇ ਸੋਗ ਦਾ ਮਾਹੌਲ ਹੈ। ਦੇਸ਼ 'ਚ 2024 ਦੀ ਸ਼ੁਰੂਆਤ ਹੁੰਦੇ ਹੀ ਹਵਾਈ ਫਾਇਰਿੰਗ ਕਾਰਨ 11 ਲੋਕ ਗੰਭੀਰ ਜ਼ਖਮੀ ਹੋ ਗਏ ਸਨ।
New Year 2024: ਜਿੱਥੇ ਦੁਨੀਆ ਭਰ ਵਿੱਚ ਨਵੇਂ ਸਾਲ ਦਾ ਜਸ਼ਨ ਚੱਲ ਰਿਹਾ ਹੈ, ਉੱਥੇ ਹੀ ਪਾਕਿਸਤਾਨ ਵਿੱਚ ਲੋਕਾਂ ਲਈ ਸਾਲ 2024 ਦੀ ਸ਼ੁਰੂਆਤ ਚੰਗੀ ਨਹੀਂ ਰਹੀ ਹੈ। ਇੱਥੇ ਫਾਇਰਿੰਗ ਨਾਲ ਨਵਾਂ ਸਾਲ ਆਇਆ। ਦੇਸ਼ ਦੇ ਕਈ ਹਿੱਸਿਆਂ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਹਵਾਈ ਫਾਇਰਿੰਗ ਹੋਈ, ਜਿਸ 'ਚ 11 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਪਾਕਿਸਤਾਨੀ ਨਿਊਜ਼ ਚੈਨਲ ਏਆਰਵਾਈ ਨਿਊਜ਼ ਦੇ ਹਵਾਲੇ ਨਾਲ ਦਿੱਤੀ ਹੈ।
ਕਰਾਚੀ ਪੁਲਿਸ ਨੇ ਦੇਸ਼ ਵਿੱਚ ਨਵੇਂ ਸਾਲ ਦੇ ਜਸ਼ਨਾਂ ਤੋਂ ਬਾਅਦ ਹਵਾਈ ਫਾਇਰਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਅਜਿਹਾ ਕਰਨ ਵਾਲਿਆਂ ਦੇ ਖਿਲਾਫ ਅੱਤਵਾਦੀ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ ਹੈ। ਪੁਲਿਸ ਮੁਤਾਬਕ ਫਾਈਵ ਸਟਾਰ ਚੌਰੰਘੀ 'ਚ ਤਿੰਨ, ਸੀਵਿਊ 'ਚ ਦੋ ਹੋਰ ਅਤੇ ਲਿਆਕਤ ਅਬਾਦ ਅਤੇ ਨਾਰਥ ਨਾਜ਼ਿਮਾਬਾਦ 'ਚ ਇੱਕ-ਇੱਕ ਵਿਅਕਤੀ ਜ਼ਖਮੀ ਹੋ ਗਿਆ। ਏਆਰਵਾਈ ਨਿਊਜ਼ ਮੁਤਾਬਕ ਕਰਾਚੀ ਦੇ ਪੁਲਿਸ ਮੁਖੀ ਖਾਦਿਮ ਹੁਸੈਨ ਰਿੰਦ ਨੇ ਕਿਹਾ ਕਿ ਨਵੇਂ ਸਾਲ ਦੀ ਸ਼ਾਮ ਨੂੰ ਹਵਾਈ ਫਾਇਰਿੰਗ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਦਰਜ ਕੇਸਾਂ ਵਿੱਚ ਕਤਲ ਦੀ ਕੋਸ਼ਿਸ਼ ਅਤੇ ਅੱਤਵਾਦ ਦੇ ਦੋਸ਼ ਸ਼ਾਮਲ ਕੀਤੇ ਜਾਣਗੇ।
ਇਸ ਤੋਂ ਇਲਾਵਾ ਥਾਣਾ ਮੁਖੀ ਨੇ ਅਧਿਕਾਰੀਆਂ ਨੂੰ ਸ਼ਰਾਬ ਪੀਣ ਵਾਲੇ ਵਾਹਨ ਚਾਲਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ। ਇਸ ਦੌਰਾਨ ਪੁਲਿਸ ਨੇ ਪਟਾਕਿਆਂ ਦੀ ਵਰਤੋਂ ’ਤੇ ਵੀ ਪਾਬੰਦੀ ਲਾ ਦਿੱਤੀ ਹੈ।
ਅੱਤਵਾਦ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਕਿਸਤਾਨ ਕਿੰਨਾ ਕੁ ਗੰਭੀਰ ?
ਇਹ ਪਤਾ ਨਹੀਂ ਹੈ ਕਿ ਪਾਕਿਸਤਾਨ ਨੇ ਸਾਲ 2024 ਵਿੱਚ ਹਿੰਸਾ ਅਤੇ ਅੱਤਵਾਦ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਕੀ ਫੈਸਲੇ ਲਏ ਹਨ। ਪਾਕਿਸਤਾਨ ਨੇ ਅਜਿਹਾ ਕੋਈ ਫੈਸਲਾ ਲਿਆ ਹੈ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹਾਲ ਹੀ 'ਚ ਈਰਾਨ ਨੇ ਪਾਕਿਸਤਾਨ ਨੂੰ ਆਪਣੇ ਦੇਸ਼ 'ਚ ਅੱਤਵਾਦ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਦੀ ਚਿਤਾਵਨੀ ਦਿੱਤੀ ਸੀ। ਵਿਸ਼ਵ ਬੈਂਕ ਅਤੇ IMF ਨੇ ਵੀ ਅੱਤਵਾਦ ਦੀਆਂ ਘਟਨਾਵਾਂ 'ਤੇ ਕਾਰਵਾਈ ਕਰਨ ਦੀ ਸਲਾਹ ਦਿੱਤੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।