ਨਿਊਯਾਰਕ: ਅਮਰੀਕਾ ਦੇ ਨਿਊਯਾਰਕ ਸਥਿਤ ਇਕ ਕਲੱਬ ਵਿਚ ਸ਼ਨੀਵਾਰ ਨੂੰ ਅਣਪਛਾਤੇ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 7 ਵਜੇ ਦੇ ਕਰੀਬ ਬਰੁਕਲਿਨ ਖੇਤਰ ਵਿੱਚ ਵਾਪਰੀ। ਇਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ।
ਯੂਐਸ ਮੀਡੀਆ ਦੇ ਅਨੁਸਾਰ, ਘਟਨਾ ਸਥਾਨ 'ਤੇ ਚਾਰ ਲਾਸ਼ਾਂ ਵੇਖੀਆਂ ਗਈਆਂ ਹਨ। ਗੋਲੀਬਾਰੀ ਵਿਚ ਇਕ ਮਹਿਲਾ ਸਮੇਤ ਕਈ ਲੋਕਾਂ ਨੂੰ ਗੋਲੀ ਲੱਗੀ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਨੂੰ ਫੜਨ ਲਈ ਕੋਸ਼ਿਸ਼ਾਂ ਜਾਰੀ ਹਨ।