ਲੁਧਿਆਣਾ: ਨਿਊਜ਼ੀਲੈਂਡ ਦੇ ਸੰਸਦ ਮੈਂਬਰ ਕਮਲਜੀਤ ਸਿੰਘ ਬਖ਼ਸ਼ੀ ਆਪਣੇ ਭਾਰਤ ਦੌਰੇ 'ਤੇ ਹਨ। ਅੱਜ ਲੁਧਿਆਣਾ ਵਿੱਚ ਉਹ ਸਰਾਭਾ ਨਗਰ ਮਾਰਕੀਟ ਪਹੁੰਚੇ ਤੇ ਲੋਕਾਂ ਨਾਲ ਮੁਲਾਕਾਤ ਕੀਤੀ। ਕਮਲਜੀਤ ਸਿੰਘ ਬਖ਼ਸ਼ੀ ਨੇ ਇੱਥੇ ਦੱਸਿਆ ਕਿ ਨਿਊਜ਼ੀਲੈਂਡ ਦੇ ਲੋਕ ਸਿੱਖਾਂ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਨਿਊਜ਼ੀਲੈਂਡ ਵਿੱਚ ਹਾਲੇ ਤਕ ਕਿਸੇ ਵੀ ਵਿਦੇਸ਼ੀ ਤਾਕਤ ਨੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਨਹੀਂ ਕੀਤੀ।



ਨਿਊਜ਼ੀਲੈਂਡ ਦੇ ਸੰਸਦ ਮੈਂਬਰ ਨੇ ਵਿਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਨਸਲੀ ਵਿਤਕਰੇ ਦੀਆਂ ਘਟਨਾਵਾਂ ਬਾਰੇ ਦੁੱਖ ਜ਼ਾਹਰ ਕੀਤਾ ਤੇ ਕਿਹਾ ਕਿ ਨਸਲ ਦੇ ਆਧਾਰ 'ਤੇ ਕਿਸੇ ਵੀ ਵਿਅਕਤੀ ਨਾਲ ਭੇਦਭਾਵ ਬਹੁਤ ਨਿੰਦਣਯੋਗ ਹੈ।

ਉਨ੍ਹਾਂ ਦੱਸਿਆ ਕਿ ਉਹ ਹਰ ਸਾਲ ਪੰਜਾਬ ਫੇਰੀ 'ਤੇ ਆਉਂਦੇ ਹਨ। ਇਸ ਵਾਰ ਉਹ ਇੱਥੇ ਵਪਾਰੀਆਂ ਦੇ ਨਾਲ ਨਾਲ ਸਰਕਾਰ ਨਾਲ ਵੀ ਗੱਲਬਾਤ ਕਰਨਗੇ।