ਲੰਡਨ ਭਾਰਤੀ ਹਾਈਕਮਿਸ਼ਨ ਹਿੰਸਾ ਮਾਮਲੇ 'ਚ ਖਾਲਿਸਤਾਨੀ ਸਮਰਥਕ ਖਿਲਾਫ਼ NIA ਦੀ ਵੱਡੀ ਕਾਰਵਾਈ
NIA ਨੇ ਪਿਛਲੇ ਸਾਲ ਮਾਰਚ 2023 'ਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਚ ਹੋਈ ਭੰਨਤੋੜ ਦੇ ਮਾਮਲੇ 'ਚ ਬ੍ਰਿਟਿਸ਼ ਨਾਗਰਿਕ ਇੰਦਰਪਾਲ ਸਿੰਘ ਗਾਬਾ ਖਿਲਾਫ ਵੀਰਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ ਹੈ।
NIA ਨੇ ਪਿਛਲੇ ਸਾਲ ਮਾਰਚ 2023 'ਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਚ ਹੋਈ ਭੰਨਤੋੜ ਦੇ ਮਾਮਲੇ 'ਚ ਬ੍ਰਿਟਿਸ਼ ਨਾਗਰਿਕ ਇੰਦਰਪਾਲ ਸਿੰਘ ਗਾਬਾ ਖਿਲਾਫ ਵੀਰਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ ਹੈ। ਗਾਬਾ ਪਿਛਲੇ ਸਾਲ ਦਸੰਬਰ ਵਿੱਚ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਤੋਂ ਫੜਿਆ ਗਿਆ ਸੀ। ਉਹ ਪਾਕਿਸਤਾਨ ਤੋਂ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ।
NIA ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰਘ ਗਾਬਾ ਬ੍ਰਿਟਿਸ਼ ਨਾਗਰਿਕ ਹੈ ਅਤੇ ਹਾਉਂਸਲੋ ਵਿੱਚ ਰਹਿੰਦਾ ਹੈ। ਮੂਲ ਰੂਪ ਵਿੱਚ ਉਹ ਦਿੱਲੀ ਦਾ ਵਸਨੀਕ ਹੈ। ਇੰਦਰਪਾਲ ਸਿੰਘ ਗਾਬਾ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਬਾਹਰ ਹੋਈ ਝੜਪ ਵਿਚ ਭਾਰਤ ਵਿਰੁੱਧ ਸਰਗਰਮ ਭੂਮਿਕਾ ਨਿਭਾਈ ਸੀ। ਇਹ ਪ੍ਰਦਰਸ਼ਨ 22 ਮਾਰਚ 2023 ਨੂੰ ਕੀਤਾ ਗਿਆ ਸੀ। NIA ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ 'ਇਸ ਸਾਲ 25 ਅਪ੍ਰੈਲ ਨੂੰ NIA ਨੇ ਉਸ ਨੂੰ ਵਿਆਪਕ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।
ਗਾਬਾ ਨੂੰ ਪਿਛਲੇ ਸਾਲ ਦਸੰਬਰ ਵਿੱਚ ਅੰਮ੍ਰਿਤਸਰ ਦੀ ਅਟਾਰੀ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਉਹ ਲੰਡਨ ਤੋਂ ਪਾਕਿਸਤਾਨ ਆਇਆ ਸੀ ਅਤੇ ਅਟਾਰੀ ਸਰਹੱਦ ਤੋਂ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਉਸ ਨੂੰ ਕਸਟਮ ਵਿਭਾਗ ਨੇ ਦਸਤਾਵੇਜ਼ਾਂ ਦੀ ਤਸਦੀਕ ਦੌਰਾਨ ਹਿਰਾਸਤ ਵਿੱਚ ਲਿਆ ਸੀ।
ਇਸ ਤੋਂ ਬਾਅਦ ਇੰਦਰਪਾਲ ਖਿਲਾਫ ਜਾਂਚ ਸ਼ੁਰੂ ਕੀਤੀ ਗਈ ਅਤੇ ਜਾਂਚ ਜਾਰੀ ਰਹਿਣ ਤੱਕ ਉਸ ਨੂੰ ਦੇਸ਼ ਛੱਡ ਕੇ ਨਾ ਜਾਣ ਲਈ ਕਿਹਾ ਗਿਆ।
ਖ਼ਾਲਿਸਤਾਨ ਸਮਰਥਕਾਂ ਨੇ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਕਾਰਵਾਈ ਦਾ ਬਦਲਾ ਲੈਣ ਲਈ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਅਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ