Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ 2023 ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਭਾਰਤੀ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਝੂਠੀ ਨਿਕਲੀ ਹੈ। ਕੈਨੇਡਾ ਦੀ ਸਭ ਤੋਂ ਵੱਡੀ ਨਿਊਜ਼ ਏਜੰਸੀ ਸੀਬੀਸੀ ਨਿਊਜ਼ ਨੇ ਦਾਅਵਾ
Nijjar Murder Case Update: ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ 2023 ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਭਾਰਤੀ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਝੂਠੀ ਨਿਕਲੀ ਹੈ। ਕੈਨੇਡਾ ਦੀ ਸਭ ਤੋਂ ਵੱਡੀ ਨਿਊਜ਼ ਏਜੰਸੀ ਸੀਬੀਸੀ ਨਿਊਜ਼ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਮੀਡੀਆ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਸਾਰੀਆਂ ਖ਼ਬਰਾਂ ਝੂਠੀਆਂ ਹਨ। ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਦਿੱਤੀ ਗਈ। ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ ਤੈਅ ਕੀਤੀ ਗਈ ਹੈ।
ਸੀਬੀਸੀ ਨਿਊਜ਼ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਭਾਰਤੀ ਮੀਡੀਆ ਵਿੱਚ ਖਬਰਾਂ ਪ੍ਰਕਾਸ਼ਿਤ ਹੋਈਆਂ ਹਨ ਕਿ ਜੂਨ 2023 ਵਿੱਚ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ੀ ਚਾਰ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਵਿਰੁੱਧ ਕੇਸ ਰੱਦ ਹੋਣ ਤੋਂ ਬਾਅਦ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਹ ਸਾਰੀਆਂ ਗਲਤ ਖਬਰਾਂ ਹਨ। ਸੀਬੀਸੀ ਨੇ ਕਈ ਭਾਰਤੀ ਨਿਊਜ਼ ਏਜੰਸੀਆਂ ਦਾ ਨਾਮ ਲੈ ਕੇ ਇਹ ਦਾਅਵਾ ਕੀਤਾ ਹੈ।
ਸੀਬੀਸੀ ਨਿਊਜ਼ ਨੇ ਦਾਅਵਾ ਕੀਤਾ ਹੈ ਕਿ ਨਿੱਝਰ ਕਤਲ ਕੇਸ ਦੇ ਕਿਸੇ ਵੀ ਦੋਸ਼ੀ ਨੂੰ ਹਿਰਾਸਤ ਤੋਂ ਰਿਹਾਅ ਨਹੀਂ ਕੀਤਾ ਗਿਆ। ਸੀਬੀਸੀ ਨਿਊਜ਼ ਨੇ ਬੀਸੀ ਪ੍ਰੌਸੀਕਿਊਸ਼ਨ ਸਰਵਿਸ ਦੀ ਐਨ ਸੀਮੋਰ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਇਹ ਸੱਚ ਨਹੀਂ ਕਿ ਚਾਰੇ ਮੁਲਜ਼ਮਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਚਾਰੇ ਦੋਸ਼ੀ ਹਿਰਾਸਤ ਵਿੱਚ ਹਨਅਤੇ ਹਿਰਾਸਤ ਵਿੱਚ ਹੀ ਰਹਿਣਗੇ। ਅਦਾਲਤ ਵਿੱਚ ਅਗਲੀ ਪੇਸ਼ੀ 11 ਫਰਵਰੀ ਨੂੰ ਇੱਕ ਪ੍ਰੀ-ਟਰਾਇਲ ਕਾਨਫਰੰਸ ਹੈ ਤੇ ਉਹ 12 ਫਰਵਰੀ ਨੂੰ ਵੀ ਅਦਾਲਤ ਵਿੱਚ ਪੇਸ਼ ਹੋਣਗੇ।
ਸੀਬੀਸੀ ਨਿਊਜ਼ ਦੁਆਰਾ ਪ੍ਰਕਾਸ਼ਿਤ ਖ਼ਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਲੈ ਕੇ ਭਾਰਤ ਸਰਕਾਰ ਦੀ ਆਲੋਚਨਾ ਕੀਤੀ ਗਈ ਸੀ। ਭਾਰਤੀ ਮੀਡੀਆ ਸੰਸਥਾਵਾਂ ਦੀ ਵੀ ਆਲੋਚਨਾ ਕੀਤੀ ਗਈ ਹੈ। ਸੀਬੀਸੀ ਨਿਊਜ਼ ਨੇ ਲਿਖਿਆ ਲਿਖਿਆ ਨਰਿੰਦਰ ਮੋਦੀ ਸਰਕਾਰ ਦੇ ਹਮਾਇਤੀਆਂ ਨੇ ਪੱਤਰਕਾਰੀ ਦੇ ਮਿਆਰਾਂ ਤੇ ਪ੍ਰੈਸ ਦੀ ਆਜ਼ਾਦੀ ਨੂੰ ਨੁਕਸਾਨ ਪਹੁੰਚਾਇਆ ਹੈ। ਸੀਬੀਸੀ ਨੇ ਅੱਗੇ ਲਿਖਿਆ, ਦੇਸ਼ ਨੇ ਇੱਕ ਹਮਲਾਵਰ ਪੱਖਪਾਤੀ ਗੋਦੀ ਮੀਡੀਆ ਦਾ ਉਭਾਰ ਦੇਖਿਆ ਹੈ। ਸੀਬੀਸੀ ਨੇ ਅੱਗੇ ਲਿਖਿਆ ਨਿੱਝਰ ਕਤਲ ਕੇਸ ਦੇ ਦੋਸ਼ੀਆਂ ਬਾਰੇ ਝੂਠੇ ਦਾਅਵੇ ਕਰਨ ਵਾਲੇ ਕੁਝ ਆਊਟਲੈੱਟ ਗੋਦੀ ਮੀਡੀਆ ਪ੍ਰੋਫਾਈਲ 'ਤੇ ਫਿੱਟ ਬੈਠਦੇ ਹਨ, ਪਰ ਕੁਝ ਅਜਿਹੇ ਨਹੀਂ।
ਦੱਸ ਦਈਏ ਕਿ ਨਿੱਝਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ ਸੀ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਉਹ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨਿੱਝਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਸਮਾਂ ਵੀ ਨਹੀਂ ਮਿਲਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੀ ਹੱਤਿਆ ਦਾ ਦੋਸ਼ ਭਾਰਤੀ ਏਜੰਟਾਂ 'ਤੇ ਲਾਇਆ ਸੀ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਖਟਾਸ ਆ ਗਈ। ਹਾਲਾਂਕਿ ਹੁਣ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਸਰਕਾਰ 'ਤੇ ਸਵਾਲ ਖੜ੍ਹੇ ਹੋ ਰਹੇ ਹਨ।
ਹਰਦੀਪ ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਐਨਆਈਏ ਨੇ ਹਾਲ ਹੀ ਵਿੱਚ 40 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ ਨਿੱਝਰ ਦਾ ਨਾਮ ਵੀ ਸ਼ਾਮਲ ਸੀ। ਨਿੱਝਰ ਨੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਵੀ ਭੂਮਿਕਾ ਨਿਭਾਈ ਸੀ। ਨਿੱਝਰ ਨੂੰ ਭਾਰਤੀ ਏਜੰਸੀਆਂ ਨੇ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।