ਇਸਲਾਮਾਬਾਦ: ਗੁਆਂਢੀ ਦੇਸ਼ ਪਾਕਿਸਤਾਨ ਇਸ ਸਮੇਂ ਸਿਆਸੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੀ ਮੌਜੂਦਾ ਸਰਕਾਰ ਖ਼ਿਲਾਫ਼ ਅੱਜ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਮਤਾ ਲਿਆਂਦਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਦੀ ਏਕਤਾ ਕਾਰਨ ਇਮਰਾਨ ਕੋਲ ਸਰਕਾਰ ਦੀ ਅਗਵਾਈ ਕਰਨ ਲਈ ਲੋੜੀਂਦੀ ਗਿਣਤੀ ਨਹੀਂ ਹੈ।


ਕਿਆਸ ਅਰਾਈਆਂ ਚੱਲ ਰਹੀਆਂ ਹਨ ਕਿ ਇਮਰਾਨ ਵੱਲੋਂ ਸੰਸਦ ਨੂੰ ਭੰਗ ਕੀਤਾ ਜਾ ਸਕਦਾ ਹੈ ਅਤੇ ਵਧਦੇ ਵਿਰੋਧ ਦੇ ਵਿਚਕਾਰ ਪਾਕਿਸਤਾਨ ਵਿੱਚ ਜਲਦੀ ਹੀ ਨਵੀਆਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਦੱਸ ਦੇਈਏ ਕਿ 8 ਮਾਰਚ ਨੂੰ ਨੈਸ਼ਨਲ ਅਸੈਂਬਲੀ 'ਚ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਖਿਲਾਫ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਦੇਸ਼ 'ਚ ਸਿਆਸੀ ਅਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ।


ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਹੈ ਕਿ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਸਰਕਾਰ ਦੇਸ਼ ਵਿੱਚ ਆਰਥਿਕ ਸੰਕਟ ਅਤੇ ਵਧਦੀ ਮਹਿੰਗਾਈ ਲਈ ਜ਼ਿੰਮੇਵਾਰ ਹੈ।


ਵਿਰੋਧੀ ਧਿਰ ਸਰਕਾਰ ਖਿਲਾਫ ਕਰ ਰਹੀ ਮਾਰਚ


ਪਾਕਿਸਤਾਨ ਵਿੱਚ ਵਿਰੋਧੀ ਧਿਰ ਦਾ ਲਾਂਗ ਮਾਰਚ ਇਸਲਾਮਾਬਾਦ ਵੱਲ ਵਧ ਰਿਹਾ ਹੈ। ਇਹ 27 ਮਾਰਚ ਨੂੰ ਇਸਲਾਮਾਬਾਦ ਵਿੱਚ ਦਾਖ਼ਲ ਹੋਵੇਗਾ। ਇਸ ਮਾਰਚ ਦੇ ਜਵਾਬ ਵਿੱਚ ਇਮਰਾਨ ਨੇ ਇਸਲਾਮਾਬਾਦ ਵਿੱਚ ਆਪਣੇ ਸਮਰਥਕਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਿਲਸਿਲੇ 'ਚ ਜਿੱਥੇ ਵਿਰੋਧੀ ਧਿਰ ਸੜਕਾਂ 'ਤੇ ਰੋਸ ਮਾਰਚ ਕੱਢ ਰਹੀ ਹੈ, ਉੱਥੇ ਹੀ ਪਾਕਿਸਤਾਨੀ ਸੰਸਦ 'ਚ ਵੀ ਵਿਰੋਧੀ ਧਿਰ ਨੇ ਇਮਰਾਨ ਸਰਕਾਰ ਨੂੰ ਘੱਟ ਗਿਣਤੀ 'ਚ ਦਿਖਾਉਣ ਦੀ ਪੂਰੀ ਤਿਆਰੀ ਕਰ ਲਈ ਹੈ।


ਪਾਕਿਸਤਾਨ 'ਚ ਬੇਭਰੋਸਗੀ ਮਤੇ ਨੂੰ ਕਰੀਬ 152 ਸੰਸਦ ਮੈਂਬਰਾਂ ਦਾ ਸਮਰਥਨ ਹਾਸਲ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਹੀ ਤੈਅ ਹੋ ਜਾਵੇਗਾ ਕਿ ਇਹ ਸਰਕਾਰ ਕਿੰਨੀ ਦੇਰ ਚੱਲੇਗੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ 152 ਸੰਸਦ ਮੈਂਬਰਾਂ 'ਚੋਂ 24 ਬਾਗੀ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਕੁਝ ਨੇਤਾਵਾਂ ਦਾ ਮੰਨਣਾ ਹੈ ਕਿ ਘੱਟ ਗਿਣਤੀ 'ਚ ਆਈ ਸਰਕਾਰ ਸੰਸਦ 'ਚ ਵੋਟਿੰਗ ਦੀ ਬਜਾਏ ਕੋਈ ਹੋਰ ਰਾਹ ਚੁਣ ਸਕਦੀ ਹੈ।


ਖਾਨ (69) ਗਠਜੋੜ ਸਰਕਾਰ ਚਲਾ ਰਹੇ ਹਨ ਅਤੇ ਜੇਕਰ ਕੋਈ ਸਾਥੀ ਸਮਰਥਨ ਵਾਪਸ ਲੈਣ ਦਾ ਫੈਸਲਾ ਕਰਦਾ ਹੈ ਤਾਂ ਉਸਨੂੰ ਹਟਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਉਸ ਸਮੇਂ ਮੁਸੀਬਤ ਵਿੱਚ ਫਸ ਗਏ ਜਦੋਂ ਉਨ੍ਹਾਂ ਦੇ ਸਹਿਯੋਗੀ ਦਲਾਂ ਦੇ 23 ਮੈਂਬਰਾਂ ਨੇ ਬੇਭਰੋਸਗੀ ਮਤੇ ਦੌਰਾਨ ਉਨ੍ਹਾਂ ਦੇ ਸਮਰਥਨ ਦਾ ਸਪੱਸ਼ਟ ਸੰਕੇਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਮਹੀਨੇ ਬੇਭਰੋਸਗੀ ਮਤੇ 'ਤੇ ਚਰਚਾ ਹੋਣੀ ਹੈ।


ਖਾਨ ਦੀ ਪਾਰਟੀ ਦੇ ਮੈਂਬਰਾਂ ਨੇ ਬਾਗ਼ੀ ਰੁਖ਼ ਅਪਣਾਇਆ
ਖਾਨ ਦੀਆਂ ਮੁਸੀਬਤਾਂ ਉਦੋਂ ਵੱਧ ਗਈਆਂ ਜਦੋਂ ਉਨ੍ਹਾਂ ਦੀ ਆਪਣੀ ਪਾਰਟੀ ਦੇ ਦੋ ਦਰਜਨ ਦੇ ਕਰੀਬ ਮੈਂਬਰਾਂ ਨੇ ਬਗਾਵਤ ਦਾ ਰੁਖ ਅਪਣਾ ਲਿਆ। ਹਾਲਾਂਕਿ, ਖਾਨ ਅਤੇ ਉਨ੍ਹਾਂ ਦੇ ਮੰਤਰੀ ਇਹ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਭ ਠੀਕ ਹੈ ਅਤੇ ਉਨ੍ਹਾਂ ਦੇ ਖਿਲਾਫ ਬੇਭਰੋਸਗੀ ਮਤਾ ਡਿੱਗ ਜਾਵੇਗਾ।
ਗ੍ਰਹਿ ਮੰਤਰੀ ਨੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਦੇ ਖਿਲਾਫ ਜਾਣ ਤੋਂ ਪਹਿਲਾਂ ਇਹ ਧਿਆਨ ਵਿੱਚ ਰੱਖਣ ਲਈ ਕਿਹਾ ਕਿ “ਦੇਸ਼ ਵਿੱਚ ਮੱਧਕਾਲੀ ਚੋਣਾਂ ਵੀ ਹੋ ਸਕਦੀਆਂ ਹਨ ਅਤੇ ਪੱਖ ਬਦਲਣਾ ਵੀ ਉਨ੍ਹਾਂ ਲਈ ਚੰਗਾ ਨਹੀਂ ਹੋਵੇਗਾ”। ਪਾਰਟੀ ਕਰਦੇ ਹਨ ਅਤੇ ਸੋਚਦੇ ਹਨ ਕਿ ਉਨ੍ਹਾਂ ਨੂੰ ਸਨਮਾਨ ਮਿਲੇਗਾ, ਉਹ ਗਲਤ ਹਨ।'' ਰਾਸ਼ਿਦ ਨੇ ਵਾਅਦਾ ਕੀਤਾ ਕਿ ''ਚੰਗੀ ਖਬਰ'' ਆਵੇਗੀ।


ਸ਼ੁੱਕਰਵਾਰ ਨੂੰ ਨੈਸ਼ਨਲ ਅਸੈਂਬਲੀ ਦੀ ਬੈਠਕ ਹੋਵੇਗੀ
ਜ਼ਿਕਰਯੋਗ ਹੈ ਕਿ ਨੈਸ਼ਨਲ ਅਸੈਂਬਲੀ ਦੀ ਬੈਠਕ ਸ਼ੁੱਕਰਵਾਰ ਯਾਨੀ ਅੱਜ ਬੁਲਾਈ ਗਈ ਹੈ, ਪਰ ਇਹ ਤੈਅ ਨਹੀਂ ਹੈ ਕਿ ਸਪੀਕਰ ਬੇਭਰੋਸਗੀ ਮਤੇ 'ਤੇ ਚਰਚਾ ਕਰਨਗੇ ਜਾਂ ਸੈਸ਼ਨ ਨੂੰ ਬਿਨਾਂ ਕਿਸੇ ਸਰਕਾਰੀ ਕੰਮਕਾਜ ਦੇ ਮੁਲਤਵੀ ਕਰਨਗੇ। ਗ੍ਰਹਿ ਮੰਤਰੀ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਬੇਭਰੋਸਗੀ ਮਤੇ 'ਤੇ ਵੋਟਿੰਗ 30 ਮਾਰਚ ਤੋਂ 1 ਅਪ੍ਰੈਲ ਦਰਮਿਆਨ ਹੋ ਸਕਦੀ ਹੈ।