ਪੜਚੋਲ ਕਰੋ

ਇਮਰਾਨ ਖ਼ਾਨ ਦਾ ਵੱਡਾ ਦਾਅਵਾ, ਕਸ਼ਮੀਰ ਮਸਲਾ ਹੱਲ ਹੋ ਗਿਆ, ਤਾਂ ਪ੍ਰਮਾਣੂ ਹਥਿਆਰਾਂ ਦੀ ਨਹੀਂ ਲੋੜ

ਇਮਰਾਨ ਖ਼ਾਨ ਨੇ ਆਪਣੇ ਇੰਟਰਵਿਊ ’ਚ ਇਹ ਵੀ ਕਿਹਾ ਹੈ ਕਿ ਉਹ ਪੱਕੇ ਤੌਰ ਉੱਤੇ ਅਜਿਹਾ ਕੁਝ ਨਹੀਂ ਆਖ ਸਕਦੇ ਕਿ ਪਾਕਿਸਤਾਨ ਹੁਣ ਪ੍ਰਮਾਣੂ ਹਥਿਆਰਾਂ ਵਿੱਚ ਹੋਰ ਵਾਧਾ ਕਰ ਰਿਹਾ ਹੈ। ਉਨ੍ਹਾਂ ਕਿਹਾ,‘ਜਿੰਨੀ ਕੁ ਮੈਨੂੰ ਜਾਣਕਾਰੀ ਹੈ, ਕਿਸੇ ਉੱਤੇ ਹਮਲਾ ਕਰਨ ਲਈ ਕੁਝ ਨਹੀਂ ਕੀਤਾ ਗਿਆ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਇੱਕ ਵਾਰ ਜਦੋਂ ਕਸਮੀਰ ਮਸਲਾ ਹੱਲ ਹੋ ਗਿਆ, ਤਾਂ ਉਨ੍ਹਾਂ ਦੇ ਦੇਸ਼ ਨੂੰ ਪ੍ਰਮਾਣੂ ਹਥਿਆਰਾਂ ਦੀ ਕੋਈ ਜ਼ਰੂਰਤ ਨਹੀਂ ਰਹੇਗੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇ ਅਮਰੀਕਨ ਦ੍ਰਿੜ੍ਹ ਇਰਾਦਾ ਕਰ ਲੈਣ ਤੇ ਜੇ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਹੋਵੇ, ਤਾਂ ਕਸ਼ਮੀਰ ਮਸਲਾ ਹੱਲ ਹੋ ਸਕਦਾ ਹੈ।

HBO ਦੇ Axios ਪ੍ਰੋਗਰਾਮ ਵਿੱਚ ਇੰਟਰਊ ਦੌਰਾਨ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਮਾਣੂ ਹਥਿਆਰ ਸਿਰਫ਼ ਦੇਸ਼ ਦੀ ਰਾਖੀ ਲਈ ਇੱਕ ‘ਵਰਜਕ’ ਵਜੋਂ ਹਨ। ਦੱਸ ਦੇਈ ਹੈ ਕਿ ਇਸੇ ਵਰ੍ਹੇ ਜਨਵਰੀ ’ਚ ਪਾਕਿਸਤਾਨ ਨੇ ਐਲਾਨ ਕੀਤਾ ਸੀ ਕਿ ਉਸ ਕੋਲ 165 ਪ੍ਰਮਾਣੂ ਜੰਗੀ ਹਥਿਆਰ ਮੌਜੂਦ ਹਨ ਤੇ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਦੇਸ਼ ਅਜਿਹੇ ਹਥਿਆਰਾਂ ਵਿੱਚ ਲਗਾਤਾਰ ਵਾਧਾ ਕਰ ਰਿਹਾ ਹੈ। ਅਜਿਹਾ ਸਟੌਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (SIPRI) ਦੇ ਇੱਕ ਅਧਿਐਨ ਵਿੱਚ ਦੱਸਿਆ ਗਿਆ ਹੈ।

ਇਮਰਾਨ ਖ਼ਾਨ ਨੇ ਆਪਣੇ ਇੰਟਰਵਿਊ ’ਚ ਇਹ ਵੀ ਕਿਹਾ ਹੈ ਕਿ ਉਹ ਪੱਕੇ ਤੌਰ ਉੱਤੇ ਅਜਿਹਾ ਕੁਝ ਨਹੀਂ ਆਖ ਸਕਦੇ ਕਿ ਪਾਕਿਸਤਾਨ ਹੁਣ ਪ੍ਰਮਾਣੂ ਹਥਿਆਰਾਂ ਵਿੱਚ ਹੋਰ ਵਾਧਾ ਕਰ ਰਿਹਾ ਹੈ। ਉਨ੍ਹਾਂ ਕਿਹਾ,‘ਜਿੰਨੀ ਕੁ ਮੈਨੂੰ ਜਾਣਕਾਰੀ ਹੈ, ਕਿਸੇ ਉੱਤੇ ਹਮਲਾ ਕਰਨ ਲਈ ਕੁਝ ਨਹੀਂ ਕੀਤਾ ਗਿਆ। ਪਰ ਜਿਹੜੇ ਦੇਸ਼ ਦਾ ਕੋਈ ਗੁਆਂਢੀ ਉਸ ਤੋਂ ਸੱਤ ਗੁਣਾ ਵੱਡਾ ਹੋਵੇ, ਤਾਂ ਸੁਰੱਖਿਆ ਦੀ ਚਿੰਤਾ ਤਾਂ ਹੋ ਹੀ ਜਾਂਦੀ ਹੈ।’

ਉਂਝ ਇਮਰਾਨ ਖ਼ਾਨ ਨਾਲ ਹੀ ਇਹ ਵੀ ਕਿਹਾ ਕਿ ਉਹ ਪ੍ਰਮਾਣੂ ਹਥਿਆਰਾਂ ਦੇ ਪੂਰੀ ਤਰ੍ਹਾਂ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਭਾਰਤ ਨਾਲ ਉਨ੍ਹਾਂ ਦੇ ਦੇਸ਼ ਦੀਆਂ ਤਿੰਨ ਜੰਗਾਂ ਹੋ ਚੁੱਕੀਆਂ ਹਨ ਤੇ ਉਨ੍ਹਾਂ ਤੋਂ ਬਾਅਦ ਹੀ ਪਾਕਿਸਤਾਨ ਨੇ ਪ੍ਰਮਾਣੂ ਹਥਿਆਰ ਬਣਾਉਣੇ ਸ਼ੁਰੂ ਕੀਤੇ ਸਨ।

ਇਮਰਾਨ ਖ਼ਾਨ ਨੇ ਕਸ਼ਮੀਰ ਮਸਲੇ ਨੂੰ ਛੋਹੰਦਿਆਂ ਕਿਹਾ,‘ਜਿਸ ਛਿਣ ਵੀ ਕਸ਼ਮੀਰ ਮਸਲਾ ਹੱਲਹੋ ਗਿਆ, ਦੋਵੇਂ ਦੇਸ਼ ਸਭਿਅਕ ਲੋਕਾਂ ਵਾਂਗ ਜਿਊਣਾ ਸ਼ੁਰੂ ਕਰ ਦੇਣਗੇ। ਸਾਨੂੰ ਪ੍ਰਮਾਣੂ ਹਥਿਆਰਾਂ ਦੀ ਕੋਈ ਲੋੜ ਨਹੀਂ ਰਹੇਗੀ। ਕਸ਼ਮੀਰ ਮਸਲੇ ਦੇ ਹੱਲ ਲਈ ਅਮਰੀਕਾ ਵੱਡੀ ਜ਼ਿੰਮੇਵਾਰੀ ਨਿਭਾ ਸਕਦਾ ਹੈ। ਜੇ ਅਮਰੀਕਨ ਦ੍ਰਿੜ੍ਹ ਇਰਾਦਾ ਤੇ ਅਜਿਹੀ ਇੱਛਾ-ਸ਼ਕਤੀ ਰੱਖਣ, ਤਾਂ ਕਸ਼ਮੀਰ ਮਸਲਾ ਹੱਲ ਹੋ ਸਕਦਾ ਹੈ।’

ਇੱਥੇ ਇਹ ਵੀ ਦੱਸ ਦੇਈਏ ਕਿ ਭਾਰਤ ਨੇ ਕਸ਼ਮੀਰ ਮਾਮਲੇ ਨੂੰ ਲੈ ਕੇ ਕਿਸੇ ਤੀਜੀ ਧਿਰ ਦੇ ਦਖ਼ਲ ਦੀ ਸੰਭਾਵਨਾ ਤੋਂ ਸਦਾ ਹੀ ਇਨਕਾਰ ਕੀਤਾ ਹੈ। ਭਾਰਤ ਸਰਕਾਰ ਨੇ ਹਮੇਸ਼ਾ ਆਪਣਾ ਇਹੋ ਸਟੈਂਡ ਰੱਖਿਆ ਹੈ ਕਿ ਜੇ ਕੋਈ ਵੀ ਮਸਲਾ ਹੋਵੇਗਾ, ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਵੱਲੀ ਗੱਲਬਾਤ ਰਾਹੀਂ ਹੀ ਸ਼ਿਮਲਾ ਸਮਝੌਤੇ ਅਤੇ ਲਾਹੌਰ ਐਲਾਨਨਾਮੇ ਦੀਆਂ ਵਿਵਸਥਾਵਾਂ ਅਨੁਸਾਰ ਹੱਲ ਹੋਵੇਗਾ।

ਇਮਰਾਨ ਖ਼ਾਨ ਤੋਂ ਪੁੱਛਿਆ ਗਿਆ ਕਿ ਉਹ ਪੱਛਮੀ ਦੇਸ਼ਾਂ ਵਿੱਚ ਪਾਏ ਜਾਣ ਵਾਲੇ ‘ਇਸਲਾਮੋਫ਼ੋਬੀਆ’ (ਇਸਲਾਮ ਤੇ ਮੁਸਲਮਾਨਾਂ ਤੋਂ ਡਰਨਾ) ਬਾਰੇ ਤਾਂ ਕਾਫ਼ੀ ਹੰਗਾਮਾ ਕਰਦੇ ਹਨ ਪਰ ਚੀਨ ਦੇ ਜ਼ਿਆਨਜਿਆਂਗ ’ਚ ਊਈਗਰ ਮੁਸਲਮਾਨਾਂ ਦੀ ਕਥਿਤ ਨਸਲਕੁਸ਼ੀ ਬਾਰੇ ਉਹ ਚੁੱਪ ਹਨ, ਅਜਿਹਾ ਕਿਉਂ; ਤਾਂ ਉਨ੍ਹਾਂ ਜਵਾਬ ਦਿੱਤਾ ਕਿ ‘ਚੀਨ ਸਾਡਾ ਬਹੁਤ ਕਰੀਬੀ ਦੋਸਤ ਰਿਹਾ ਹੈ, ਕੁਝ ਔਖੇ ਸਮਿਆਂ ਵਿੱਚ ਵੀ, ਜਦੋਂ ਅਸੀਂ ਸੰਘਰਸ਼ ਕਰ ਰਹੇ ਸਾਂ। ਉਦੋਂ ਚੀਨ ਸਾਡੇ ਬਚਾਅ ਲਈ ਆਇਆ ਸੀ। ਉਹ ਜਿਹੋ ਜਿਹਾ ਵੀ ਹੈ, ਅਸੀਂ ਉਸ ਦਾ ਸਤਿਕਾਰ ਕਰਦੇ ਹਾਂ। ਅਜਿਹੇ ਮੁੱਦਿਆਂ ਬਾਰੇ ਅਸੀਂ ਖੁੱਲ੍ਹ ਕੇ ਨਹੀਂ, ਸਗੋਂ ਅੰਦਰਖਾਤੇ ਗੱਲਬਾਤ ਜ਼ਰੂਰ ਕਰਦੇ ਹਾਂ। ਫ਼ਲਸਤੀਨ, ਲਿਬੀਆ, ਸੋਮਾਲੀਆ, ਸੀਰੀਆ, ਅਫ਼ਗ਼ਾਨਿਸਤਾਨ ਵਿੱਚ ਬਹੁਤ ਕੁਝ ਵਾਪਰ ਰਿਹਾ ਹੈ। ਮੈਂ ਆਪਣੇ ਦੇਸ਼ ਦੀ ਸਰਹੱਦ ਅੰਦਰ ਵਾਪਰ ਰਹੀਆਂ ਘਟਨਾਵਾਂ ਉੱਤੇ ਆਪਣਾ ਧਿਆਨ ਲਾਉਂਦਾ ਹਾਂ।’ ਉਨ੍ਹਾਂ ਕਿਹਾ ਕਿ ਇਸਲਾਮਿਕ ਦੇਸ਼ਾਂ ਤੇ ਪੱਛਮੀ ਮੁਲਕਾਂ ਵਿਚਾਲੇ ਕਾਫ਼ੀ ਜ਼ਿਆਦਾ ਵਕਫ਼ਾ ਹੈ, ਉਸ ਨੂੰ ਦੂਰ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: Hritik Roshan ਨੇ Krrish 4 ਦਾ ਕੀਤਾ ਐਲਾਨ, ਦਿਖਾਈ ਪਹਿਲੀ ਝਲਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget