ਪੜਚੋਲ ਕਰੋ

ਅਮਰੀਕਾ ’ਚ ਭਾਰਤੀ ਦਾ ਵੱਡਾ ਕਾਰਾ!  ਕੋਰੋਨਾ ਰਾਹਤ ਦੇ 178 ਕਰੋੜ ਡਕਾਰੇ, ਹੁਣ ਜ਼ਬਤ ਹੋਵੇਗੀ ਸਾਰੀ ਦੌਲਤ

ਅਮਰੀਕੀ ਸੂਬੇ ਟੈਕਸਾਸ ਦੀ ਡੈਲਸ ਕਾਊਂਟੀ ਦੇ ਉੱਤਰ-ਪੱਛਮ ’ਚ ਸਥਿਤ ਸ਼ਹਿਰ ਕੌਪੇਲ ’ਚ ਰਹਿੰਦੇ ਭਾਰਤੀ ਮੂਲ ਦੇ ਇੱਕ ਵਿਅਕਤੀ ਦਿਨੇਸ਼ ਸਾਹ (Dinesh Sah) ਨੂੰ ਅਦਾਲਤ ਨੇ 178 ਕਰੋੜ ਰੁਪਏ (24.8 ਮਿਲੀਅਨ ਅਮਰੀਕੀ ਡਾਲਰ) ਤੋਂ ਵੱਧ ਦੀ ਰਕਮ ਧੋਖਾਧੜੀ ਨਾਲ ਹੜੱਪ ਲੈਣ ਦਾ ਦੋਸ਼ੀ ਕਰਾਰ ਦੇ ਦਿੱਤਾ ਹੈ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਅਮਰੀਕੀ ਸੂਬੇ ਟੈਕਸਾਸ ਦੀ ਡੈਲਸ ਕਾਊਂਟੀ ਦੇ ਉੱਤਰ-ਪੱਛਮ ’ਚ ਸਥਿਤ ਸ਼ਹਿਰ ਕੌਪੇਲ ’ਚ ਰਹਿੰਦੇ ਭਾਰਤੀ ਮੂਲ ਦੇ ਇੱਕ ਵਿਅਕਤੀ ਦਿਨੇਸ਼ ਸਾਹ (Dinesh Sah) ਨੂੰ ਅਦਾਲਤ ਨੇ 178 ਕਰੋੜ ਰੁਪਏ (24.8 ਮਿਲੀਅਨ ਅਮਰੀਕੀ ਡਾਲਰ) ਤੋਂ ਵੱਧ ਦੀ ਰਕਮ ਧੋਖਾਧੜੀ ਨਾਲ ਹੜੱਪ ਲੈਣ ਦਾ ਦੋਸ਼ੀ ਕਰਾਰ ਦੇ ਦਿੱਤਾ ਹੈ। 55 ਸਾਲਾ ਦਿਨੇਸ਼ ਨੇ ਦਰਅਸਲ ਕੋਵਿਡ-19 ਰਾਹਤ ਯੋਜਨਾ ਅਧੀਨ ਜਨਤਾ ਨੂੰ ਦਿੱਤੀ ਜਾਣ ਵਾਲੀ ਰਕਮ ’ਚ ਇਹ ਅਰਬਾਂ ਰੁਪਏ ਦਾ ਘੁਟਾਲਾ ਕੀਤਾ ਹੈ।

ਟੈਕਸਾਸ ਦੇ ਉੱਤਰੀ ਜ਼ਿਲ੍ਹੇ ਦੇ ਸਰਕਾਰੀ ਵਕੀਲ (ਅਟਾਰਨੀ) ਨੇ ‘justice.gov’ ਉੱਤੇ ਇਸ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ। ਟੈਕਸਾਸ ਦੀ ਇਸ ਸਰਕਾਰੀ ਵੈੱਬਸਾਈਟ ਉੱਤੇ ਮੌਜੂਦ ਵੇਰਵਿਆਂ ਅਤੇ ਅਦਾਲਤ ’ਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿਨੇਸ਼ ਸਾਹ ਨੇ 15 ਅਰਜ਼ੀਆਂ ਵੱਖੋ-ਵੱਖਰੇ ਫ਼ਰਜ਼ੀ ਕਾਰੋਬਾਰੀ ਦਾਖ਼ਲ ਕੀਤੀਆਂ ਤੇ ਕੋਰੋਨਾ ਸੰਕਟ ਦੌਰਾਨ ਅਮਰੀਕੀ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਰਾਹਤ ਯੋਜਨਾ ‘ਪੇਅਚੈੱਕ ਪ੍ਰੋਟੈਕਸ਼ਨ ਪ੍ਰੋਗਰਾਮ’ (PPP) ਅਧੀਨ ਕੁੱਲ 24.8 ਮਿਲੀਅਨ ਅਮਰੀਕੀ ਡਾਲਰ ਦੇ ਹਰਜਾਨੇ ਦਾ ਦਾਅਵਾ ਪੇਸ਼ ਕੀਤਾ ਸੀ।

ਦਿਨੇਸ਼ ਨੇ ਦਾਅਵਾ ਕੀਤਾ ਸੀ ਕਿ ਇਨ੍ਹਾਂ ਸਾਰੇ ਕਾਰੋਬਾਰੀ ਅਦਾਰਿਆਂ ਦੇ ਅਨੇਕ ਮੁਲਾਜ਼ਮ ਹਨ, ਜਿਨ੍ਹਾਂ ਦੀਆਂ ਤਨਖਖ਼ਾਹਾਂ ਕੋਰੋਨਾ ਲੌਕਡਾਊਨ ਕਰਕੇ ਰੁਕ ਗਈਆਂ ਹਨ ਪਰ ਅਸਲ ਵਿੱਚ ਅਜਿਹਾ ਨਾ ਕੋਈ ਕਾਰੋਬਾਰ ਸੀ ਤੇ ਨਾ ਹੀ ਕਿਤੇ ਕੋਈ ਮੁਲਾਜ਼ਮ ਸਨ।

ਅਦਾਲਤ ’ਚ ਇਹ ਸਿੱਧ ਹੋ ਗਿਆ ਕਿ ਦਿਨੇਸ਼ ਵਲੋਂ 15 ਅਰਜ਼ੀਆਂ ਨਾਲ ਦਾਖ਼ਲ ਕੀਤੇ ਗਏ ਸਾਰੇ ਦਸਤਾਵੇਜ਼ ਜਾਅਲੀ ਸਨ। ਦਿਨੇਸ਼ ਨੇ ਇਸ ਧੋਖਾਧੜੀ ਨਾਲ 17 ਮਿਲੀਅਨ ਅਮਰੀਕੀ ਡਾਲਰ (122 ਕਰੋੜ ਭਾਰਤੀ ਰੁਪਏ ਤੋਂ ਵੱਧ) ਦੀ ਰਾਹਤ ਸਰਕਾਰ ਤੋਂ ਹਾਸਲ ਵੀ ਕਰ ਲਈ ਸੀ। ਉਸ ਰਕਮ ਨਾਲ ਉਸ ਨੇ ਕਈ ਮਹਿੰਗੀਆਂ ਸ਼ਾਹੀ ਕਾਰਾਂ ਖ਼ਰੀਦ ਲਈਆਂ ਤੇ ਕਈ ਮਕਾਨ ਖ਼ਰੀਦ ਲਏ।

ਹੁਣ ਅਮਰੀਕੀ ਪ੍ਰਸ਼ਾਸਨ ਅਜਿਹੇ ਵਿਅਕਤੀਆਂ ਤੇ ਸੰਗਠਨਾਂ ਪ੍ਰਤੀ ਬਹੁਤ ਸਖ਼ਤ ਹੋ ਗਿਆ ਹੈ, ਜਿਨ੍ਹਾਂ ਨੇ ਝੂਠ ਬੋਲ ਕੇ ਰਾਹਤ ਦੀਆਂ ਮੋਟੀਆਂ ਸਰਕਾਰੀ ਰਕਮਾਂ ਡਕਾਰੀਆਂ ਹਨ। ਹੁਣ ਅਮਰੀਕੀ ਪ੍ਰਸ਼ਾਸਨ ਦਿਨੇਸ਼ ਸਾਹ ਦੇ ਸਾਰੇ ਅੱਠ ਮਕਾਨ, ਅਨੇਕ ਸ਼ਾਹੀ ਵਾਹਨ ਤੇ ਬੈਂਕਾਂ ’ਚ ਪਈ ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Akali Dal | ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਨੇ ਸੌਂਪੇ ਅਸਤੀਫ਼ੇ ਕਨਵੀਨਰ ਵਡਾਲਾ ਵੱਲੋਂ ਅਸਤੀਫ਼ੇ ਪ੍ਰਵਾਨSatinder Sartaaj ਨੇ ਸੁਣਾਇਆ ਗਾਣਾ Bikram majithia ਨੇ ਪਾਏ ਭੰਗੜੇ |Abp SanjhaFarmers Protest | 44 ਘੰਟਿਆਂ ਬਾਅਦ ਡੱਲੇਵਾਲ ਦਾ ਪਹਿਲਾਂ ਹੈਰਾਨ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ |Abp SanjhaSon of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget