UK ban spouse visa: ਪੜ੍ਹਾਈ ਲਈ ਬ੍ਰਿਟੇਨ (ਯੂ.ਕੇ.) ਜਾਣ ਵਾਲੇ ਵਿਦਿਆਰਥੀਆਂ ਨੂੰ ਹੁਣ ਸਪਾਊਸ ਵੀਜ਼ਾ ਦੀ ਸਹੂਲਤ ਨਹੀਂ ਮਿਲੇਗੀ। ਯੂਕੇ ਸਰਕਾਰ ਨੇ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਹੈ। ਇਸ ਫੈਸਲੇ ਨਾਲ ਪੜ੍ਹਾਈ ਲਈ ਯੂਕੇ ਜਾਣ ਵਾਲੇ ਵਿਦਿਆਰਥੀ ਆਪਣੇ ਜੀਵਨ ਸਾਥੀ ਨੂੰ ਨਾਲ ਨਹੀਂ ਲਿਜਾ ਸਕਣਗੇ। ਹਾਲਾਂਕਿ ਇਹ ਫੈਸਲਾ ਇਸ ਸਾਲ ਸਤੰਬਰ 'ਚ ਜਾਣ ਵਾਲੇ ਵਿਦਿਆਰਥੀਆਂ 'ਤੇ ਲਾਗੂ ਨਹੀਂ ਹੋਵੇਗਾ।


ਖ਼ਾਸ ਕਰ ਪੰਜਾਬੀ ਵਿਦਿਆਰਥੀਆਂ ਨੂੰ ਝਟਕਾ !


ਇਹ ਨਿਯਮ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗਾ ਜੋ ਅਗਲੇ ਸਾਲ ਜਨਵਰੀ 'ਚ ਯੂ.ਕੇ. 'ਚ ਦਾਖਲਾ ਲੈਣਗੇ। ਇਸ ਤੋਂ ਪਹਿਲਾਂ ਬ੍ਰਿਟੇਨ 'ਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਸਪਾਊਸ ਵੀਜ਼ਾ ਵੀ ਦਿੱਤਾ ਜਾਂਦਾ ਸੀ। ਪੜ੍ਹਾਈ ਤੋਂ ਬਾਅਦ ਵਿਦਿਆਰਥੀ ਅਤੇ ਉਸ ਦੇ ਜੀਵਨ ਸਾਥੀ ਨੂੰ ਦੋ ਸਾਲਾਂ ਦਾ ਵਰਕ ਵੀਜ਼ਾ ਵੀ ਮਿਲਦਾ ਸੀ।ਜ਼ਿਕਰ ਕਰ ਦਈਏ ਕਿ ਪਿਛਲੇ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ, ਯੂਕੇ ਦੇ ਗ੍ਰਹਿ ਸਕੱਤਰ ਸੁਵੇਲਾ ਬ੍ਰੇਵਰਮੈਨ ਨੇ ਭਾਰਤੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀ ਮੂਲ ਦੇ ਵਿਦਿਆਰਥੀਆਂ ਵਿੱਚ ਇਹ ਕਹਿ ਕੇ ਝਟਕਾ ਦਿੱਤਾ ਸੀ ਕਿ ਪਤੀ-ਪਤਨੀ ਦੇ ਵੀਜ਼ੇ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ ਕਿਉਂਕਿ ਯੂਕੇ ਵਿੱਚ ਬਹੁਤ ਸਾਰੇ ਲੋਕ ਆਉਂਦੇ ਹਨ ਜੋ ਅਜਿਹਾ ਕਰਦੇ ਹਨ। ਉਨ੍ਹਾਂ ਕੋਲ ਕੋਈ ਤਕਨੀਕੀ ਸਿੱਖਿਆ ਨਹੀਂ ਹੈ ਜਿਸ ਨਾਲ ਯੂਕੇ ਨੂੰ ਫ਼ਾਇਦਾ ਹੋਵੇ।


ਕੀ ਹੈ ਇਸ ਪਿੱਛੇ ਦਾ ਵੱਡਾ ਕਾਰਨ ?


ਦਰਅਸਲ, ਬ੍ਰਿਟਿਸ਼ ਸਰਕਾਰ ਨੇ ਜਨਵਰੀ 2021 ਵਿੱਚ ਉੱਥੇ ਕੰਮ ਕਰਨ ਵਾਲਿਆਂ ਲਈ ਸਾਲਾਨਾ ਘੱਟੋ-ਘੱਟ 25 ਹਜ਼ਾਰ 600 ਪੌਂਡ ਦੀ ਆਮਦਨ ਤੈਅ ਕੀਤੀ ਸੀ, ਪਰ ਭਾਰਤੀ ਖਾਸ ਤੌਰ 'ਤੇ ਪੰਜਾਬ ਦੇ ਲੋਕ ਬ੍ਰਿਟੇਨ ਪਹੁੰਚੇ, ਜੋ ਖੇਤੀ ਤੋਂ ਇਲਾਵਾ ਪ੍ਰਾਹੁਣਚਾਰੀ( hospitality) ਵਿੱਚ ਕੰਮ ਕਰਦੇ ਸਨ। ਉਨ੍ਹਾਂ ਨੇ ਉੱਥੇ ਘੱਟ ਤਨਖਾਹ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਇਸ ਨਾਲ ਉੱਥੇ ਦਾ ਸਿਸਟਮ ਖਰਾਬ ਹੋ ਗਿਆ ਅਤੇ ਯੂਕੇ ਵਿੱਚ ਕੰਮ ਕਰਨ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਹੋ ਗਿਆ। ਬ੍ਰਿਟੇਨ ਦੇ ਮੂਲ ਨਿਵਾਸੀਆਂ ਨੂੰ ਘੱਟ ਤਨਖਾਹਾਂ 'ਤੇ ਕੰਮ ਕਰਨ ਲਈ ਮਜਬੂਰ ਹੋਣ ਲੱਗੇ। ਇਸ ਕਾਰਨ ਉਥੋਂ ਦੀ ਸਰਕਾਰ ਕਾਫੀ ਦਬਾਅ ਮਹਿਸੂਸ ਕਰ ਰਹੀ ਸੀ।


ਅੰਤਰਰਾਸ਼ਟਰੀ ਵਿਦਿਆਰਥੀਆਂ 'ਚ 80 ਫ਼ੀਸਦ ਪੰਜਾਬੀ


2020 ਵਿੱਚ, 48,639 ਭਾਰਤੀ ਵਿਦਿਆਰਥੀ ਯੂਕੇ ਪਹੁੰਚੇ। 2021 ਵਿੱਚ 55903 ਅਤੇ ਮਾਰਚ 2022 ਤੱਕ 200978 ਲੋਕ ਯੂਕੇ ਪੁੱਜੇ, ਜਿਨ੍ਹਾਂ ਵਿੱਚ 80 ਫੀਸਦੀ ਪੰਜਾਬ ਮੂਲ ਦੇ ਸਨ। ਇਸ ਸਾਲ ਮਾਰਚ 2023 ਤੱਕ ਇਹ ਅੰਕੜਾ ਦੋ ਲੱਖ ਨੂੰ ਪਾਰ ਕਰ ਗਿਆ ਹੈ, ਜਿਸ ਵਿੱਚ 85 ਫੀਸਦੀ ਵਿਦਿਆਰਥੀ ਵਿਆਹੇ ਹੋਏ ਸਨ, ਜਿਨ੍ਹਾਂ ਦਾ ਟੀਚਾ ਕਿਸੇ ਤਰ੍ਹਾਂ ਬਰਤਾਨੀਆ ਪਹੁੰਚਣਾ ਸੀ।