ਵਾਸ਼ਿੰਗਟਨ: ਅਮਰੀਕਾ ਵਿੱਚ ਡੈਮੋਕਰੇਟਿਕ ਪਾਰਟੀ ਦੇ ਦੋ ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੱਤਰਕਾਰਾਂ ਨਾਲ ਕੀਤੇ ਜਾ ਰਹੇ ਵਿਵਹਾਰ ਦੇ ਮਸਲੇ ਨੂੰ ਚੁੱਕਣ। ਸੰਸਦ ਮੈਂਬਰਾਂ ਨੇ ਹਾਲਾਂਕਿ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਉੱਤੇ ਕਿਵੇਂ ਅੱਗੇ ਵਧਣਾ ਹੈ, ਇਸ ਬਾਰੇ ਕੋਈ ਵੀ ਫੈਸਲਾ ਭਾਰਤ ਦੇ ਨਾਗਰਿਕ ਤੇ ਉਥੋਂ ਦੀ ਸਰਕਾਰ ਲਵੇਗੀ।


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਬਲਿੰਕਨ ਨੂੰ ਭੇਜੇ ਪੱਤਰ ਵਿੱਚ ਸੈਨੇਟ ਦੀ ਵਿਦੇਸ਼ੀ ਮਾਮਲਿਆਂ ਨਾਲ ਸਬੰਧਤ ਕਮੇਟੀ ਦੇ ਚੇਅਰਮੈਨ ਬੌਬ ਮੈਨੇਂਡੇਜ਼ ਤੇ ਸੈਨੇਟ ਦੇ ਬਹੁਗਿਣਤੀ ਨੇਤਾ ਚੱਕ ਸ਼ੂਮਰ ਨੇ ਵੀਰਵਾਰ ਨੂੰ ਬਾਇਡਨ ਪ੍ਰਸ਼ਾਸਨ ਨੂੰ ਭਾਰਤ ਵਿੱਚ ਕਿਸਾਨਾਂ ਨਾਲ ਹੋ ਰਹੇ ਵਿਵਹਾਰ ਦੇ ਮਸਲੇ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਦੋਵਾਂ ਨੇ ਬਲਿੰਕਨ ਨੂੰ ਸਾਂਝੇ ਪੱਤਰ ਵਿਚ ਕਿਹਾ, “ਭਾਰਤ ਅਮਰੀਕਾ ਦਾ ਲੰਮੇ ਸਮੇਂ ਤੋਂ ਰਣਨੀਤਿਕ ਭਾਈਵਾਲ ਹੈ। ਇਨ੍ਹਾਂ ਮਜ਼ਬੂਤਸਬੰਧਾਂ ਕਾਰਨ ਅਸੀਂ ਭਾਰਤ ਸਰਕਾਰ ਵੱਲੋਂ ਕਿਸਾਨੀ ਮੁਜ਼ਾਹਰਿਆਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਤੋਂ ਚਿੰਤਤ ਹਾਂ। ਅਮਰੀਕੀ ਰਾਸ਼ਟਰਪਤੀ ਆਪਣੇ ਭਾਰਤੀ ਨੇਤਾਵਾਂ ਨਾਲ ਗੱਲਬਾਤ ਦੌਰਾਨ ਬੋਲਣ ਦੀ ਆਜ਼ਾਦੀ ਤੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਦੀ ਮਹੱਤਤਾ ਦਾ ਮਸਲਾ ਚੁੱਕਣ ਤੇ ਇਹ ਯਕੀਨੀ ਬਣਾਉਣ ਕਿ ਦੇਸ਼ ਦਾ ਵਿਦੇਸ਼ ਮੰਤਰਾਲਾ ਵੀ ਇਹ ਮਸਲਾ ਚੁੱਕੇ।


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


ਦੋਵਾਂ ਨੇ ਕਿਹਾ ਕਿ ਭਾਰਤ ਦੀ ਸਰਕਾਰ ਨੇ ਪ੍ਰਦਰਸ਼ਨ ਵਾਲੇ ਸਥਾਨਾਂ ’ਤੇ ਇੰਟਰਨੈੱਟ, ਪਾਣੀ ਤੇ ਬਿਜਲੀ ਬੰਦ ਕਰਨ ਦੇ ਹੁਕਮ ਦਿੱਤੇ ਤੇ ਪ੍ਰਦਰਸ਼ਨ ਬਾਰੇ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਦੇ ਕੰਮ ਵਿੱਚ ਅੜਿੱਕੇ ਪਾਏ।'


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ