ਪੜਚੋਲ ਕਰੋ

ਅਮਰੀਕਾ 'ਚ ਓਮੀਕ੍ਰੋਨ ਦਾ ਕਹਿਰ, ਦੇਸ਼ ਦੇ 22 ਸੂਬਿਆਂ 'ਚ ਫੈਲਿਆ, ਵਿਸ਼ਵ ਪੱਧਰੀ ਚਿਤਾਵਨੀ

ਓਮੀਕ੍ਰੋਨ ਦਾ ਪਹਿਲਾ ਕੇਸ ਤਾਈਵਾਨ 'ਚ ਪਾਇਆ ਗਿਆ ਹੈ। ਇਹ ਮਰੀਜ਼ ਉਹ ਔਰਤ ਹੈ ਜੋ 8 ਦਸੰਬਰ ਨੂੰ ਅਫ਼ਰੀਕੀ ਦੇਸ਼ ਇਸਵਾਤੀਨੀ ਤੋਂ ਵਾਪਸ ਆਈ ਸੀ।

ਵਾਸ਼ਿੰਗਟਨ: ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ (Omicron) ਅਮਰੀਕਾ ਦੇ 22 ਸੂਬਿਆਂ 'ਚ ਫੈਲ ਚੁੱਕਾ ਹੈ। ਅਮਰੀਕਾ 'ਚ ਹੁਣ ਤਕ ਓਮੀਕ੍ਰੋਨ ਦੇ 43 ਕੇਸ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 33 ਸੰਕਰਮਿਤ ਅਜਿਹੇ ਹਨ, ਜੋ ਪਿਛਲੇ 2 ਹਫ਼ਤਿਆਂ ਦੌਰਾਨ ਵਿਦੇਸ਼ ਗਏ ਸਨ। ਇਹ ਵੀ ਪਤਾ ਲੱਗਾ ਹੈ ਕਿ ਦੱਖਣੀ ਅਫ਼ਰੀਕਾ 'ਚ ਪਹਿਲੀ ਵਾਰ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਣ ਤੋਂ ਪਹਿਲਾਂ ਅਮਰੀਕਾ 'ਚ ਇਹ ਵੇਰੀਐਂਟ ਮੌਜੂਦ ਸੀ।

ਸੀਐਨਬੀਸੀ ਦੀ ਇੱਕ ਰਿਪੋਰਟ ਅਨੁਸਾਰ ਸੈਂਟਰ ਫ਼ਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੇਸ਼ਨ ਸੈਂਟਰ (ਸੀਡੀਸੀ) ਨੇ ਕਿਹਾ ਹੈ ਕਿ ਅਮਰੀਕਾ 'ਚ ਓਮੀਕ੍ਰੋਨ ਵੇਰੀਐਂਟ ਦੇ ਪਹਿਲੇ ਕੇਸ ਦਾ ਪਤਾ 15 ਨਵੰਬਰ ਨੂੰ ਹੀ ਪਾਇਆ ਗਿਆ ਸੀ, ਜਦੋਂ ਵਿਦੇਸ਼ ਯਾਤਰਾ ਕਰਨ ਵਾਲੇ ਵਿਅਕਤੀ 'ਚ ਲੱਛਣ ਪਾਏ ਗਏ ਸਨ। ਅਧਿਕਾਰਤ ਤੌਰ 'ਤੇ ਅਮਰੀਕਾ 'ਚ ਓਮੀਕ੍ਰੋਨ ਦੇ ਪਹਿਲੇ ਮਾਮਲੇ ਦੀ ਪੁਸ਼ਟੀ 29 ਨਵੰਬਰ ਨੂੰ ਹੋਈ ਸੀ।

ਇਸ ਤੋਂ ਇਲਾਵਾ ਕੈਲੇਫ਼ੋਰਨੀਆ ਦੇ ਨਾਲੇ ਦੇ ਪਾਣੀ ਦੀ ਵੀ ਜਾਂਚ ਕੀਤੀ ਗਈ, ਜਿਸ 'ਚ 25 ਨਵੰਬਰ ਨੂੰ ਕੋਰੋਨਾ ਵੇਰੀਐਂਟ ਪਾਇਆ ਗਿਆ ਸੀ। ਇਸ ਤੋਂ ਇਕ ਦਿਨ ਪਹਿਲਾਂ ਮਤਲਬ 24 ਨਵੰਬਰ ਨੂੰ ਦੱਖਣੀ ਅਫ਼ਰੀਕਾ 'ਚ ਓਮੀਕ੍ਰੋਨ ਵੇਰੀਐਂਟ ਪਾਏ ਜਾਣ ਦੀ ਪੁਸ਼ਟੀ ਹੋਈ ਸੀ ਤੇ 26 ਨਵੰਬਰ ਨੂੰ ਵਿਸ਼ਵ ਸਿਹਤ ਸੰਗਠਨ (ਡਬਲਿਯੂਐਚਓ) ਨੇ ਇਸ ਨੂੰ ਓਮੀਕ੍ਰੋਨ ਨਹੀਂ ਦਿੱਤਾ ਸੀ।

ਓਮੀਕ੍ਰੋਨ ਬਾਰੇ ਵਿਸ਼ਵ ਪੱਧਰੀ ਚਿਤਾਵਨੀ
ਦੱਖਣੀ ਅਫ਼ਰੀਕਾ ਨੇ ਓਮੀਕ੍ਰੋਨ ਨਾਲ ਸੰਕਰਮਿਤ ਸਿਹਤ ਮੁਲਾਜ਼ਮਾਂ ਲਈ 10 ਦਿਨ ਦੇ ਕੁਆਰੰਟੀਨ ਮਿਆਦ ਨੂੰ ਘਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੱਖਣੀ ਅਫ਼ਰੀਕਾ 'ਚ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾ. ਅਨਬੇਨ ਪਿੱਲੇ ਦਾ ਕਹਿਣਾ ਹੈ ਕਿ ਕਿਸੇ 'ਚ ਵੀ ਗੰਭੀਰ ਲਾਗ ਨਹੀਂ ਨਜ਼ਰ ਆਇਆ ਹੈ।

ਯੂਕੇ ਜਾਣ ਵਾਲੇ 2 ਯਾਤਰੀਆਂ ਅਤੇ ਚਾਂਗੀ ਹਵਾਈ ਅੱਡੇ ਦੇ 1 ਮੁਲਾਜ਼ਮ ਦੀ ਸਿੰਗਾਪੁਰ 'ਚ ਸ਼ੱਕੀ ਓਮੀਕ੍ਰੋਨ ਕੇਸਾਂ ਵਜੋਂ ਪਛਾਣ ਕੀਤੀ ਗਈ ਹੈ। ਗਮਾਲਿਆ ਨੈਸ਼ਨਲ ਰਿਸਰਚ ਸੈਂਟਰ ਨੇ ਕਿਹਾ ਹੈ ਕਿ ਦੱਖਣੀ ਅਫ਼ਰੀਕਾ ਤੋਂ ਰੂਸ ਪਰਤਣ ਵਾਲੇ ਓਮੀਕ੍ਰੋਨ ਸੰਕਰਮਿਤਾਂ ਨੂੰ ਪਹਿਲਾਂ ਹੀ ਟੀਕਾ ਲਗਾਇਆ ਗਿਆ ਸੀ। ਸਾਰਿਆਂ 'ਚ ਹਲਕੇ ਲੱਛਣ ਹਨ।

ਓਮੀਕ੍ਰੋਨ ਦਾ ਪਹਿਲਾ ਕੇਸ ਤਾਈਵਾਨ 'ਚ ਪਾਇਆ ਗਿਆ ਹੈ। ਇਹ ਮਰੀਜ਼ ਉਹ ਔਰਤ ਹੈ ਜੋ 8 ਦਸੰਬਰ ਨੂੰ ਅਫ਼ਰੀਕੀ ਦੇਸ਼ ਇਸਵਾਤੀਨੀ ਤੋਂ ਵਾਪਸ ਆਈ ਸੀ। ਫਰਾਂਸ 'ਚ ਪਿਛਲੇ ਇਕ ਹਫ਼ਤੇ ਤੋਂ ਰੋਜ਼ਾਨਾ ਔਸਤਨ 44 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆ ਰਹੇ ਹਨ, ਜੋ ਕਿ ਪਿਛਲੇ ਹਫ਼ਤੇ ਨਾਲੋਂ 36 ਫ਼ੀਸਦੀ ਵੱਧ ਹੈ।

ਬ੍ਰਿਟੇਨ 'ਚ ਕੋਰੋਨਾ ਲਾਗ ਦੇ 54,073 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 132 ਲੋਕਾਂ ਦੀ ਜਾਨ ਜਾ ਚੁੱਕੀ ਹੈ। ਓਮੀਕ੍ਰੋਨ ਦੇ ਵੀ 633 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਯੂਕੇ 'ਚ ਓਮੀਕ੍ਰੋਨ ਦੇ ਕੁੱਲ ਮਾਮਲਿਆਂ ਦੀ ਗਿਣਤੀ 1989 ਹੋ ਗਈ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget