ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਘਰ 'ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੇ ਸਬੰਧ ਵਿੱਚ ਪੰਜ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਘਟਨਾ ਐਤਵਾਰ, 9 ਨਵੰਬਰ ਨੂੰ ਵਾਪਰੀ, ਜਦੋਂ ਲੋਵਰ ਦੀਰ ਦੇ ਮਿਆਰ ਵਿੱਚ ਸਥਿਤ ਨਸੀਮ ਸ਼ਾਹ ਦੇ ਘਰ ਦੇ ਮੇਨ ਗੇਟ 'ਤੇ ਗੋਲੀਆਂ ਚਲਾਈਆਂ ਗਈਆਂ। ਮੇਨ ਗੇਟ, ਖਿੜਕੀ ਅਤੇ ਉੱਥੇ ਖੜ੍ਹੀ ਕਾਰ ਨੂੰ ਵੀ ਨੁਕਸਾਨ ਪਹੁੰਚਿਆ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਪਾਕਿਸਤਾਨੀ ਨਿਊਜ਼ ਏਜੰਸੀ ਦ ਐਕਸਪ੍ਰੈਸ ਟ੍ਰਿਬਿਊਨ ਦੇ ਅਨੁਸਾਰ, ਪੁਲਿਸ ਨੇ ਕਿਹਾ, "ਅਣਪਛਾਤੇ ਹਮਲਾਵਰਾਂ ਨੇ ਪਾਕਿਸਤਾਨ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਘਰ 'ਤੇ ਗੋਲੀਆਂ ਚਲਾਈਆਂ। ਮੇਨ ਗੇਟ, ਖਿੜਕੀ ਅਤੇ ਉੱਥੇ ਖੜੀ ਕਾਰ 'ਤੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੰਜ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਮਿਆਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਜਾਰੀ ਹੈ।"
ਸਾਹਮਣੇ ਆਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੋਲੀਆਂ ਨਾਲ ਲੋਹੇ ਦੇ ਮੇਨ 'ਤੇ ਕਈ ਛੇਕ ਹੋ ਗਏ ਅਤੇ ਨੇੜੇ ਖੜੀ ਇੱਕ ਕਾਲੀ ਕਾਰ ਦੀ ਛੱਤ ਨੂੰ ਨੁਕਸਾਨ ਪਹੁੰਚਿਆ ਹੈ। ਸੋਸ਼ਲ ਮੀਡੀਆ 'ਤੇ ਕੀਤੇ ਗਏ ਦਾਅਵੇ ਅਨੁਸਾਰ, ਜਦੋਂ ਤੱਕ ਪੁਲਿਸ ਪਹੁੰਚੀ, ਹਮਲਾਵਰ ਮੌਕੇ ਤੋਂ ਭੱਜ ਚੁੱਕੇ ਸਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਪਿੱਛੇ ਦਾ ਮਕਸਦ ਜਲਦੀ ਹੀ ਪਤਾ ਲਗਾਇਆ ਜਾਵੇਗਾ। ਸ਼ਾਹ ਪਾਕਿਸਤਾਨ ਕ੍ਰਿਕਟ ਟੀਮ ਦੇ ਮੁੱਖ ਤੇਜ਼ ਗੇਂਦਬਾਜ਼ਾਂ ਵਿੱਚੋਂ ਇੱਕ ਹੈ। ਨਸੀਮ ਸ਼ਾਹ ਨੇ 2019 ਵਿੱਚ ਪਾਕਿਸਤਾਨ ਟੀਮ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।