Blast in Lahore: ਮੁੜ ਧਮਾਕਿਆਂ ਦੇ ਨਾਲ ਗੂੰਜਿਆ ਪਾਕਿਸਤਾਨ, ਲਾਹੌਰ 'ਚ ਲਗਾਤਾਰ ਤਿੰਨ ਧਮਾਕੇ, ਲੋਕਾਂ 'ਚ ਮੱਚੀ ਹਫੜਾ-ਦਫੜੀ
ਰਿਪੋਰਟ ਮੁਤਾਬਕ ਲਗਾਤਾਰ ਤਿੰਨ ਧਮਾਕੇ ਹੋਏ ਹਨ, ਹਾਲਾਂਕਿ ਅਧਿਕਾਰਕ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਹੋਈ। ਇਨ੍ਹਾਂ ਤੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਬੋਲਨ ਦਰ੍ਹਾ ਇਲਾਕੇ 'ਚ IED ਧਮਾਕਾ ਹੋਇਆ ਸੀ,

Blast in Lahore: ਭਾਰਤ ਨਾਲ ਵਧਦੇ ਤਣਾਅ ਦੇ ਦਰਮਿਆਨ, ਪਾਕਿਸਤਾਨ ਦੇ ਲਾਹੌਰ ਦੇ ਵਾਲਟਨ, ਗੋਪਾਲ ਨਗਰ ਅਤੇ ਨਸਰਾਬਾਦ ਇਲਾਕਿਆਂ ਵਿੱਚ ਅੱਜ 8 ਮਈ ਨੂੰ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਮੌਕੇ 'ਤੇ ਰੇਸਕਿਊ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹਨ। ਚਸ਼ਮਦੀਦਾਂ ਦੇ ਅਨੁਸਾਰ, ਲਗਾਤਾਰ ਤਿੰਨ ਧਮਾਕੇ ਹੋਏ ਹਨ। ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਖਲਬਲੀ ਮੱਚ ਗਈ।
ਰਾਇਟਰਜ਼ ਦੀ ਰਿਪੋਰਟ ਮੁਤਾਬਕ ਲਗਾਤਾਰ ਤਿੰਨ ਧਮਾਕੇ ਹੋਏ ਹਨ, ਹਾਲਾਂਕਿ ਅਧਿਕਾਰਕ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਹੋਈ। ਇਨ੍ਹਾਂ ਤੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਬੋਲਨ ਦਰ੍ਹਾ ਇਲਾਕੇ 'ਚ IED ਧਮਾਕਾ ਹੋਇਆ ਸੀ, ਜਿਸ ਵਿੱਚ 12 ਪਾਕਿਸਤਾਨੀ ਸਿਪਾਹੀਆਂ ਦੀ ਮੌਤ ਹੋ ਗਈ ਸੀ। ਬਲੋਚ ਲਿਬਰੇਸ਼ਨ ਆਰਮੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਭਾਰਤ ਨੇ ਅੱਤਵਾਦੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
ਭਾਰਤ ਨੇ ਮੰਗਲਵਾਰ-ਬੁੱਧਰਵਾਰ ਦੇ ਵਿਚਕਾਰ ਦੀ ਰਾਤ ‘ਓਪਰੇਸ਼ਨ ਸਿੰਦੂਰ’ ਦੀ ਸ਼ੁਰੂਆਤ ਕੀਤੀ, ਜਿਸ ਅਧੀਨ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਪੀਓਕੇ ਅਤੇ ਪਾਕਿਸਤਾਨੀ ਪੰਜਾਬ ਵਿੱਚ ਮੌਜੂਦ 9 ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਪਹਿਲਗਾਮ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋਈ ਸੀ।
ਇਸ ਦੇ ਬਾਅਦ ਪਾਕਿਸਤਾਨੀ ਫੌਜ ਨੇ ਬੁੱਧਵਾਰ (07 ਮਈ) ਨੂੰ ਜੰਮੂ-ਕਸ਼ਮੀਰ ਵਿੱਚ ਐਲਓਸੀ (LOC) ਨੇੜਲੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਤੇ ਭਾਰੀ ਗੋਲਾਬਾਰੀ ਕੀਤੀ। ਮੋਰਟਾਰ ਗੋਲਿਆਂ ਦੀ ਵਾਰਦਾਤ 'ਚ 4 ਬੱਚਿਆਂ ਅਤੇ 1 ਸਿਪਾਹੀ ਸਮੇਤ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ, ਜਦਕਿ 57 ਹੋਰ ਜ਼ਖ਼ਮੀ ਹੋਏ ਹਨ।
ਮਸੂਦ ਅਜ਼ਹਰ ਦੇ ਪਰਿਵਾਰ ਦੇ 10 ਮੈਂਬਰਾਂ ਦੀ ਮੌਤ
ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੇ ਕਬੂਲ ਕੀਤਾ ਹੈ ਕਿ ਭਾਰਤ ਵੱਲੋਂ ਭਾਵਲਪੁਰ 'ਚ ਸੰਸਥਾ ਦੇ ਮੁੱਖ ਦਫ਼ਤਰ 'ਤੇ ਕੀਤੇ ਗਏ ਮਿਸਾਈਲ ਹਮਲੇ 'ਚ ਉਸਦੇ ਪਰਿਵਾਰ ਦੇ 10 ਮੈਂਬਰਾਂ ਅਤੇ ਉਸਦੇ 4 ਨਜ਼ਦੀਕੀ ਸਾਥੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ, ਹੋਰ ਕਈ ਅੱਤਵਾਦੀ ਮਾਰੇ ਜਾਣ ਦੀ ਵੀ ਖ਼ਬਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















