Oregon concert Firing: ਅਮਰੀਕਾ 'ਚ ਇੱਕ ਵਾਰ ਫਿਰ ਸ਼ਰੇਆਮ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੇ ਯੂਜੀਨ 'ਚ ਸਮਾਗਮ ਵਾਲੀ ਥਾਂ ਦੇ ਬਾਹਰ ਦੋ ਔਰਤਾਂ ਸਮੇਤ ਛੇ ਲੋਕਾਂ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਮੁਲਜ਼ਮ ਹਾਲੇ ਮੌਕੇ ਤੋਂ ਫਰਾਰ ਹੈ। ਇਹ ਜਾਣਕਾਰੀ ਦਿੰਦਿਆਂ ਓਰੇਗਨ ਪੁਲਿਸ ਨੇ ਚਸ਼ਮਦੀਦਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਆਉਣ ਤੇ ਘਟਨਾ ਬਾਰੇ ਹੋਰ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ।
ਯੂਜੀਨ ਪੁਲਿਸ ਵਿਭਾਗ ਨੇ ਸ਼ਨੀਵਾਰ ਨੂੰ ਜਾਰੀ ਕੀਤੀ ਇਕ ਰੀਲੀਜ਼ 'ਚ ਕਿਹਾ ਕਿ ਅਧਿਕਾਰੀਆਂ ਨੇ ਸ਼ੁੱਕਰਵਾਰ ਰਾਤ ਕਰੀਬ 9:30 ਵਜੇ ਯੂਜੀਨ ਵਿਚ ਵਾਓ ਹਾਲ ਦੇ ਪਿਛਲੇ ਦਰਵਾਜ਼ੇ 'ਤੇ ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਕੀਤੀ। ਜਾਰੀ ਬਿਆਨ ਅਨੁਸਾਰ ਪੁਲਿਸ ਸਥਿਤੀ ਦਾ ਜਾਇਜ਼ਾ ਲੈਣ ਤੇ ਲੋਕਾਂ ਦੀ ਮਦਦ ਲਈ ਮੌਕੇ 'ਤੇ ਪਹੁੰਚ ਗਈ ਸੀ।
ਘਟਨਾ ਦੇ ਸਮੇਂ ਲਿਲ ਬੀਨ ਤੇ ਜਯ ਬੈਂਗ ਦਾ ਚੱਲ ਰਿਹਾ ਸੀ ਸ਼ੋਅ
ਯੂਜੀਨ ਦੇ ਪੁਲਿਸ ਮੁਖੀ ਕ੍ਰਿਸ ਸਕਿਨਰ ਨੇ ਕਿਹਾ ਕਿ ਜਦੋਂ ਸੁਰੱਖਿਆ ਕਰਮਚਾਰੀ ਪਹੁੰਚੇ ਤਾਂ ਉਨ੍ਹਾਂ ਨੇ ਛੇ ਲੋਕਾਂ ਨੂੰ ਗੋਲੀਆਂ ਵਜੀਆਂ ਦੇਖੀਆਂ। ਲੋਕ ਉਸ ਥਾਂ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਤੇ ਉਨ੍ਹਾਂ ਦੇ ਦੋਸਤ ਜ਼ਮੀਨ 'ਤੇ ਪਏ ਸਨ, ਉਹ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਪੰਜ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਦਕਿ ਇਕ ਵਿਅਕਤੀ ਆਪਣੇ ਪੱਧਰ 'ਤੇ ਆਪਣਾ ਇਲਾਜ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਵੀ ਇਕ ਮਰੀਜ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਬਾਕੀ ਦੀ ਹਾਲਤ ਸਥਿਰ ਹੈ।
ਪੁਲਿਸ ਮੁਤਾਬਕ ਘਟਨਾ ਦੇ ਸਮੇਂ ਲਿਲ ਬੀਨ ਤੇ ਜਯ ਬੈਂਗ ਅਤੇ ਹੋਰ ਕਲਾਕਾਰ ਪ੍ਰਦਰਸ਼ਨ ਕਰ ਰਹੇ ਸਨ। ਹਾਲਾਂਕਿ ਪੁਲਿਸ ਅਜੇ ਤਕ ਇਸ ਘਟਨਾ ਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਅਸਫਲ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਯੂਜੀਨ ਪੋਰਟਲੈਂਡ, ਓਰੇਗਨ ਤੋਂ 177 ਕਿਲੋਮੀਟਰ ਦੱਖਣ ਵੱਲ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490