Earthquake In Morocco: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰੱਕੋ 'ਚ ਭੂਚਾਲ ਕਾਰਨ ਹੋਈ ਤਬਾਹੀ 'ਤੇ ਦੁੱਖ ਪ੍ਰਗਟਾਇਆ ਹੈ ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ, ਮੋਰੱਕੋ ਵਿੱਚ ਭੂਚਾਲ ਦੇ ਕਾਰਨ ਹੋਏ ਨੁਕਸਾਨ ਤੇ ਹੋਈਆਂ ਮੌਤਾਂ ਦਾ ਮੈਨੂੰ ਬੇਹੱਦ ਦੁੱਖ ਹੋਇਆ। ਇਸ ਮੁਸ਼ਕਿਲ ਘੜੀ ਵਿੱਚ ਮੇਰੀ ਸੰਵੇਦਨਾ ਮੋਰੱਕੋ ਦੇ ਲੋਕਾਂ ਨਾਲ ਹੈ।"







ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਲਿਖਿਆ, "ਉਹਨਾਂ ਲੋਕਾਂ ਦੇ ਪ੍ਰਤੀ ਸੰਵੇਦਨਾ ਜਿਹਨਾਂ ਨੇ ਆਪਣੇ ਅਜ਼ੀਜ਼ਾਂ ਨੂੰ ਖੋਹ ਦਿੱਤਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹੋਏ, ਉਨ੍ਹਾਂ ਕਿਹਾ, ਭਾਰਤ ਇਸ ਮੁਸ਼ਕਲ ਸਮੇਂ ਵਿੱਚ ਮੋਰੱਕੋ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।"


ਸਮਾਚਾਰ ਏਜੰਸੀ ਏਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਰੱਕੋ ਦੀ ਸਰਕਾਰ ਨੇ ਸ਼ਨੀਵਾਰ ਦੁਪਹਿਰ ਨੂੰ ਹੋਏ ਨੁਕਸਾਨ ਤੇ ਮੌਤਾਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਹੁਣ ਤੱਕ ਭੁਚਾਲ ਕਾਰਨ 632 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 329 ਲੋਕਾਂ ਜ਼ਖ਼ਮੀ ਹੋਏ ਹਨ। 


 


6.8 ਤੀਬਰਤਾ ਦਾ ਭੂਚਾਲ



ਸ਼ੁੱਕਰਵਾਰ (8 ਸਤੰਬਰ) ਦੀ ਦੇਰ ਰਾਤ ਮੋਰੱਕੋ ਦੇ ਮਾਰਾਕੇਸ਼ ਦੇ ਦੱਖਣ-ਪੱਛਮੀ ਹਿੱਸੇ ਵਿੱਚ ਤੇਜ਼ ਭੂਚਾਲ ਕਾਰਨ ਧਰਤੀ ਹਿੱਲ ਗਈ। ਭੂਚਾਲ ਦੀ ਤੀਬਰਤਾ 6.8 ਸੀ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ। ਨਿਊਜ਼ ਏਜੰਸੀ ਏਪੀ ਨੇ ਦੱਸਿਆ ਹੈ ਕਿ ਹੁਣ ਤੱਕ 632 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 329 ਲੋਕ ਜ਼ਖ਼ਮੀ ਹਨ। ਮੋਰੋਕੋ ਦੇ ਗ੍ਰਹਿ ਮੰਤਰਾਲੇ ਨੇ ਵੀ ਇਹਨਾਂ ਅੰਕਰਿਆਂ ਦੀ ਪੁਸ਼ਟੀ ਕੀਤੀ ਹੈ।
ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਰਾਤ ਕਰੀਬ 11:11 ਵਜੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਮਾਰਾਕੇਸ਼ ਤੋਂ 71 ਕਿਲੋਮੀਟਰ ਦੂਰ 18.5 ਕਿਲੋਮੀਟਰ ਦੀ ਡੂੰਘਾਈ 'ਤੇ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।