Punjab News:  ਆਪਣੇ ਸੁਨਿਹਰੀ ਭਵਿੱਖ ਤੇ ਪਰਿਵਾਰ ਦੀ ਆਰਥਿਕ ਹਾਲਕ ਸੁਧਾਰਨ ਲਈ ਆਸਟ੍ਰੇਲੀਆ ਗਏ ਅੰਮ੍ਰਿਤਸਰ ਦੇ ਨੌਜਵਾਨ ਭਗਵੰਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭਗਵੰਤ ਸਿੰਘ ਉੱਥੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ ਤੇ ਇਸ ਦੌਰਾਨ ਹੋਏ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਟਰੱਕ 'ਚ ਭਿਆਨਕ ਅੱਗ ਲੱਗਣ ਭਗਵੰਤ ਸਿੰਘ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਪਿੰਡ 'ਚ ਮਾਤਮ ਛਾਇਆ ਹੋਇਆ ਹੈ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।


ਕਿਵੇਂ ਵਾਪਰਿਆ ਇਹ ਹਾਦਸਾ


ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਭਗਵੰਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਭਗਵੰਤ ਸਿੰਘ ਆਪਣੀ ਪਤਨੀ ਨਵਪ੍ਰੀਤ ਕੌਰ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਗਿਆ ਸੀ ਤੇ ਉਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਮੌਕੇ 'ਤੇ ਅੱਗ ਲੱਗ ਗਈ ਅਤੇ ਅੱਗ ਇੰਨੀ ਭਿਆਨਕ ਸੀ ਕਿ ਉਨ੍ਹਾਂ ਦਾ ਪੁੱਤਰ ਵਿੱਚ ਵਿੱਚ ਹੀ ਸੜ ਗਿਆ।



ਪੁੱਤ ਦੀਆਂ ਅੰਤਿਮ ਰਸਮਾ ਲਈ ਪਰਿਵਾਰ ਜਾਵੇਗਾ ਆਸਟ੍ਰੇਲੀਆ


ਪਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਭਗਵੰਤ ਸਿੰਘ ਦੇ ਘਰ ਬੇਟੇ ਅਕਾਲ ਸਿੰਘ ਨੇ ਜਨਮ ਲਿਆ ਸੀ, ਪਰਿਵਾਰ ਵਾਲਿਆਂ ਦੇ ਦੁਖੀ ਮਨ ਨਾਲ ਕਿਹਾ ਕਿ ਉਹ ਆਪਣੇ ਬੇਟੇ ਦਾ ਅੰਤਿਮ ਸਸਕਾਰ ਕਰਨ ਲਈ ਆਸਟ੍ਰੇਲੀਆ ਜਾਣਗੇ ਤੇ ਉੱਥੇ ਹੀ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।