ਉਧਰ, ਪਾਕਿਸਤਾਨੀ ਫੌਜ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਲਈ ਤਿਆਰ ਹੈ। ਪਾਕਿ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਕਿਹਾ ਕਿ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਜਵਾਬੀ ਤਿਆਰੀਆਂ ਲਈ ਏਅਰ ਚੀਫ ਮਾਰਸ਼ਲ ਮੁਜਾਹਿਦ ਅਨਵਰ ਖਾਨ ਤੇ ਦੋ ਹਾਰ ਮੁਖੀਆਂ ਨਾਲ ਗੱਲਬਾਤ ਕੀਤੀ ਹੈ। ਦੱਸ ਦੇਈਏ ਕਿ ਅੱਜ ਤੜਕੇ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਵਿੱਚ ਜੈਸ਼ ਦੇ ਟਿਕਾਣਿਆਂ ’ਤੇ ਵੱਡੀ ਕਾਰਵਾਈ ਕੀਤੀ ਹੈ।
ਉੱਧਰ ਪਾਕਿ ਦੇ ਵਿਦੇਸ਼ੀ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਦੁਨੀਆ ਤੋਂ ਅਲੱਗ-ਥਲੱਗ ਕਰਨ ਦਾ ਭਾਰਤ ਦਾ ਸੁਫ਼ਨਾ ਕਦੀ ਪੂਰਾ ਨਹੀਂ ਹੋ ਪਾਏਗਾ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ ਕੂਟਨੀਤਕ ਜੰਗ ਛੇੜੀ ਹੈ।
ਹਾਲਾਂਕਿ ਭਾਰਤ ਦੇ ਦਬਾਅ ਦੇ ਚੱਲਦਿਆਂ ਇਮਰਾਨ ਖ਼ਾਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ਼ਾਂਤੀ ਰੱਖਣ ਦੀ ਅਪੀਲ ਵੀ ਕੀਤੀ ਸੀ। ਉੱਧਰ ਪੀਐਮ ਮੋਦੀ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਪਾਕਿ ਨਾਲ ਨਜਿੱਠਣ ਲਈ ਫੌਜ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ।