ਲਾਹੌਰ: ਪਾਕਿਸਤਾਨ ਦੇ ਸੂਬਾ ਪੰਜਾਬ ਦੇ ਬਹਾਵਲਪੁਰ ਨਗਰ ਵਿੱਚ ਦੋ ਹਥਿਆਰਬੰਦ ਹਮਲਾਵਰਾਂ ਨੇ ਸਕੂਲ ਵਿੱਚ ਵੜਨ ਲਈ ਅੰਨ੍ਹੇਵਾਹ ਫਾਈਰਿੰਗ ਕੀਤੀ। ਇਸ ਦੌਰਾਨ ਸਕੂਲ ਦੇ ਇੱਕ ਗਾਰਡ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਲਾਂਕਿ ਸਾਰੇ ਵਿਦਿਆਰਥੀ ਸੁਰੱਖਿਅਤ ਦੱਸੇ ਜਾ ਰਹੇ ਹਨ।


ਘਟਨਾ ਤੋਂ ਤੁਰੰਤ ਬਾਅਦ ਸਕੂਲ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ। ਪਾਕਿ ਮੀਡੀਆ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ। ਪਾਕਿ ਮੀਡੀਆ ਰਿਪੋਰਟਾਂ ਮੁਤਾਬਕ ਘਟਨਾ ਹਰੂਨਾਬਾਦ ਇਲਾਕੇ ਵਿੱਚ ਹੋਈ। ਇੱਥੇ ਦੋਵੇਂ ਹਥਿਆਰਬੰਦ ਸ਼ਖ਼ਸ ਸਕੂਲ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਦੌਰਾਨ ਦੋਵਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਵੀ ਫਾਇਰਿੰਗ ਕੀਤੀ ਤੇ ਦੋਵੇਂ ਸ਼ੱਕੀ ਭੱਜ ਨਿਕਲੇ। ਇਸ ਘਟਨਾ ਵਿੱਚ ਸਕੂਲ ਦਾ ਇੱਕ ਗਾਰਡ ਜ਼ਖ਼ਮੀ ਹੋ ਗਿਆ ਜਦੋਂਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ।