ਪੜਚੋਲ ਕਰੋ
Advertisement
(Source: ECI/ABP News/ABP Majha)
ਪਾਕਿਸਤਾਨ ਨੇ ਹੁਣ ਭਾਰਤੀ ਫ਼ਿਲਮਾਂ ਵੀ ਕੀਤੀਆਂ ਬੈਨ
ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਕਈ ਕਦਮ ਚੁੱਕੇ ਹਨ। ਇਨ੍ਹਾਂ ‘ਚ ਇੱਕ ਹੈ ਕਿ ਉਸ ਨੇ ਆਪਣੇ ਸਿਨੇਮਾਘਰਾਂ ‘ਚ ਬਾਲੀਵੁੱਡ ਫ਼ਿਲਮਾਂ ਰਿਲੀਜ਼ ਕਰਨ ‘ਤੇ ਬੈਨ ਲਾ ਦਿੱਤਾ ਹੈ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਕਈ ਕਦਮ ਚੁੱਕੇ ਹਨ। ਇਨ੍ਹਾਂ ‘ਚ ਇੱਕ ਹੈ ਕਿ ਉਸ ਨੇ ਆਪਣੇ ਸਿਨੇਮਾਘਰਾਂ ‘ਚ ਬਾਲੀਵੁੱਡ ਫ਼ਿਲਮਾਂ ਰਿਲੀਜ਼ ਕਰਨ ‘ਤੇ ਬੈਨ ਲਾ ਦਿੱਤਾ ਹੈ। ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਿਰਦੌਸ ਆਸ਼ਿਕ ਅਵਾਨ ਨੇ ਬਿਆਨ ਜਾਰੀ ਕਰ ਕਿਹਾ, “ਪਾਕਿਸਤਾਨੀ ਸਿਨੇਮਾਘਰਾਂ ‘ਚ ਕੋਈ ਵੀ ਭਾਰਤੀ ਫ਼ਿਲਮ ਨਹੀਂ ਦਿਖਾਈ ਜਾਵੇਗੀ।”
ਬੁੱਧਵਾਰ ਨੂੰ ਪਾਕਿਸਤਾਨ ਨੇ ਭਾਰਤ ਨਾਲ ਵਪਾਰਕ ਸਬੰਧ ਤੋੜਨ ਦਾ ਫੈਸਲਾ ਕੀਤਾ। ਬੁੱਧਵਾਰ ਨੂੰ ਪਾਕਿਸਤਾਨ ਨੇ ਨੈਸ਼ਨਲ ਸਿਕਊਰਟੀ ਕਮੇਟੀ ਦੀ ਬੈਠਕ ਕੀਤੀ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਪਾਕਿਸਤਾਨ ਨੇ ਇਸਲਾਮਾਬਾਦ ‘ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਵੀ ਭਾਰਤ ਵਾਪਸ ਭੇਜਣ ਤੇ ਦਿੱਲੀ ਤੋਂ ਆਪਣੇ ਕਮਿਸ਼ਨਰ ਨੂੰ ਬੁਲਾਉਣ ਦਾ ਫੈਸਲਾ ਲਿਆ ਹੈ। ਪਾਕਿ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਨੇ ਏਆਰਵਾਈ ਨਿਊਜ਼ ਨਾਲ ਗੱਲ ਕਰਦੇ ਹੋਏ ਕਿਹਾ, “ਸਾਡੇ ਕਮਿਸ਼ਨਰ ਨਵੀਂ ਦਿੱਲੀ ‘ਚ ਲੰਬੇ ਸਮੇਂ ਤੋਂ ਨਹੀਂ ਹਨ। ਭਾਰਤ ਦੇ ਕਮਿਸ਼ਨਰ ਨੂੰ ਅਸੀਂ ਵਾਪਸ ਭੇਜਾਗੇਂ।”
ਦੱਸ ਦਈਏ ਕਿ ਮੋਦੀ ਸਰਕਾਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਹੈ ਤੇ ਸੂਬੇ ਨੂੰ ਦੋ ਕੇਂਦਰ ਪ੍ਰਸਾਸ਼ਿਤ ਸੂਬਿਆਂ ‘ਚ ਵੰਡ ਦਿੱਤਾ ਹੈ।"No Indian movie to be screened in Pakistani cinemas," says Dr Firdous Ashiq Awan, Special Assistant to Pakistan Prime Minister on I&B: Geo English pic.twitter.com/Jw3zwifKdb
— ANI (@ANI) August 8, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement