ਬੁੱਧਵਾਰ ਨੂੰ ਪਾਕਿਸਤਾਨ ਨੇ ਭਾਰਤ ਨਾਲ ਵਪਾਰਕ ਸਬੰਧ ਤੋੜਨ ਦਾ ਫੈਸਲਾ ਕੀਤਾ। ਬੁੱਧਵਾਰ ਨੂੰ ਪਾਕਿਸਤਾਨ ਨੇ ਨੈਸ਼ਨਲ ਸਿਕਊਰਟੀ ਕਮੇਟੀ ਦੀ ਬੈਠਕ ਕੀਤੀ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਪਾਕਿਸਤਾਨ ਨੇ ਇਸਲਾਮਾਬਾਦ ‘ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਵੀ ਭਾਰਤ ਵਾਪਸ ਭੇਜਣ ਤੇ ਦਿੱਲੀ ਤੋਂ ਆਪਣੇ ਕਮਿਸ਼ਨਰ ਨੂੰ ਬੁਲਾਉਣ ਦਾ ਫੈਸਲਾ ਲਿਆ ਹੈ। ਪਾਕਿ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਨੇ ਏਆਰਵਾਈ ਨਿਊਜ਼ ਨਾਲ ਗੱਲ ਕਰਦੇ ਹੋਏ ਕਿਹਾ, “ਸਾਡੇ ਕਮਿਸ਼ਨਰ ਨਵੀਂ ਦਿੱਲੀ ‘ਚ ਲੰਬੇ ਸਮੇਂ ਤੋਂ ਨਹੀਂ ਹਨ। ਭਾਰਤ ਦੇ ਕਮਿਸ਼ਨਰ ਨੂੰ ਅਸੀਂ ਵਾਪਸ ਭੇਜਾਗੇਂ।”
ਦੱਸ ਦਈਏ ਕਿ ਮੋਦੀ ਸਰਕਾਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਹੈ ਤੇ ਸੂਬੇ ਨੂੰ ਦੋ ਕੇਂਦਰ ਪ੍ਰਸਾਸ਼ਿਤ ਸੂਬਿਆਂ ‘ਚ ਵੰਡ ਦਿੱਤਾ ਹੈ।