ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ ਲਈ ਸਿੱਧੂ ਤੋਂ ਬਾਅਦ ਕੈਪਟਨ ਤੇ ਸੁਸ਼ਮਾ ਸਵਰਾਜ ਨੂੰ ਵੀ ਇਮਰਾਨ ਦਾ ਬੁਲਾਵਾ

ਚੰਡੀਗੜ੍ਹ: ਪਾਕਿਸਤਾਨ ਵਿੱਚ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਏਗਾ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੈਬਨਿਟ ਮੰਤਰੀ ਤੇ ਆਪਣੇ ਮਿੱਤਰ ਨਵਜੋਤ ਸਿੰਘ ਸਿੱਧੂ ਨੂੰ ਫੋਨ ਕਰਕੇ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਸੀ। ਉਨ੍ਹਾਂ ਤੋਂ ਬਾਅਦ ਹੁਣ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਧਿਕਾਰਿਤ ਤੌਰ ’ਤੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ। ਇਹ ਵੀ ਪੜ੍ਹੋ- ਪਾਕਿਸਤਾਨ ਜਲਦ ਰੱਖੇਗਾ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਉਹ ਭਾਰਤੀ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲਾਂਘੇ ਦੇ ਨੀਂਹ ਪੱਥਰ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੰਦੇ ਹਨ। ਕਰਤਾਰਪੁਰ ਸਾਹਿਬ ਲਾਂਘੇ ਲਈ ਸਿੱਧੂ ਤੋਂ ਬਾਅਦ ਕੈਪਟਨ ਤੇ ਸੁਸ਼ਮਾ ਸਵਰਾਜ ਨੂੰ ਵੀ ਇਮਰਾਨ ਦਾ ਬੁਲਾਵਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ਸਾਹਿਬ ਵਿਖੇ 28 ਨਵੰਬਰ ਨੂੰ ਟੱਕ ਲਾ ਕੇ ਗਲਿਆਰੇ ਦੀ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਨਗੇ ਤੇ ਭਾਰਤ ਦੇ ਰਾਸ਼ਟਰਪਤੀ 26 ਨਵੰਬਰ ਡੇਰਾ ਬਾਬਾ ਨਾਨਕ ਤੋਂ ਲਾਂਘੇ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ। ਹਾਲਾਂਕਿ ਪੰਜਾਬ ਕਾਂਗਰਸ ਪ੍ਰਧਾਨ ਸੁਨਾਲ ਜਾਖੜ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਰਾਸ਼ਟਰਪਤੀ ਦੀ ਸ਼ਮੂਲੀਅਤ ’ਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ। ਉਹ ਨਾ ਆ ਸਕੇ ਤਾਂ ਭਾਰਤ ਦੇ ਉਪ ਰਾਸ਼ਟਰਪਤੀ ਤੇ ਮੁੱਖ ਮੰਤਰੀ ਕੈਪਟਨ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਇਹ ਵੀ ਪੜ੍ਹੋ- ਸਿੱਧੂ ਨੇ ਕਬੂਲਿਆ ਪਾਕਿਸਤਾਨ ਦਾ ਸੱਦਾ, ਕਰਤਾਰਪੁਰ ਲਾਂਘੇ 'ਤੇ ਮੁੜ ਪੈਣਗੀਆਂ ਜੱਫੀਆਂ ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਤੋਂ ਲੈ ਕੇ ਕੌਮਾਂਤਰੀ ਸਰਹੱਦ ਤਕ ਢਾਈ ਕੁ ਕਿਲੋਮੀਟਰ ਤਕ ਗਲਿਆਰੇ ਦੀ ਉਸਾਰੀ ਕੀਤੀ ਜਾਣੀ ਹੈ। ਸਿੱਧੂ ਨੇ ਵੀ ਇਮਰਾਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਹਾਲਾਂਕਿ ਸਿੱਧੂ ਨੇ ਪਾਕਿਸਤਾਨ ਜਾਣ ਲਈ ਹਾਮੀ ਭਰ ਦਿੱਤੀ ਸੀ ਪਰ ਹੁਣ ਵਿਦੇਸ਼ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਪਾਕਿਸਤਾਨ ਜਾਣਗੇ ਜਾਂ ਨਹੀਂ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget