ਸੰਯੁਕਤ ਰਾਸ਼ਟਰ: ਪਾਕਿਸਤਾਨ ਨੇ ਅੱਜ ਆਖਿਆ ਹੈ ਕਿ ਭਾਰਤ ਦੇ ਵੱਲੋਂ ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਉਸ ਦੇ ਅੰਦਰੂਨੀ ਮਾਮਲਿਆਂ ਬਲੋਚਿਸਤਾਨ ਦਾ ਮੁੱਦਾ ਚੁੱਕਣਾ ਕੌਮਾਂਤਰੀ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਹੈ। ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੀ ਸਥਾਈ ਪ੍ਰਤੀਨਿਧ ਮਲੀਹਾ ਲੋਧੀ ਨੇ ਆਖਿਆ ਕਿ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਨਹੀਂ ਸਗੋਂ ਕੌਮਾਂਤਰੀ ਪੱਧਰ ਉੱਤੇ ਇੱਕ ਵਿਵਾਦਮਈ ਇਲਾਕਾ ਹੈ।
ਮਲੀਹਾ ਲੋਧੀ ਨੇ ਟਵੀਟ ਕਰਕੇ ਆਖਿਆ ਕਿ ਭਾਰਤੀ ਵਿਦੇਸ਼ ਮੰਤਰੀ ਦਾ ਭਾਸ਼ਨ ਝੂਠ ਦਾ ਬੁਲੰਦ ਹੈ। ਸਭ ਤੋਂ ਵੱਡਾ ਝੂਠ ਇਹ ਹੈ ਕਿ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ। ਉਨ੍ਹਾਂ ਆਖਿਆ ਕਿ ਸੰਯੁਕਤ ਰਾਸ਼ਟਰ ਦੇ ਏਜੰਡੇ ਵਿੱਚ ਸਭ ਤੋਂ ਪੁਰਾਣਾ ਵਿਸ਼ਾ ਹੈ ਤੇ ਪੂਰੀ ਦੁਨੀਆ ਇਸ ਨੂੰ ਸਵੀਕਾਰ ਕਰਦੀ ਹੈ। ਇੱਕ ਵੱਖਰੇ ਟਵੀਟ ਵਿੱਚ ਮਲੀਹਾ ਨੇ ਆਖਿਆ ਕਿ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਲੋਚਿਸਤਾਨ ਨੂੰ ਚੁੱਕਣਾ ਸੰਯੁਕਤ ਰਾਸ਼ਟਰ ਦੇ ਚਾਰਟਰ ਤੇ ਕੌਮਾਂਤਰੀ ਨਿਯਮਾਂ ਦੀ ਖੁੱਲ੍ਹੇਆਮ ਉਲੰਘਣਾ ਹੈ।
ਉਨ੍ਹਾਂ ਆਖਿਆ ਕਿ ਇਹ ਸੱਚਾਈ ਨਹੀਂ ਕਿ ਭਾਤ ਨੇ ਪਾਕਿਸਤਾਨ ਦੇ ਨਾਲ ਗੱਲਬਾਤ ਲਈ ਕੋਈ ਸ਼ਰਤ ਰੱਖੀ ਹੈ। ਦੂਜੇ ਪਾਸੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਕਿ ਸੁਸ਼ਮਾ ਸਵਰਾਜ ਨੇ ਜੋ ਗੱਲਾਂ ਪਾਕਿਸਤਾਨ ਦੇ ਬਾਰੇ ਵਿੱਚ ਆਖੀਆਂ ਹਨ, ਉਹ ਝੂਠਾ ਦਾ ਪੁਲੰਦਾ ਹਨ ਤੇ ਇਤਿਹਾਸ ਤੇ ਤੱਥਾਂ ਨਾਲ ਖਿਲਵਾੜ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਭਾਰਤ ਦੇ ਸਾਰੇ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ ਹੈ।