ਪੜਚੋਲ ਕਰੋ
Advertisement
ਇਮਰਾਨ ਸਰਕਾਰ ਦੀ ਵੱਡੀ ਕਾਰਵਾਈ, ਜੈਸ਼-ਏ-ਮੁਹੰਮਦ ਦੇ ਟਿਕਾਣੇ ’ਤੇ ਸਰਕਾਰ ਦਾ ਕਬਜ਼ਾ
ਇਸਲਾਮਾਬਾਦ: ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਪੁਲਵਾਮਾ ਹਮਲੇ ਦੇ ਸਬੰਧ ਵਿੱਚ ਆਲਮੀ ਦਬਾਅ ਤੋਂ ਬਾਅਦ ਵੱਡਾ ਕਦਮ ਚੁੱਕਿਆ ਹੈ। ਪਾਕਿਸਤਾਨ ਸਰਕਾਰ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਬਹਾਵਲਪੁਰ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਹੈਡ ਕਵਾਰਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਪੁਲਵਾਮਾ ਅੱਤਵਾਦੀ ਹਮਲੇ ਦੇ ਬਾਅਦ ਪਾਕਿਸਤਾਨ ਸਰਕਾਰ ਨੇ ਇਹ ਵੱਡੀ ਕਰਾਵਾਈ ਕੀਤੀ ਹੈ। ਜੈਸ਼ ਦਾ ਟਿਕਾਣਾ ਮਦਰਸਾਤੁਲ ਸਾਬਿਰ ਤੇ ਜਾਮਾ-ਏ-ਮਸਜਿਦ ਸੁਭਾਨੱਲਾ ਦੇ ਇੱਕ ਕੈਂਪਸ ਵਿੱਚ ਸਥਿਤ ਹੈ।
ਦੱਸ ਦੇਈਏ ਕਿ ਜੈਸ਼-ਏ-ਮੁਹੰਮਦ ਨੇ ਹੀ ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਦੇ ਬਾਅਦ ਪਾਕਿਸਤਾਨ ਸਰਕਾਰ ’ਤੇ ਹਮਲੇ ਦੇ ਜ਼ਿੰਮੇਵਾਰਾਂ ਖਿਲਾਫ ਕਾਰਵਾਈ ਕਰਨ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਸਿਹਤ
Advertisement