ਸਿੱਖਾਂ ਦੇ ਮਨਾਂ 'ਚ ਭਾਰਤ ਲਈ ਰੋਸ, ਇਸ ਲਈ ਹਾਈ ਕਮਿਸ਼ਨਰ ਨੂੰ ਗੁਰਦੁਆਰੇ ਜਾਣ ਤੋਂ ਰੋਕਿਆ !
ਏਬੀਪੀ ਸਾਂਝਾ | 24 Jun 2018 01:30 PM (IST)
ਨਵੀਂ ਦਿੱਲੀ: ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਦੇ ਮਨਾਂ ਵਿੱਚ ਭਾਰਤ ਲਈ ਸਖ਼ਤ ਰੋਸ ਹੈ। ਉਹ ਕਿਸੇ ਵੀ ਭਾਰਤੀ ਨੁਮਾਇੰਦੇ ਨੂੰ ਗੁਰਦੁਆਰਿਆਂ ਵਿੱਚ ਨਹੀਂ ਦੇਖਣਾ ਚਾਹੁੰਦੇ। ਇਸ ਲਈ ਹੀ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਗੁਰਦੁਆਰਾ ਪੰਜਾ ਸਾਹਿਬ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਹੈ। ਯਾਦ ਰਹੇ ਪਿਛਲੇ ਤਿੰਨ ਮਹੀਨਿਆਂ ਵਿੱਚ ਸ਼ਨੀਵਾਰ ਨੂੰ ਦੂਜੀ ਵਾਰ ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਗੁਰਦੁਆਰਾ ਪੰਜਾ ਸਾਹਿਬ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਗੁਰਦੁਆਰਾ ਪੰਜਾ ਸਾਹਿਬ ਵਿੱਚ ਜਾਣ ਲਈ ਅਜੈ ਬਿਸਾਰੀਆ ਨੇ ਇਸਾਲਾਮਾਬਾਦ ਵਿੱਚ ਵਿਦੇਸ਼ ਵਿਭਾਗ ਤੋਂ ਮਨਜ਼ੂਰੀ ਵੀ ਲਈ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ। 21 ਜੂਨ ਤੋਂ 30 ਜੂਨ ਤੱਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪੰਜਾਬ (ਭਾਰਤ) ਤੋਂ ਸਿੱਖਾਂ ਦਾ ਜਥਾ ਪਾਕਿਸਤਾਨ ਗਿਆ ਹੋਇਆ ਹੈ। ਆਪਣੀ ਡਿਊਟੀ ਅਨੁਸਾਰ ਹਾਈ ਕਮਿਸ਼ਨਰ ਨੇ ਭਾਰਤ ਤੋਂ ਆਏ ਸ਼ਰਧਾਲੂਆਂ ਨੂੰ ਮਿਲਣਾ ਸੀ ਪਰ ਪਾਕਿਸਤਾਨ ਦੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਗੁਰਦੁਆਰੇ ਵਿੱਚ ਦਾਖਲ਼ ਨਾ ਹੋਣ ਦਿੱਤਾ। ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਦੇ ਮਨਾਂ ਵਿੱਚ ਭਾਰਤ ਲਈ ਸਖ਼ਤ ਰੋਸ ਹੈ। ਉਹ ਕਿਸੇ ਵੀ ਭਾਰਤੀ ਨੁਮਾਇੰਦੇ ਨੂੰ ਗੁਰਦੁਆਰਿਆਂ ਵਿੱਚ ਨਹੀਂ ਦੇਖਣਾ ਚਾਹੁੰਦੇ। ਇਸ ਲਈ ਹੀ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਰੋਕਿਆ ਗਿਆ ਹੈ।