ਨਵੀਂ ਦਿੱਲੀ : ਪਾਕਿਸਤਾਨ ਨੇ ਸਾਰੇ ਭਾਰਤੀ ਚੈਨਲਾਂ ਉੱਤੇ ਆਪਣੇ ਦੇਸ਼ ਵਿੱਚ ਪਾਬੰਦੀ ਲੱਗਾ ਦਿੱਤੀ ਹੈ। ਇਹ ਫ਼ੈਸਲਾ ਇਲੈਕਟ੍ਰੋਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ (ਪੇਮਰਾ) ਦੀ ਮੰਗ 'ਤੇ ਪਾਕਿ ਸਰਕਾਰ ਨੇ ਲਿਆ ਹੈ। ਇਸ ਆਦੇਸ਼ ਤੋਂ ਬਾਅਦ ਪਾਕਿਸਤਾਨੀ ਵਿੱਚ ਚੱਲਦੇ ਭਾਰਤੀ ਚੈਨਲਾਂ ਉੱਤੇ ਤੁਰੰਤ ਪਾਬੰਦੀ ਲੱਗਾ ਦਿੱਤੀ ਗਈ ਹੈ। ਸਰਕਾਰ ਦੇ ਇਸ ਆਦੇਸ਼ ਨੂੰ ਨਾ ਮੰਨਣ ਵਾਲੇ ਮੀਡੀਆ ਅਦਾਰਿਆਂ ਦੇ ਲਾਇਸੈਂਸ ਰੱਦ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ।ਅਜਿਹਾ ਕਰਨ ਤੋਂ ਪਹਿਲਾਂ ਕਿਸੇ ਵੀ ਅਦਾਰੇ ਨੂੰ ਕਾਰਨ ਦੱਸੋ ਨੋਟਿਸ ਵੀ ਨਹੀਂ ਜਾਰੀ ਕੀਤਾ ਜਾਵੇਗਾ। ਭਾਰਤ-ਪਾਕਿਸਤਾਨ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਪਾਕਿਸਤਾਨ ਨੇ ਇਹ ਫ਼ੈਸਲਾ ਲਿਆ ਹੈ।