ਪੜਚੋਲ ਕਰੋ
(Source: ECI/ABP News)
Blast in Pakistan : ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ 'ਚ ਧਮਾਕਾ, ਚਾਰ ਚੀਨੀ ਨਾਗਰਿਕਾਂ ਦੀ ਮੌਤ, ਤਿੰਨ ਜ਼ਖ਼ਮੀ
ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ (Karachi University Blast) ਬਲਾਸਟ ਵਿੱਚ ਇੱਕ ਕਾਰ ਵਿੱਚ ਧਮਾਕਾ ਹੋਇਆ ਹੈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ।
![Blast in Pakistan : ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ 'ਚ ਧਮਾਕਾ, ਚਾਰ ਚੀਨੀ ਨਾਗਰਿਕਾਂ ਦੀ ਮੌਤ, ਤਿੰਨ ਜ਼ਖ਼ਮੀ Pakistan : Blast at Karachi University's Confucius institute kills 4 including 3 Chinese Blast in Pakistan : ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ 'ਚ ਧਮਾਕਾ, ਚਾਰ ਚੀਨੀ ਨਾਗਰਿਕਾਂ ਦੀ ਮੌਤ, ਤਿੰਨ ਜ਼ਖ਼ਮੀ](https://feeds.abplive.com/onecms/images/uploaded-images/2022/04/26/2e55be36871822bbfb211940fe9a3eb6_original.jpg?impolicy=abp_cdn&imwidth=1200&height=675)
Blast in Pakistan
ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ (Karachi University Blast) ਬਲਾਸਟ ਵਿੱਚ ਇੱਕ ਕਾਰ ਵਿੱਚ ਧਮਾਕਾ ਹੋਇਆ ਹੈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ। ਜਾਣਕਾਰੀ ਅਨੁਸਾਰ ਇਸ ਧਮਾਕੇ ਵਿੱਚ ਮਾਰੇ ਗਏ ਚਾਰੋਂ ਲੋਕ ਚੀਨ ਦੇ ਨਾਗਰਿਕ ਹੈ। ਇਹ ਧਮਾਕਾ ਯੂਨੀਵਰਸਿਟੀ ਦੇ ਕਨਫਿਊਸ਼ੀਅਸ ਇੰਸਟੀਚਿਊਟ ਨੇੜੇ ਹੋਇਆ। ਧਮਾਕੇ ਦੇ ਸਮੇਂ ਕਾਰ ਵਿੱਚ ਚੀਨੀ ਲੋਕ ਸਵਾਰ ਸਨ। ਧਮਾਕੇ ਵਿੱਚ ਮਰਨ ਵਾਲਿਆਂ ਵਿੱਚ ਚੀਨੀ ਅਧਿਆਪਕ ਅਤੇ ਡਰਾਈਵਰ ਵੀ ਸ਼ਾਮਲ ਸਨ। ਧਮਾਕੇ ਤੋਂ ਬਾਅਦ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਕਾਰ ਚੀਨੀ ਸੰਸਥਾ ਦੀ ਸੀ। ਫਿਲਹਾਲ ਕੈਂਪਸ 'ਚ ਸੁਰੱਖਿਆ ਬਲ ਮੌਜੂਦ ਹਨ। ਇਸ ਦੇ ਨਾਲ ਹੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਜੂਦ ਹਨ।
ਮੁੱਢਲੀ ਜਾਣਕਾਰੀ ਅਨੁਸਾਰ ਧਮਾਕੇ ਵਿੱਚ ਜ਼ਖ਼ਮੀ ਹੋਏ ਤਿੰਨ ਵਿਅਕਤੀਆਂ ਵਿੱਚ ਇੱਕ ਵਿਦੇਸ਼ੀ ਨਾਗਰਿਕ, ਇੱਕ ਰੇਂਜਰ ਅਧਿਕਾਰੀ ਅਤੇ ਇੱਕ ਸੁਰੱਖਿਆ ਗਾਰਡ ਸ਼ਾਮਲ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਇਹ ਧਮਾਕਾ ਸਥਾਨਕ ਸਮੇਂ ਅਨੁਸਾਰ 1.52 ਵਜੇ ਕਨਫਿਊਸ਼ੀਅਸ ਇੰਸਟੀਚਿਊਟ ਨੇੜੇ ਇਕ ਕਾਰ ਵਿਚ ਹੋਇਆ। ਕਨਫਿਊਸ਼ਸ ਇੰਸਟੀਚਿਊਟ ਕਰਾਚੀ ਯੂਨੀਵਰਸਿਟੀ ਵਿਚ ਚੀਨੀ ਭਾਸ਼ਾ ਸਿਖਾਉਣ ਦਾ ਕੇਂਦਰ ਹੈ। ਧਮਾਕੇ ਤੋਂ ਤੁਰੰਤ ਬਾਅਦ ਬਚਾਅ ਦਲ ਅਤੇ ਸੁਰੱਖਿਆ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਫਿਲਹਾਲ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਇੱਥੋਂ ਦੂਰ ਰਹਿਣ ਲਈ ਕਿਹਾ ਗਿਆ ਹੈ।
ਅੱਤਵਾਦੀ ਹਮਲੇ ਦੀ ਜਾਂਚ
ਜਿਓ ਨਿਊਜ਼ ਨੇ ਪੁਲਿਸ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਧਮਾਕੇ ਦੇ ਸਮੇਂ ਕਾਰ 'ਚ 7 ਤੋਂ 8 ਲੋਕ ਸਵਾਰ ਸਨ। ਸ਼ੁਰੂਆਤੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਧਮਾਕਾ ਗੈਸ ਸਿਲੰਡਰ ਕਾਰਨ ਹੋਇਆ ਹੈ। ਹਾਲਾਂਕਿ ਧਮਾਕੇ ਦੇ ਅਸਲ ਕਾਰਨਾਂ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਸੂਤਰਾਂ ਨੇ ਅੱਗੇ ਦੱਸਿਆ ਕਿ ਪੀੜਤ ਇੰਸਟੀਚਿਊਟ ਆਫ ਬਿਜ਼ਨਸ ਐਡਮਿਨਿਸਟ੍ਰੇਸ਼ਨ (ਆਈ.ਬੀ.ਏ.) ਤੋਂ ਕਨਫਿਊਸ਼ਸ ਇੰਸਟੀਚਿਊਟ ਵਾਪਸ ਆ ਰਹੇ ਸਨ। ਕਰਾਚੀ ਦੇ ਪੂਰਬੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਮੁਕੱਦਸ ਹੈਦਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਇਸ ਦੌਰਾਨ ਗੁਲਸ਼ਨ ਦੇ ਪੁਲਿਸ ਸੁਪਰਡੈਂਟ (ਐਸਪੀ) ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਾਕਾ ਅੱਤਵਾਦੀ ਹਮਲਾ ਸੀ ਜਾਂ ਮਹਿਜ਼ ਇੱਕ ਹਾਦਸਾ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)