ਪਾਕਿਸਤਾਨ ਦੀ ਡਾਅਨ ਨਿਊਜ਼ ਨੇ ਪੁਲਿਸ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਇਸ ਧਮਾਕੇ ਵਿੱਚ 7 ਦੀ ਮੌਤ ਹੋ ਗਈ ਹੈ, ਜਦੋਂਕਿ 70 ਤੋਂ ਵੱਧ ਬੱਚੇ ਜ਼ਖਮੀ ਹੋਏ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ। ਕੁਝ ਲੋਕ ਕਹਿੰਦੇ ਹਨ ਕਿ ਇਹ ਸਿਲੰਡਰ ਧਮਾਕਾ ਹੈ। ਹਾਲਾਂਕਿ, ਮੌਕੇ 'ਤੇ ਪਹੁੰਚੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ ਦਾ ਭਾਰਤ ਦੌਰਾ
ਖੈਬਰ ਪਖਤੂਨਖਵਾ ਦੇ ਪੁਲਿਸ ਮੁਖੀ ਡਾ. ਸਨਾਉੱਲਾ ਅੱਬਾਸੀ ਤੇ ਐਸਐਸਪੀ ਮਨਸੂਰ ਅਮਨ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਇਸ ਸਮੇਂ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਹੈ। ਧਮਾਕੇ ਸਮੇਂ ਮਦਰੱਸੇ ਵਿੱਚ ਪੜ੍ਹਾਈ ਹੋ ਰਹੀ ਸੀ।
Punjab Farmer: ਮਾਲ ਗੱਡੀਆਂ ਰੋਕਣ 'ਤੇ ਸਿਆਸੀ ਜੰਗ, ਕਾਰੋਬਾਰੀਆਂ ਨੂੰ ਵੱਡਾ ਨੁਕਸਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904