ਇਸਲਾਮਾਬਾਦ: ਪਾਕਿਸਤਾਨ ਦੇ ਬਲੋਚਿਸਤਾਨ (Balochistan) ਸੂਬੇ ਦੇ ਗਵਾਦਰ ਸ਼ਹਿਰ ਵਿੱਚ ਜ਼ਬਰਦਸਤ ਬੰਬ ​​ਧਮਾਕਾ ਹੋਇਆ ਹੈ, ਜਿਸ ਵਿੱਚ ਅੱਠ ਚੀਨੀ ਇੰਜੀਨੀਅਰਾਂ ਦੀ ਮੌਤ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਪਿੱਛੇ ਤਾਲਿਬਾਨ ਦਾ ਹੱਥ ਹੋਣ ਦਾ ਸ਼ੱਕ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਗੱਲ ਦੀ ਵੀ ਸੰਭਾਵਨਾ ਹੈ ਕਿ ਹਮਲਾ ਬਲੋਚ ਲੜਾਕਿਆਂ ਵੱਲੋਂ ਕੀਤਾ ਗਿਆ ਹੋਵੇ।


ਦੱਸ ਦਈਏ ਕਿ ਪਾਕਿਸਤਾਨ ਵਿੱਚ ਚੀਨੀ ਇੰਜੀਨੀਅਰਾਂ ਨੂੰ ਨਿਸ਼ਾਨਾ ਬਣਾ ਕੇ ਇਹ ਦੂਜਾ ਵੱਡਾ ਹਮਲਾ ਹੈ। ਇਸ ਤੋਂ ਪਹਿਲਾਂ ਅਪਰ ਕੋਹਿਸਤਾਨ ਜ਼ਿਲ੍ਹੇ ਦੇ ਦਾਸੂ ਖੇਤਰ ਵਿੱਚ ਚੀਨੀ ਇੰਜੀਨੀਅਰਾਂ 'ਤੇ ਹਮਲਾ ਕੀਤਾ ਗਿਆ ਸੀ। ਜਿਸ ਬੱਸ ਵਿੱਚ ਇਹ ਲੋਕ ਬੈਠੇ ਸੀ, ਉਸ ਨੂੰ ਨਿਸ਼ਾਨਾ ਬਣਾਇਆ ਗਿਆ। ਜਿਸ ਵਿੱਚ ਕੁੱਲ 13 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ 9 ਚੀਨੀ ਨਾਗਰਿਕ ਸ਼ਾਮਲ ਸੀ।


ਇਸ ਹਮਲੇ ਤੋਂ ਬਾਅਦ ਪਾਕਿਸਤਾਨ ਅਤੇ ਚੀਨ ਦੇ ਰਿਸ਼ਤਿਆਂ 'ਚ ਕੁਝ ਨਾਰਾਜ਼ਗੀ ਸਾਹਮਣੇ ਆਈ। ਪਾਕਿਸਤਾਨ ਨੇ ਸਭ ਤੋਂ ਪਹਿਲਾਂ ਬੱਸ ਵਿੱਚ ਹੋਏ ਧਮਾਕੇ ਨੂੰ ਤਕਨੀਕੀ ਨੁਕਸ ਕਾਰਨ ਹਾਦਸਾ ਕਰਾਰ ਦਿੱਤਾ। ਪਰ ਫਿਰ ਬਾਅਦ ਵਿੱਚ ਭਾਰਤ 'ਤੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਬਾਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਉਹ ਮਾਮਲੇ ਦੀ ਜਾਂਚ ਕਰਵਾਉਣਗੇ, ਪਰ ਚੀਨ ਨੇ ਉਨ੍ਹਾਂ ਦੇ ਸ਼ਬਦਾਂ 'ਤੇ ਭਰੋਸਾ ਨਹੀਂ ਕੀਤਾ ਅਤੇ ਆਪਣੀ ਟੀਮ ਜਾਂਚ ਲਈ ਭੇਜੀ। ਇਸ ਦੇ ਨਾਲ ਹੀ ਚੀਨ ਨੇ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੱਤੀ ਸੀ ਕਿ ਪ੍ਰੋਜੈਕਟਾਂ ਨਾਲ ਜੁੜੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪਰ ਅੱਜ ਦੇ ਹਮਲੇ ਨੇ ਸਾਬਤ ਕਰ ਦਿੱਤਾ ਹੈ ਕਿ ਪਾਕਿਸਤਾਨ ਅਜਿਹਾ ਕਰਨ ਵਿੱਚ ਅਸਫਲ ਰਿਹਾ ਹੈ।


ਸਿੰਧ ਸੂਬੇ ਵਿੱਚ ਹਮਲਾ


ਅਫਗਾਨਿਸਤਾਨ ਵਿੱਚ ਦਹਿਸ਼ਤ ਫੈਲਾਉਣ ਲਈ ਪਾਕਿਸਤਾਨ ਹਮੇਸ਼ਾ ਤਾਲਿਬਾਨ ਦਾ ਸਮਰਥਨ ਕਰਦਾ ਰਿਹਾ ਹੈ, ਇਸਦੇ ਮਾੜੇ ਪ੍ਰਭਾਵ ਹੁਣ ਵੀ ਦਿਖਾਈ ਦੇ ਰਹੇ ਹਨ। ਵੀਰਵਾਰ ਨੂੰ ਸਿੰਧ ਸੂਬੇ ਦੇ ਬਹਾਵਨ ਨਗਰ ਵਿੱਚ ਸ਼ੀਆ ਭਾਈਚਾਰੇ ਦੇ ਜਲੂਸ 'ਤੇ ਵੀ ਹਮਲਾ ਕੀਤਾ ਗਿਆ। ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਲਗਪਗ 40 ਲੋਕ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਭਗਦੜ ਮਚ ਗਈ ਅਤੇ ਹਮਲਾਵਰ ਇਸ ਗੱਲ ਦਾ ਫਾਇਦਾ ਉਠਾ ਕੇ ਭੱਜ ਗਏ।


ਇਸ ਘਟਨਾ ਨੂੰ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਨਾਲ ਜੋੜਿਆ ਜਾ ਰਿਹਾ ਹੈ। ਅਫਗਾਨੀਆਂ ਵਿੱਚ ਪਾਕਿਸਤਾਨ ਪ੍ਰਤੀ ਬਹੁਤ ਗੁੱਸਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਰਨਾਰਥੀਆਂ ਦੇ ਰੂਪ ਵਿੱਚ ਇੱਥੇ ਵੀ ਆ ਰਹੇ ਹਨ।


ਇਸ ਦੇ ਨਾਲ ਹੀ ਦੱਸ ਦਈਏ ਕਿ ਅਫਗਾਨਿਸਤਾਨ ਸਰਕਾਰ ਹਮੇਸ਼ਾ ਪਾਕਿਸਤਾਨ 'ਤੇ ਦੋਸ਼ ਲਾਉਂਦੀ ਰਹੀ ਹੈ ਕਿ ਉਹ ਤਾਲਿਬਾਨ ਨੂੰ ਹਥਿਆਰ ਅਤੇ ਲੜਾਕੂ ਮੁਹੱਈਆ ਕਰਵਾ ਕੇ ਮਦਦ ਕਰਦਾ ਹੈ। ਪਰ ਪਾਕਿਸਤਾਨ ਇਨ੍ਹਾਂ ਦਾਅਵਿਆਂ ਨੂੰ ਰੱਦ ਕਰਦਾ ਰਿਹਾ ਹੈ।


ਇਹ ਵੀ ਪੜ੍ਹੋ: Honda ਨੇ ਲਾਂਚ ਕੀਤਾ ਜਬਰਦਸਤ ਮੋਟਰਸਾਈਕਲ CB200X ਬਾਈਕ, ਜਾਣੋ ਫ਼ੀਚਰਜ਼ ਤੇ ਕੀਮਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904