Pakistan Blast News: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਬਾਜੌਰ ਇਲਾਕੇ 'ਚ ਜ਼ਬਰਦਸਤ ਧਮਾਕਾ ਹੋਇਆ। ਜਿਸ 'ਚ ਕਰੀਬ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 60 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।
ਪਾਕਿਸਤਾਨ 'ਚ ਅੱਤਵਾਦੀ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ ਦੇ ਬਾਜੌਰ ਨਾਲ ਸਬੰਧਤ ਹੈ, ਜਿੱਥੇ ਐਤਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ। ਜਿਸ 'ਚ ਕਰੀਬ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 60 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੇ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਕੀੜਿਆਂ ਨੇ ਮਚਾਈ ਦਹਿਸ਼ਤ! ਕੱਟਣ ਨਾਲ ਫੈਲ ਰਹੀ ਖਤਰਨਾਕ ਬੀਮਾਰੀ, ਭਾਰਤ 'ਚ ਵੀ ਖ਼ਤਰਾ?
ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (JUI-F) ਦੇ ਵਰਕਰ ਸੰਮੇਲਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਿਸ ਮੁਤਾਬਕ ਅੱਤਵਾਦੀਆਂ ਨੇ ਇਹ ਧਮਾਕਾ JUI-F ਦੀ ਮੀਟਿੰਗ ਨੂੰ ਨਿਸ਼ਾਨਾ ਬਣਾ ਕੇ ਕੀਤਾ ਹੈ। ਹਾਦਸੇ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਮੌਕੇ ਤੋਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Airlines News: ਨਸ਼ੇ 'ਚ ਧੁੱਤ ਵਿਅਕਤੀ ਨੇ 16 ਸਾਲਾ ਕੁੜੀ ਤੇ ਮਾਂ ਨਾਲ ਕੀਤੀ ਛੇੜਛਾੜ, ਫਲਾਈਟ ਸਟਾਫ ਨੇ ਨਹੀਂ ਕੀਤੀ ਮਦਦ
ਧਮਾਕੇ ਤੋਂ ਬਾਅਦ ਹੋਈ ਵੀਡੀਓ ਵਾਇਰਲ
ਧਮਾਕੇ ਤੋਂ ਬਾਅਦ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਬੰਬ ਧਮਾਕਾ ਦੇਖਿਆ ਜਾ ਸਕਦਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਜੇਯੂਆਈਐਫ ਦੇ ਸੀਨੀਅਰ ਨੇਤਾ ਹਾਫਿਜ਼ ਹਮਦੁੱਲਾ ਨੇ ਪਾਕਿਸਤਾਨੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਸਰਕਾਰ ਨੂੰ ਜ਼ਖਮੀਆਂ ਲਈ ਐਮਰਜੈਂਸੀ ਮੈਡੀਕਲ ਉਪਾਅ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।