Pakistan Bomb Blast: ਪਾਕਿਸਤਾਨ ਵਿੱਚ ਇੱ ਮਸਜਿਦ ਵਿੱਚ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਪੇਸ਼ਾਵਰ ਦੇ ਪੁਲਿਸ ਲਾਈਨ ਇਲਾਕੇ 'ਚ ਸੋਮਵਾਰ (30 ਜਨਵਰੀ) ਦੁਪਹਿਰ ਨੂੰ ਇਕ ਮਸਜਿਦ 'ਚ ਧਮਾਕਾ (Blast in Mosque) ਹੋਣ ਦੀ ਸੂਚਨਾ ਮਿਲੀ ਹੈ। ਇਲਾਕੇ 'ਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਾਣਕਾਰੀ ਮੁਤਾਬਕ ਇਸ ਧਮਾਕੇ ਕਾਰਨ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ 'ਚ 17 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਰਿਪੋਰਟ ਮੁਤਾਬਕ ਬੰਬ ਧਮਾਕੇ (Bomb Blast) ਕਾਰਨ ਮਸਜਿਦ ਦੀ ਛੱਤ ਡਿੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਨਮਾਜ਼ ਦੌਰਾਨ ਖੁਦ ਨੂੰ ਉਡਾ ਲਿਆ।
ਇਹ ਵੀ ਪੜ੍ਹੋ : ਭਾਰੀ ਮੀਂਹ 'ਚ ਵੀ ਬਟਾਲਾ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ , ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ
ਮਸਜਿਦ ਵਿੱਚ ਬੰਬ ਧਮਾਕਾ
ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਸ ਧਮਾਕੇ 'ਚ 17 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ ਹੈ। 90 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਧਮਾਕੇ ਤੋਂ ਬਾਅਦ ਇਲਾਕੇ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਫਿਲਹਾਲ ਪਾਕਿਸਤਾਨੀ ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ 'ਤੇ ਧਮਾਕਾ ਹੋਇਆ, ਉਸ ਦੇ ਨੇੜੇ ਹੀ ਫੌਜ ਦੀ ਇਕਾਈ ਦਾ ਦਫਤਰ ਵੀ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਨੂੰ ਮਾਰਿਆ ਮਿਹਣਾ! ਬੋਲੇ, ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਗੱਲ, ਕੇਜਰੀਵਾਲ ਨੂੰ ਖੁਸ਼ ਕਰਨ ਲਈ ਪ੍ਰਾਇਮਰੀ ਤੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਅਪਾਹਜ਼ ਕਰ ਦਿੱਤਾ
ਆਤਮਘਾਤੀ ਹਮਲਾਵਰ ਨੇ ਕੀਤਾ ਧਮਾਕਾ
ਮੀਡੀਆ ਰਿਪੋਰਟਾਂ ਮੁਤਾਬਕ ਪੇਸ਼ਾਵਰ ਦੀ ਮਸਜਿਦ 'ਚ ਧਮਾਕੇ ਦੀ ਆਵਾਜ਼ 2 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਪੇਸ਼ਾਵਰ ਪੁਲਿਸ ਲਾਈਨ 'ਚ ਮੌਜੂਦ ਲੋਕਾਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਅਸਮਾਨ 'ਚ ਧੂੜ ਅਤੇ ਧੂੰਏਂ ਦੇ ਬੱਦਲ ਛਾ ਗਏ। ਸੁਰੱਖਿਆ ਅਧਿਕਾਰੀਆਂ ਮੁਤਾਬਕ ਆਤਮਘਾਤੀ ਹਮਲਾਵਰ ਮਸਜਿਦ 'ਚ ਨਮਾਜ਼ ਦੇ ਦੌਰਾਨ ਮੂਹਰਲੀ ਕਤਾਰ 'ਚ ਮੌਜੂਦ ਸੀ ਅਤੇ ਫਿਰ ਉਸ ਨੇ ਖੁਦ ਨੂੰ ਉਡਾ ਲਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਵੀ ਪਾਕਿਸਤਾਨ ਵਿੱਚ ਵੱਡਾ ਹਮਲਾ ਹੋਇਆ ਸੀ। ਦੇਸ਼ ਦੀ ਰਾਜਧਾਨੀ ਇਸਲਾਮਾਬਾਦ 'ਚ ਫਿਦਾਈਨ ਹਮਲੇ 'ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਈ ਲੋਕ ਜ਼ਖਮੀ ਹੋ ਗਏ ਸਨ।