Pakistan Bus Fire News: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੂਬੇ ਦੇ ਪਿੰਡੀ ਭੱਟੀਆਂ ਸ਼ਹਿਰ ਵਿੱਚ ਐਤਵਾਰ ਸਵੇਰੇ ਇੱਕ ਬੱਸ ਨੂੰ ਅੱਗ ਲੱਗ ਗਈ। ਇਸ ਬੱਸ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਸੜਦੀ ਹੋਈ ਬੱਸ ਦੀ ਤਸਵੀਰ ਵੀ ਸਾਹਮਣੇ ਆਈ ਹੈ, ਜਿਸ 'ਚ ਅੱਗ ਨਿਕਲਦੀ ਦਿਖਾਈ ਦੇ ਰਹੀ ਹੈ।
ਇਸਲਾਮਾਬਾਦ ਤੋਂ ਕਰਾਚੀ ਜਾ ਰਹੀ ਸੀ ਬੱਸ
ਜਿਓ ਨਿਊਜ਼ ਦੀ ਰਿਪੋਰਟ ਮੁਤਾਬਕ ਪੁਲਿਸ ਨੇ ਦੱਸਿਆ ਹੈ ਕਿ ਜਿਸ ਬੱਸ ਨੂੰ ਅੱਗ ਲੱਗੀ, ਉਹ ਰਾਜਧਾਨੀ ਇਸਲਾਮਾਬਾਦ ਤੋਂ ਕਰਾਚੀ ਜਾ ਰਹੀ ਸੀ। ਬਚਾਅ 'ਚ ਲੱਗੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਪਿੰਡੀ ਭੱਟੀਆਂ ਨੇੜੇ ਪਹੁੰਚੀ। ਇੱਥੇ ਪਹੁੰਚਦਿਆਂ ਹੀ ਅਚਾਨਕ ਬੱਸ ਨੂੰ ਅੱਗ ਲੱਗ ਗਈ। ਬੱਸ ਵਿੱਚੋਂ ਉੱਚੀਆਂ-ਉੱਚੀਆਂ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਬੱਸ ਸੜ ਕੇ ਸੁਆਹ ਹੋ ਗਈ।
ਹਾਦਸਾ ਕਿਵੇਂ ਹੋਇਆ?
ਪੁਲਿਸ ਵੱਲੋਂ ਹਾਦਸੇ ਦਾ ਕਾਰਨ ਵੀ ਦੱਸਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬੱਸ ਆਪਣੀ ਰਫਤਾਰ 'ਤੇ ਜਾ ਰਹੀ ਸੀ ਕਿ ਇਕ ਪਿਕ-ਅੱਪ ਵੈਨ ਨਾਲ ਟਕਰਾ ਗਈ। ਇਸ ਵੈਨ ਵਿੱਚ ਵੱਡੀ ਮਾਤਰਾ ਵਿੱਚ ਡੀਜ਼ਲ ਭਰਿਆ ਹੋਇਆ ਸੀ। ਇਹੀ ਕਾਰਨ ਸੀ ਕਿ ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਦਰਜਨ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਖੈਬਰ ਪਖਤੂਨਖਵਾ 'ਚ ਧਮਾਕੇ 'ਚ 11 ਮਜ਼ਦੂਰਾਂ ਦੀ ਮੌਤ
ਇਸ ਤੋਂ ਪਹਿਲਾਂ ਖੈਬਰ ਪਖਤੂਨਖਵਾ ਦੇ ਉੱਤਰੀ ਵਜ਼ੀਰਿਸਤਾਨ ਦੀ ਸ਼ਵਾਲ ਤਹਿਸੀਲ 'ਚ ਵੀ ਵੱਡਾ ਹਾਦਸਾ ਵਾਪਰਿਆ ਸੀ। ਇੱਥੇ ਇੱਕ ਵੈਨ ਵਿੱਚ ਧਮਾਕਾ ਹੋਇਆ, ਜਿਸ ਕਾਰਨ 11 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਮਜ਼ਦੂਰ ਵੀ ਜ਼ਖ਼ਮੀ ਹੋ ਗਏ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਸ਼ਾਵਲ ਤਹਿਸੀਲ ਦੇ ਗੁਲ ਮੀਰਕੋਟ ਨੇੜੇ ਹੋਇਆ। ਫੌਜੀ ਕਾਫਲਾ ਇੱਥੋਂ ਲੰਘ ਰਿਹਾ ਸੀ ਤਾਂ ਆਈਈਡੀ ਧਮਾਕਾ ਹੋਇਆ, ਜਿਸ ਦੀ ਲਪੇਟ ਵਿੱਚ ਬੇਕਸੂਰ ਮਜ਼ਦੂਰ ਵੀ ਆ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।