ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਪਾਕਿਸਤਾਨ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਸਿੱਖਾਂ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿੱਚ ਰੇਲਵੇ ਸਟੇਸ਼ਨ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਕੈਬਨਿਟ ਨੇ ਸਟੇਸ਼ਨ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਹੈ।
ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ। ਇਸ ਸ਼ਹਿਰ ਦੀ ਬਹੁਤ ਇਤਿਹਾਸਕ ਤੇ ਧਾਰਮਿਕ ਅਹਿਮੀਅਤ ਹੈ ਤੇ ਪੂਰੀ ਦੁਨੀਆਂ ਦੇ ਸਿੱਖ ਸ਼ਰਧਾਲੂਆਂ ਵਿੱਚ ਇਹ ਪ੍ਰਸਿੱਧ ਧਾਰਮਿਕ ਸਥਲ ਹੈ। ਸੂਚਨਾ ਮੰਤਰੀ ਫੱਵਾਦ ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੈਬਨਿਟ ਨੇ ਪੰਜਾਬ ਵਿੱਚ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦਾ ਨਾਂ ਬਾਬਾ ਗੁਰੂ ਨਾਨਕ ਦੇ ਨਾਂ ’ਤੇ ਰੱਖਿਆ ਜਾਵੇਗਾ।
ਪਿਛਲੇ ਵਰ੍ਹੇ ਨਵੰਬਰ ਵਿੱਚ ਭਾਰਤ ਤੇ ਪਾਕਿਸਤਾਨ, ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿਚਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਧਾਰਮਿਕ ਸਥਲ ਨਾਲ ਸੜਕ ਮਾਰਗ ਰਾਹੀਂ ਜੋੜਨ ਲਈ ਸਹਿਮਤ ਹੋਏ ਸਨ। ਕਰਤਾਰਪੁਰ ਸਾਹਿਬ ਰਾਵੀ ਨਦੀ ਕੰਢੇ ਪਾਕਿਸਤਾਨ ਦੇ ਨਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ ਤੇ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਹੈ। ਪਾਕਿਸਤਾਨ ਨੇ ਕਿਹਾ ਕਿ ਉਹ ਰੇਲਵੇ ਸਟੇਸ਼ਨ ਦੇ ਨਿਰਮਾਣ ਲਈ ਜ਼ਮੀਨ ਵੀ ਮੁਹੱਈਆ ਕਰਵਾਏਗਾ।
ਪਾਕਿਸਤਾਨ ਵੱਲੋਂ ਸਿੱਖਾਂ ਨੂੰ ਇੱਕ ਹੋਰ ਤੋਹਫਾ
ਏਬੀਪੀ ਸਾਂਝਾ
Updated at:
10 Apr 2019 12:39 PM (IST)
ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਪਾਕਿਸਤਾਨ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਸਿੱਖਾਂ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿੱਚ ਰੇਲਵੇ ਸਟੇਸ਼ਨ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਕੈਬਨਿਟ ਨੇ ਸਟੇਸ਼ਨ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਹੈ।
- - - - - - - - - Advertisement - - - - - - - - -