Pakistan ਦਾ ਦਾਅਵਾ, ਭਾਰਤ ਦੇ 6 ਨਸ਼ਾ ਤਸਕਰ ਕੀਤੇ ਕਾਬੂ, ਪਾਕਿਸਤਾਨ 'ਚ ਪਹੁੰਚੇ ਰਹੇ ਸੀ ਡਰੱਗ ਤੇ ਹਥਿਆਰਾਂ ਦੀ ਖੇਪ
6 Indian drug smugglers arrested - ਹੁਣ ਪਾਕਿਸਤਾਨ ਨੇ ਇੱਕ ਵੱਖਰਾ ਹੀ ਦਾਅਵਾ ਕੀਤਾ ਹੈ। ਪਾਕਿਸਤਾਨੀ ਰੇਂਜਰਾਂ ਨੇ ਛੇ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜੋ 29 ਜੁਲਾਈ ਤੋਂ 3 ਅਗਸਤ ਤੱਕ ਕਥਿਤ ਤੌਰ ’ਤੇ ਦੇਸ਼ 'ਚ ਨਸ਼ੀਲੇ
Pakistan claims - ਸਰਹੱਦ ਪਾਰੋਂ ਡਰੋਨ ਦੇ ਰਾਹੀਂ ਪੰਜਾਬ ਸਮੇਤ ਹੋਰ ਸਰਹੱਦੀ ਸੂਬਿਆਂ ਵਿੱਚ ਨਸ਼ਾਂ ਵੱਡੀ ਮਾਤਰਾ ਵਿੱਚ ਆ ਰਿਹਾ ਹੈ। ਸਿਰਫ਼ ਡਰੋਨ ਹੀ ਨਹੀਂ ਪਾਕਿਸਤਾਨੀ ਸਮੱਗਲਰ ਵੀ ਆਪ ਇਹ ਨਸ਼ੇ ਦੀਆਂ ਖੇਪਾਂ ਭਾਰਤ ਵਿੱਚ ਪਹੁੰਚਾ ਰਹੇ ਹਨ। ਬੀਤੇ ਦਿਨੀ ਬੀਐਸਐਫ਼ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ 30 ਕਿਲੋ ਹੈਰੋਇਨ ਅਤੇ 2 ਪਾਕਿਸਤਾਨ ਤਸਕਰਾਂ ਨੂੰ ਕਾਬੂ ਕੀਤਾ ਸੀ।
ਪਰ ਹੁਣ ਪਾਕਿਸਤਾਨ ਨੇ ਇੱਕ ਵੱਖਰਾ ਹੀ ਦਾਅਵਾ ਕੀਤਾ ਹੈ। ਪਾਕਿਸਤਾਨੀ ਰੇਂਜਰਾਂ ਨੇ ਛੇ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜੋ 29 ਜੁਲਾਈ ਤੋਂ 3 ਅਗਸਤ ਤੱਕ ਕਥਿਤ ਤੌਰ ’ਤੇ ਦੇਸ਼ 'ਚ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਕਰਨ ਜਾ ਰਹੇ ਸਨ। ਇਹ ਜਾਣਕਾਰੀ ਮੰਗਲਵਾਰ ਨੂੰ ਪਾਕਿਸਤਾਨੀ ਫ਼ੌਜ ਨੇ ਇਕ ਬਿਆਨ 'ਚ ਦਿੱਤੀ। ਪਾਕਿਸਤਾਨ ਦੇ ਇਸ ਦਾਅਵੇ 'ਤੇ ਭਾਰਤੀ ਫ਼ੌਜ ਨੇ ਹਾਲੇ ਤੱਕ ਕੋਈ ਟਿੱਪਣੀ ਨਹੀਂ ਕੀਤੀ।
ਪਾਕਿਸਤਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਤੇ ਅਪਰਾਧੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਗ੍ਰਿਫ਼ਤਾਰ ਕੀਤੇ ਗਏ ਲੋਕਾਂ 'ਚੋਂ ਚਾਰ ਫਿਰੋਜ਼ਪੁਰ ਦੇ (ਗੁਰਮੀਜ ਪੁੱਤਰ ਗੁਲਦੀਪ ਸਿੰਘ, ਸ਼ਿੰਦਰ ਸਿੰਘ ਪੁੱਤਰ ਭੋਰਾ ਸਿੰਘ, ਜੋਗਿੰਦਰ ਸਿੰਘ ਪੁੱਤਰ ਠਾਕੁਰ ਸਿੰਘ ਤੇ ਵਿਸ਼ਾਲ ਪੁੱਤਰ ਜੱਗਾ) ਜਲੰਧਰ ਦਾ ਰਤਨ ਪਾਲ ਸਿੰਘ ਤੇ ਲੁਧਿਆਣਾ ਦਾ ਗੁਰਵਿੰਦਰ ਸਿੰਘ ਸ਼ਾਮਲ ਹਨ।
ਦੂਜੇ ਪਾਸੇ ਬੀਐੱਸਐੱਫ ਦੇ ਇਕ ਅਧਿਕਾਰੀ ਨੇ ਕਿਹਾਕਿ ਇਨ੍ਹਾਂ ਨੌਜਵਾਨਾਂ ਨੂੰ ਪਾਕਿਸਤਾਨ ਨੇ ਪਹਿਲਾਂ ਤੋਂ ਹੀ ਫੜਿਆ ਹੋਇਆ ਸੀ। ਪਰ ਸੋਮਵਾਰ ਨੂੰ ਬੀਐੱਸਐੱਫ ਵਲੋਂ ਪਾਕਿਸਤਾਨੀ ਤਸਕਰ ਫੜਨ ਦੇ ਬਾਅਦ ਅਗਲੇ ਦਿਨ ਹੀ ਭਾਰਤੀ ਲੋਕਾਂ ਨੂੰ ਸਾਹਮਣੇ ਲਿਆ ਕੇ ਦਬਾਅ ਬਣਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਬੀਐੱਸਐੱਫ ਤੇ ਜ਼ਿਲ੍ਹਾ ਪੁਲਿਸ ਆਪਣੇ ਪੱਧਰ 'ਤੇ ਫੜੇ ਗਏ ਲੋਕਾਂ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial