ਇਸਲਾਮਾਬਾਦ: ਪਾਕਿਸਤਾਨ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਗਵਾਂਡੀ ਮੁਲਕ ਪਾਕਿਸਤਾਨ ਨੇ ਵੀ ਸੋਗ ਜਤਾਇਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਵਾਜਪਾਈ ਨੇ ਭਾਰਤ-ਪਾਕਿਸਤਾਨ ਸਬੰਧਾਂ 'ਚ ਪਰਿਵਰਤਨ ਦੀ ਦਿਸ਼ਾ 'ਚ ਕੰਮ ਕੀਤਾ। ਉਨ੍ਹਾਂ ਕਿਹਾ ਕਿ ਵਾਜਪਾਈ ਵਿਕਾਸ ਦੇ ਲਈ ਤੇ ਦੋਵਾਂ ਮੁਲਕਾਂ ਦੇ ਖੇਤਰੀ ਸਹਿਯੋਗ ਲਈ ਮੁੱਖ ਸਮਰਥਕ ਰਹੇ ਹਨ।


ਉਨ੍ਹਾਂ ਪਾਕਿਸਤਾਨ ਸਰਕਾਰ ਤੇ ਜਨਤਾ ਵੱਲੋਂ ਵਾਜਪਾਈ ਦੇ ਪਰਿਵਾਰ, ਭਾਰਤ ਸਰਕਾਰ ਤੇ ਭਾਰਤੀ ਜਨਤਾ ਨੂੰ ਹਾਰਦਿਕ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਪਾਕਿਸਤਾਨ ਦੇ ਨਵੇਂ ਬਣਨ ਵਾਲੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਾਜਪਾਈ ਦੇ ਦੇਹਾਂਤ 'ਤੇ ਸੋਗ ਵਿਅਕਤ ਕਰਦਿਆਂ ਕਿਹਾ ਕਿ ਦੋਵਾਂ ਮੁਲਕਾਂ 'ਚ ਸ਼ਾਂਤੀ ਦੀ ਦਿਸ਼ਾ 'ਚ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਵਾਜਪਾਈ ਉਪ-ਮਹਾਂਦੀਪ ਦੀ ਉਹ ਰਾਜਨੀਤਿਕ ਸਖ਼ਸ਼ੀਅਤ ਸਨ ਜਿਨ੍ਹਾਂ ਦੇ ਜਾਣ ਨਾਲ ਰਾਜਨੀਤੀ 'ਚ ਨਾ ਪੈਦਾ ਹੋਣ ਵਾਲਾ ਘਾਟਾ ਪਿਆ ਹੈ।