ਪੜਚੋਲ ਕਰੋ
Advertisement
(Source: ECI/ABP News/ABP Majha)
ਇਮਰਾਨ ਖ਼ਾਨ ਦਾ ਕੋਰੋਨਾ ਟੈਸਟ ਨੈਗੇਟਿਵ, ਪਾਕਿਸਤਾਨ 'ਚ 24 ਘੰਟਿਆਂ ਦੌਰਾਨ 533 ਨਵੇਂ ਮਾਮਲੇ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਪਿਛਲੇ ਹਫਤੇ ਈਦੀ ਫਾਊਂਡੇਸ਼ਨ ਦੇ ਚੇਅਰਪਰਸਨ ਫੈਸਲ ਈਦੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਿਲਣ ਆਏ ਸਨ।
ਲਾਹੌਰ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਪਿਛਲੇ ਹਫਤੇ ਈਦੀ ਫਾਊਂਡੇਸ਼ਨ ਦੇ ਚੇਅਰਪਰਸਨ ਫੈਸਲ ਈਦੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਿਲਣ ਆਏ ਸਨ।ਜੋ ਬਾਅਦ 'ਚ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸਨ।
ਇਸ ਤੋਂ ਪਹਿਲਾਂ, 15 ਅਪ੍ਰੈਲ ਨੂੰ ਈਦੀ ਨੇ ਇਸਲਾਮਾਬਾਦ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ ਸੀ ਅਤੇ ਕੋਰੋਨਾ ਰਾਹਤ ਫੰਡ ਲਈ 10 ਮਿਲੀਅਨ ਰੁਪਏ ਦੇ ਚੈੱਕ ਭੇਟ ਕੀਤਾ ਸੀ। ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਖਾਨ ਨੇ ਮਸਜ਼ਿਦਾਂ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ।ਉਨ੍ਹਾਂ ਸਖਤੀ ਨਾਲ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਹੈ।ਜ਼ਿਕਰਯੋਗ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 533 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਕੋਰੋਨਾਵਾਇਰਸ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 9,749 ਹੋ ਗਈ ਹੈ।
ਨੈਸ਼ਨਲ ਕਮਾਂਡ ਅਤੇ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਪੰਜਾਬ ਵਿੱਚ ਹੁਣ ਤੱਕ 4,328, ਸਿੰਧ ਵਿੱਚ 3,053, ਖੈਬਰ ਪਖਤੂਨਖਵਾ ਵਿੱਚ 1345, ਬਲੋਚਿਸਤਾਨ ਵਿੱਚ 495, ਗਿਲਗਿਤ-ਬਾਲਟਿਸਤਾਨ ਵਿੱਚ 283, ਰਾਜਧਾਨੀ ਇਸਲਾਮਾਬਾਦ ਵਿੱਚ 194 ਅਤੇ ਆਜ਼ਾਦ ਕਸ਼ਮੀਰ ਵਿੱਚ 51 ਮਾਮਲੇ ਸਾਹਮਣੇ ਆਏ ਹਨ।
ਬੀਮਾਰੀ ਤੋਂ 2,156 ਮਰੀਜ਼ ਠੀਕ ਹੋ ਗਏ ਹਨ, ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 17 ਮੌਤਾਂ ਹੋਈਆਂ ਹਨ, ਇਸ ਸਮੇਂ ਮਰਨ ਵਾਲਿਆਂ ਦੀ ਗਿਣਤੀ 209 ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement