Pakistan Economic Crisis : ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ। ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਇਆ ਹੈ। ਪਾਕਿਸਤਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਮਿੱਟੀ ਦੇ ਤੇਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ (Shehbaz Sharif Govt) ਨੇ ਐਤਵਾਰ (29 ਜਨਵਰੀ) ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ
ਪਾਕਿਸਤਾਨ ਦੀ ਆਰਥਿਕਤਾ ਤਬਾਹੀ ਦੇ ਕੰਗਾਰ 'ਤੇ ਹੈ। ਆਮ ਲੋਕਾਂ ਨੂੰ ਰੋਜ਼ਮਰਾ ਦੀਆਂ ਜ਼ਰੂਰੀ ਵਸਤਾਂ ਮਿਲਣੀਆਂ ਵੀ ਮੁਸ਼ਕਿਲ ਹੋ ਰਹੀਆਂ ਹਨ। ਇਸ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਐਤਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਡਿੱਗਣ ਤੋਂ ਬਾਅਦ 29 ਜਨਵਰੀ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਰੁਪਏ ਦੇ ਵਾਧੇ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਸਖਤ ਵਿਰੋਧ ਮਗਰੋਂ ਵੀ ਨਹੀਂ ਟਲਿਆ ਰਾਮ ਰਹੀਮ, ਸਲਾਬਤਪੁਰਾ ਡੇਰੇ 'ਚ ਹੋ ਰਿਹਾ ਸਤਿਸੰਗ, 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਡਾਲਰ ਦੇ ਮੁਕਾਬਲੇ ਰੁਪਏ 'ਚ ਭਾਰੀ ਗਿਰਾਵਟ
ਵਿੱਤ ਮੰਤਰੀ ਇਸਹਾਕ ਡਾਰ ਨੇ ਵੀ ਆਪਣੇ ਸੰਬੋਧਨ ਵਿੱਚ ਇਹ ਐਲਾਨ ਕੀਤਾ ਕਿ ਮਿੱਟੀ ਦੇ ਤੇਲ ਅਤੇ ਡੀਜ਼ਲ ਤੇਲ ਦੀਆਂ ਕੀਮਤਾਂ ਵਿੱਚ 18-18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਗੈਰ-ਅਧਿਕਾਰਤ ਕੈਪ ਨੂੰ ਹਟਾਉਣ ਤੋਂ ਬਾਅਦ ਡਾਲਰ ਦੇ ਮੁਕਾਬਲੇ ਰੁਪਿਆ ਇਤਿਹਾਸਕ ਹੇਠਲੇ ਪੱਧਰ 'ਤੇ ਡਿੱਗਣ ਤੋਂ ਬਾਅਦ ਹੋਇਆ ਹੈ। ਪਾਕਿਸਤਾਨੀ ਰੁਪਏ ਦੀ ਕੀਮਤ 'ਚ ਭਾਰੀ ਗਿਰਾਵਟ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸਰਕਾਰ ਕੀਮਤਾਂ 'ਚ 80 ਰੁਪਏ ਤੋਂ ਜ਼ਿਆਦਾ ਦਾ ਵਾਧਾ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਫਿਰ ਵਿਗੜੇਗਾ ਮੌਸਮ, ਅਗਲੇ ਦੋ ਦਿਨ ਠੰਢੀਆਂ ਹਵਾਵਾਂ ਤੇ ਮੀਂਹ ਦਾ ਕਹਿਰ, ਵਧੇਗੀ ਠੰਢ
ਪਾਕਿਸਤਾਨ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਨਵੀਂ ਕੀਮਤ
• ਹਾਈ ਸਪੀਡ ਡੀਜ਼ਲ - 262.80 ਰੁਪਏ ਪ੍ਰਤੀ ਲੀਟਰ
MS ਪੈਟਰੋਲ - 249.80 ਰੁਪਏ ਪ੍ਰਤੀ ਲੀਟਰ
ਮਿੱਟੀ ਦੇ ਤੇਲ - 189.83 ਰੁਪਏ ਪ੍ਰਤੀ ਲੀਟਰ
ਹਲਕਾ ਡੀਜ਼ਲ ਤੇਲ - 187 ਰੁਪਏ ਪ੍ਰਤੀ ਲੀਟਰ
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਦੱਸਿਆ ਕਿ ਓਗਰਾ (ਤੇਲ ਅਤੇ ਗੈਸ ਰੈਗੂਲੇਟਰੀ ਅਥਾਰਟੀ) ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੀ ਸਰਕਾਰ ਨੂੰ ਪੈਟਰੋਲ ਦੀ ਕਮੀ ਬਾਰੇ ਅਸਥਾਈ ਜਮ੍ਹਾਖੋਰੀ ਅਤੇ ਅਟਕਲਾਂ ਨੂੰ ਰੋਕਣ ਲਈ ਤੁਰੰਤ ਆਧਾਰ 'ਤੇ ਨਵੀਆਂ ਦਰਾਂ ਲਾਗੂ ਕਰਨ ਦੀ ਬੇਨਤੀ ਕੀਤੀ ਸੀ।