Imran Khan Disqualified By Election Commission: ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਦਾਲਤ ਦੇ 5 ਅਗਸਤ 2023 ਦੇ ਫੈਸਲੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਮਰਾਮ ਖਾਨ 'ਤੇ ਇਹ ਕਾਰਵਾਈ ਕੀਤੀ ਹੈ।
ਇਮਰਾਨ ਖਾਨ ਨੂੰ ਪਾਕਿਸਤਾਨ ਦੇ ਚੋਣ ਐਕਟ 2017 ਦੀ ਧਾਰਾ 167 ਦੇ ਤਹਿਤ ਭ੍ਰਿਸ਼ਟ ਅਭਿਆਸ ਦਾ ਦੋਸ਼ੀ ਪਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਤਿੰਨ ਸਾਲ ਦੀ ਸਧਾਰਨ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ: US Storms: ਅਮਰੀਕਾ 'ਚ ਭਾਰੀ ਤੁਫਾਨ ਦੇਣ ਵਾਲਾ ਹੈ ਦਸਤਕ, ਖ਼ਤਰੇ ਨੂੰ ਵੇਖ 2600 ਉਡਾਣਾਂ ਰੱਦ, ਹਨ੍ਹੇਰੇ 'ਚ ਡੁੱਬੇ ਹਜ਼ਾਰਾਂ ਲੋਕ!
ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 63(1)(h) ਦੇ ਨਾਲ ਪੜ੍ਹੇ ਗਏ ਚੋਣ ਐਕਟ 2017 ਦੀ ਧਾਰਾ 232 ਦੇ ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: World News: ਭਾਰਤ ਸਰਕਾਰ ਦਾ ਵੱਡਾ ਫੈਸਲਾ, ਚੀਨ ਦੇ ਇਸ ਸਮਾਨ ਦਾ ਕੀਤਾ ਬਾਈਕਾਟ, ਦੇਸ਼ ਦੀ ਸੁਰੱਖਿਆ ਦਾ ਬਣਿਆ ਸੀ ਸਵਾਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।