Pakistan News: ਪਾਕਿਸਤਾਨ 'ਚ ਪੁਲਿਸ ਟਰੱਕ 'ਤੇ ਫਿਦਾਈਨ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ 'ਚ 3 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 20 ਪੁਲਿਸ ਕਰਮਚਾਰੀਆਂ ਸਮੇਤ 24 ਲੋਕ ਜ਼ਖਮੀ ਹੋਏ ਹਨ। ਘਟਨਾ ਕੁਚਲਕ ਬਾਈਪਾਸ ਦੀ ਹੈ ,ਜਿੱਥੇ ਪੁਲਿਸ ਦਾ ਟਰੱਕ ਆਪਣੀ ਸਾਧਾਰਨ ਰਫ਼ਤਾਰ 'ਤੇ ਜਾ ਰਿਹਾ ਸੀ ਤਾਂ ਉਸ 'ਤੇ ਹਮਲਾ ਹੋਇਆ।



ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਵੇਟਾ ਦੇ ਡੀਆਈਜੀ ਨੇ ਦੱਸਿਆ ਕਿ ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਸਮੇਤ ਬਚਾਅ ਦਲ ਮੌਕੇ 'ਤੇ ਪਹੁੰਚ ਗਏ ਅਤੇ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ। ਇਸ ਦੇ ਨਾਲ ਹੀ ਇਸ ਦੌਰਾਨ ਬੰਬ ਨਿਰੋਧਕ ਟੀਮ ਵੀ ਮੌਕੇ 'ਤੇ ਪਹੁੰਚ ਗਈ। ਇਸ ਹਮਲੇ ਵਿੱਚ ਪੁਲਿਸ ਦੇ ਟਰੱਕ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਫਿਦਾਈਨ ਹਮਲੇ 'ਚ 25 ਕਿਲੋ ਵਿਸਫੋਟਕ ਦੀ ਵਰਤੋਂ ਕੀਤੀ ਗਈ ਸੀ। ਇਸ ਦੇ ਨਾਲ ਹੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਟੀਟੀਪੀ ਨੇ ਹਾਲ ਹੀ 'ਚ ਅੱਤਵਾਦੀ ਹਮਲੇ ਦੀ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੀ ਤਰਫ ਤੋਂ ਇਹ ਪਹਿਲਾ ਹਮਲਾ ਹੈ।

ਹਮਲਾਵਰ ਦੀਆਂ ਲਾਸ਼ਾਂ ਵੀ ਮਿਲੀਆਂ - ਡੀ.ਆਈ.ਜੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਵੇਟਾ ਦੇ ਡਿਪਟੀ ਇੰਸਪੈਕਟਰ ਜਨਰਲ ਗੁਲਾਮ ਅਜ਼ਫਰ ਮਹੇਸਰ ਨੇ ਕਿਹਾ ਕਿ ਇਹ ਹਮਲਾ ਆਤਮਘਾਤੀ ਹਮਲਾ ਸੀ। ਪੁਲਿਸ ਟੀਮ ਨੂੰ ਘਟਨਾ ਸਥਾਨ ਨੇੜਿਓਂ ਆਤਮਘਾਤੀ ਹਮਲਾਵਰ ਦੀਆਂ ਲਾਸ਼ਾਂ ਵੀ ਮਿਲੀਆਂ ਹਨ। ਉਸਨੇ ਦੱਸਿਆ ਕਿ ਇਸ ਹਮਲੇ ਵਿੱਚ ਪੁਲਿਸ ਦਾ ਟਰੱਕ ਪਲਟ ਗਿਆ ਅਤੇ ਖਾਈ ਵਿੱਚ ਡਿੱਗ ਗਿਆ। ਇਸ ਘਟਨਾ ਵਿੱਚ ਹੋਏ ਜਾਨੀ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਮਹਿਸਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਸਮੇਤ ਇੱਕ ਬੱਚੇ ਦੀ ਮੌਤ ਹੋ ਗਈ।

ਇਸ ਦੇ ਨਾਲ ਹੀ 20 ਪੁਲਿਸ ਕਰਮਚਾਰੀਆਂ ਸਮੇਤ 24 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਦੋ ਪੁਲਿਸ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੀਆਈਜੀ ਮੁਤਾਬਕ ਧਮਾਕੇ ਵਿੱਚ ਇੱਕ ਪੁਲਿਸ ਟਰੱਕ ਅਤੇ ਨੇੜੇ ਦੀਆਂ ਦੋ ਕਾਰਾਂ ਸਮੇਤ ਤਿੰਨ ਗੱਡੀਆਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।