ਪੜਚੋਲ ਕਰੋ

Pakistan First Lady: ਬੇਨਜ਼ੀਰ ਭੁੱਟੋ ਦੇ ਪਤੀ ਆਸਿਫ਼ ਅਲੀ ਜ਼ਰਦਾਰੀ ਬਣੇ ਰਾਸ਼ਟਰਪਤੀ, ਜਾਣੋ ਕੌਣ ਹੋਵੇਗੀ ਪਾਕਿਸਤਾਨ ਦੀ ਫਰਸਟ ਲੇਡੀ?

Pakistan First Lady: ਆਮ ਤੌਰ 'ਤੇ ਪਹਿਲੀ ਔਰਤ ਦਾ ਪਤਨੀ ਨੂੰ ਦਰਜਾ ਦਿੱਤਾ ਜਾਂਦਾ ਹੈ ਪਰ ਪਾਕਿਸਤਾਨ 'ਚ ਬੇਟੀ ਨੂੰ ਪਹਿਲੀ ਔਰਤ ਦਾ ਦਰਜਾ ਦਿੱਤਾ ਜਾ ਰਿਹਾ ਹੈ।

Pakistan First Lady: ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਆਪਣੀ ਧੀ ਆਸਿਫ਼ਾ ਭੁੱਟੋ ਜ਼ਰਦਾਰੀ ਨੂੰ ਪਹਿਲੀ ਮਹਿਲਾ ਬਣਾਉਣ ਦਾ ਫ਼ੈਸਲਾ ਕੀਤਾ ਹੈ। ਪੀਪਲਜ਼ ਪਾਰਟੀ ਮੁਤਾਬਕ ਰਾਸ਼ਟਰਪਤੀ ਆਸਿਫ਼ ਜ਼ਰਦਾਰੀ ਆਸਿਫ਼ਾ ਭੁੱਟੋ ਨੂੰ ਪਹਿਲੀ ਮਹਿਲਾ ਵਜੋਂ ਅਧਿਕਾਰਤ ਤੌਰ 'ਤੇ ਐਲਾਨ ਕਰਨਗੇ। ਆਸਿਫਾ ਭੁੱਟੋ ਨੂੰ ਫਸਟ ਲੇਡੀ ਪ੍ਰੋਟੋਕੋਲ ਵੀ ਮਿਲੇਗਾ, ਜਿਸ ਤੋਂ ਬਾਅਦ ਉਹ ਪਾਕਿਸਤਾਨ ਦੀ ਪਹਿਲੀ ਫਰਸਟ ਲੇਡੀ ਹੋਵੇਗੀ ਜੋ ਰਾਸ਼ਟਰਪਤੀ ਦੀ ਬੇਟੀ ਹੈ।

ਜੀਓ ਟੀਵੀ ਮੁਤਾਬਕ ਆਮਤੌਰ 'ਤੇ ਪਤਨੀ ਨੂੰ ਪਹਿਲੀ ਔਰਤ ਦਾ ਦਰਜਾ ਦਿੱਤਾ ਜਾਂਦਾ ਹੈ ਪਰ ਪਾਕਿਸਤਾਨ 'ਚ ਬੇਟੀ ਨੂੰ ਪਹਿਲੀ ਔਰਤ ਦਾ ਦਰਜਾ ਦਿੱਤਾ ਜਾ ਰਿਹਾ ਹੈ। ਆਸਿਫਾ ਭੁੱਟੋ ਨੇ 8 ਫਰਵਰੀ ਨੂੰ ਆਮ ਚੋਣਾਂ ਲਈ ਦੇਸ਼ ਭਰ ਵਿੱਚ ਪੀਪਲਜ਼ ਪਾਰਟੀ ਲਈ ਪ੍ਰਚਾਰ ਕੀਤਾ ਅਤੇ ਆਪਣੇ ਭਰਾ ਬਿਲਾਵਲ ਭੁੱਟੋ ਜ਼ਰਦਾਰੀ ਦਾ ਸਮਰਥਨ ਕੀਤਾ।

3 ਫਰਵਰੀ, 1993 ਨੂੰ ਜੰਮੀ ਆਸ਼ਿਫਾ ਭੁੱਟੋ ਜ਼ਰਦਾਰੀ ਪਾਕਿਸਤਾਨ ਦੀ ਸਭ ਤੋਂ ਵੱਡੀ ਸਿਆਸੀ ਪਾਰਟੀਆਂ ਵਿੱਚੋਂ ਇੱਕ ਪੀਪਲਜ਼ ਪਾਰਟੀ ਦੇ ਸਿਆਸੀ ਪਰਿਵਾਰ ਦਾ ਹਿੱਸਾ ਹੈ। ਆਸਿਫਾ ਆਸਿਫ ਅਲੀ ਜ਼ਰਦਾਰੀ ਦੀ ਸਭ ਤੋਂ ਛੋਟੀ ਬੇਟੀ ਹੈ।

ਇਹ ਵੀ ਪੜ੍ਹੋ: ਧਰੁਵ ਰਾਠੀ ਦੀ ਵੀਡੀਓ ਸਾਂਝੀ ਕਰਕੇ ਕਸੂਤੇ ਫਸੇ ਕੇਜਰੀਵਾਲ, ਸੁਪਰੀਮ ਕੋਰਟ ਨੇ ਮੰਗਿਆ ਮੁਆਫ਼ੀਨਾਮਾ

ਜੀਓ ਟੀਵੀ ਨੇ ਦੱਸਿਆ ਕਿ ਆਸਿਫਾ ਭੁੱਟੋ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਬਖਤਾਵਰ ਭੁੱਟੋ ਜ਼ਰਦਾਰੀ ਦੀ ਛੋਟੀ ਭੈਣ ਹੈ, ਉਹ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸੰਸਥਾਪਕ ਸ਼ਹੀਦ ਜ਼ੁਲਫਿਕਾਰ ਅਲੀ ਭੁੱਟੋ ਅਤੇ ਈਰਾਨੀ ਮੂਲ ਦੀ ਨੁਸਰਤ ਭੁੱਟੋ ਦੀ ਪੋਤੀ ਹੈ ਅਤੇ ਸ਼ਾਹਨਵਾਜ਼ ਭੁੱਟੋ ਅਤੇ ਮੁਰਤਜ਼ਾ ਭੁੱਟੋ ਦੀ ਭਤੀਜੀ ਹੈ। ਆਸਿਫ਼ਾ ਆਪਣੇ ਪਿਤਾ ਦੇ ਸਭ ਤੋਂ ਕਰੀਬ ਰਹੀ, ਜੇਲ੍ਹ ਦੇ ਦਿਨਾਂ ਦੌਰਾਨ ਅਤੇ ਅਦਾਲਤੀ ਪੇਸ਼ੀ ਦੌਰਾਨ, ਉਹ ਹਮੇਸ਼ਾ ਆਸਿਫ਼ ਅਲੀ ਜ਼ਰਦਾਰੀ ਦੀ ਗੋਦ ਵਿੱਚ ਨਜ਼ਰ ਆਈ।

ਬੀਤੇ ਦਿਨੀਂ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਆਸਿਫ਼ਾ ਆਪਣੇ ਪਿਤਾ ਨਾਲ ਬਾਂਹ ਫੜ ਕੇ ਤੁਰ ਰਹੀ ਸੀ। ਆਸਿਫ਼ ਅਲੀ ਜ਼ਰਦਾਰੀ ਨੇ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਹੈ। ਆਸਿਫ਼ ਅਲੀ ਨੂੰ ਦੋਵਾਂ ਸਦਨਾਂ ਵਿੱਚ ਕੁੱਲ 255 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਪਾਕਿਸਤਾਨ ਦੇ ਚਾਰਾਂ ਵਿੱਚੋਂ ਤਿੰਨ ਸੂਬਿਆਂ ਵਿੱਚ ਵੀ ਉਨ੍ਹਾਂ ਨੂੰ ਭਾਰੀ ਬਹੁਮਤ ਹਾਸਲ ਹੋਇਆ ਅਤੇ ਅੰਤ ਵਿੱਚ ਜ਼ਰਦਾਰੀ ਨੇ 411 ਵੋਟਾਂ ਹਾਸਲ ਕਰਕੇ ਰਾਸ਼ਟਰਪਤੀ ਦੀ ਚੋਣ ਜਿੱਤ ਲਈ। ਜਦਕਿ ਉਨ੍ਹਾਂ ਦੇ ਵਿਰੋਧੀ ਨੂੰ ਸਿਰਫ਼ 181 ਵੋਟਾਂ ਮਿਲੀਆਂ।

11 ਸਾਲਾਂ ਤੋਂ ਜੇਲ੍ਹ ਵਿੱਚ ਹਨ ਆਸਿਫ਼ ਅਲੀ ਜ਼ਰਦਾਰੀ

ਆਸਿਫ਼ ਅਲੀ ਜ਼ਰਦਾਰੀ ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਪਤੀ ਹਨ। ਬੇਨਜ਼ੀਰ ਦੀ ਸਰਕਾਰ ਦੇ ਪਤਨ ਤੋਂ ਬਾਅਦ ਆਸਿਫ਼ ਅਲੀ ਜ਼ਰਦਾਰੀ 'ਤੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਰੀਬ 11 ਸਾਲ ਜੇਲ੍ਹ 'ਚ ਰਹਿਣਾ ਪਿਆ ਸੀ। ਹਾਲਾਂਕਿ ਆਸਿਫ ਅਲੀ ਨੂੰ ਕਿਸੇ ਅਪਰਾਧ ਲਈ ਦੋਸ਼ੀ ਨਹੀਂ ਠਹਿਰਾਇਆ ਗਿਆ ਸੀ ਪਰ ਹੁਣ ਉਹ ਦੂਜੀ ਵਾਰ ਪਾਕਿਸਤਾਨ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਤੋਂ ਪਹਿਲਾਂ ਆਸਿਫ਼ ਅਲੀ ਜ਼ਰਦਾਰੀ 2008 ਤੋਂ 2013 ਦਰਮਿਆਨ ਪਾਕਿਸਤਾਨ ਦੇ 11ਵੇਂ ਰਾਸ਼ਟਰਪਤੀ ਸਨ।

ਇਹ ਵੀ ਪੜ੍ਹੋ: Haryana news: ਰੇਵਾੜੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਦੀ ਮੌਤ, 6 ਜ਼ਖ਼ਮੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ, ਫਰਜ਼ੀ ਬਿੱਲ ਘੁਟਾਲੇ 'ਚ ਹੋਈ ਕਾਰਵਾਈ

Embed widget