Pakistan Flood Crisis: ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਪਾਕਿਸਤਾਨ ਭਿਆਨਕ ਹੜ੍ਹਾਂ ਕਾਰਨ ਲਗਪਗ ਬਰਬਾਦ ਹੋ ਚੁੱਕਿਆ ਹੈ। ਇਸ ਕਾਰਨ ਦੇਸ਼ ਨੂੰ ਕਰੀਬ 4.5 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਇਸ ਦਾ ਸਿੱਧਾ ਅਸਰ ਪਾਕਿਸਤਾਨ ਦੇ ਲੋਕਾਂ 'ਤੇ ਪੈ ਰਿਹਾ ਹੈ। ਪਾਕਿਸਤਾਨ ਵਿੱਚ ਕਈ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵੀ ਲਗਾਤਾਰ ਵਧ ਰਹੀ ਹੈ। ਪਾਕਿਸਤਾਨ 'ਚ ਇੱਕ ਵਾਰ ਫਿਰ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ। ਜਿਸ ਤੋਂ ਬਾਅਦ ਇੱਥੇ ਪੈਟਰੋਲ ਦੀ ਕੀਮਤ 235.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਪਾਕਿਸਤਾਨੀ ਮੀਡੀਆ ਮੁਤਾਬਕ ਪੈਟਰੋਲ ਦੀ ਕੀਮਤ 'ਚ 2.07 ਰੁਪਏ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਪਾਕਿਸਤਾਨ 'ਚ ਲੋਕ ਮਹਿੰਗਾ ਪੈਟਰੋਲ ਅਤੇ ਮਹਿੰਗਾ ਸਮਾਨ ਲੈਣ ਲਈ ਮਜ਼ਬੂਰ ਹੋ ਰਹੇ ਹਨ। ਜਿਸ ਤੋਂ ਬਾਅਦ ਲੋਕਾਂ ਨੂੰ ਸਰਕਾਰ ਤੋਂ ਜਲਦ ਹੀ ਇਸ ਦਾ ਹੱਲ ਕੱਢਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ ਪਾਕਿਸਤਾਨ ਦੇ ਲੋਕਾਂ ਨੂੰ ਪਿਆਜ਼ ਤੋਂ ਲੈ ਕੇ ਟਮਾਟਰ ਅਤੇ ਹੋਰ ਸਬਜ਼ੀਆਂ ਲਈ ਭਾਰੀ ਕੀਮਤ ਚੁਕਾਉਣੀ ਪਈ ਹੈ। ਹਾਲ ਹੀ ਵਿੱਚ ਇੱਥੇ ਇੱਕ ਕਿਲੋ ਪਿਆਜ਼ ਦੀ ਕੀਮਤ 500 ਰੁਪਏ ਤੱਕ ਪਹੁੰਚ ਗਈ ਸੀ। ਇਸ ਦੇ ਨਾਲ ਹੀ ਹੋਰ ਸਬਜ਼ੀਆਂ ਦੀ ਹਾਲਤ ਵੀ ਇਹੀ ਹੈ। ਸਬਜ਼ੀਆਂ ਦੇ ਨਾਲ-ਨਾਲ ਫਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਤੋਂ ਬਾਅਦ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਤੋਂ ਟਮਾਟਰ ਅਤੇ ਪਿਆਜ਼ ਦੀ ਦਰਾਮਦ ਕਰਨ ਦੀ ਗੱਲ ਚੱਲੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪਾਕਿਸਤਾਨ 'ਚ ਹੋ ਰਹੀ ਤਬਾਹੀ 'ਤੇ ਚਿੰਤਾ ਜ਼ਾਹਰ ਕੀਤੀ ਹੈ।
ਜਾਣੋ ਪਾਕਿਸਤਾਨ 'ਚ ਹੜ੍ਹਾਂ ਕਾਰਨ ਕਿੰਨਾ ਨੁਕਸਾਨ?
ਪਾਕਿਸਤਾਨ 'ਚ ਹੜ੍ਹ ਕਾਰਨ ਹੁਣ ਤੱਕ 1100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਰੀਬ 10 ਲੱਖ ਲੋਕ ਅਜਿਹੇ ਹਨ ਜੋ ਪੂਰੀ ਤਰ੍ਹਾਂ ਬੇਘਰ ਹੋ ਗਏ ਹਨ। ਪਾਕਿਸਤਾਨ ਵਿਚ ਇਸ ਪੂਰੀ ਤਬਾਹੀ ਨਾਲ ਲਗਪਗ 3 ਕਰੋੜ ਲੋਕ ਪ੍ਰਭਾਵਿਤ ਹੋਏ ਹਨ। ਹਾਲਾਤ ਇੰਨੇ ਵਿਗੜ ਗਏ ਕਿ ਪਾਕਿਸਤਾਨ ਸਰਕਾਰ ਨੂੰ ਐਮਰਜੈਂਸੀ ਦਾ ਐਲਾਨ ਕਰਨਾ ਪਿਆ। ਇਸ ਤੋਂ ਬਾਅਦ ਸਾਰੇ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ। ਹੁਣ ਵੀ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਸੋਚ ਰਹੀ ਹੈ ਕਿ ਇਸ ਨੁਕਸਾਨ ਦੀ ਭਰਪਾਈ ਕਿਵੇਂ ਕੀਤੀ ਜਾ ਸਕਦੀ ਹੈ।