Heavy Monsoon Rain In Pakistan: ਪਾਕਿਸਤਾਨ ਵਿੱਚ ਭਾਰੀ ਹੜ੍ਹਾਂ ਕਾਰਨ ਦਰਜਨਾਂ ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਬੇਘਰ ਹੋ ਗਏ। ਦੇਸ਼ ਵਿੱਚ ਭਾਰੀ ਮਾਨਸੂਨ ਬਾਰਸ਼ (RAIN) ਹੋਈ ਹੈ। ਬਲੋਚਿਸਤਾਨ ਦੇ ਦੱਖਣੀ ਸੂਬੇ 'ਚ ਹੜ੍ਹ ਦੇ ਪਾਣੀ 'ਚ ਵਹਿ ਜਾਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 57 ਲੋਕਾਂ ਦੀ ਮੌਤ ਹੋ ਗਈ। ਰਾਇਟਰਜ਼ ਮੁਤਾਬਕ ਸੂਬੇ ਦੇ ਮੁੱਖ ਮੰਤਰੀ ਦੇ ਆਫਤ ਤੇ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਜ਼ਿਆਉੱਲ੍ਹਾ ਲੈਂਗੋਵ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੀਂਹ ਅਤੇ ਹੜ੍ਹਾਂ ਕਾਰਨ ਸੈਂਕੜੇ ਲੋਕ ਬੇਘਰ ਹੋ ਗਏ ਹਨ, ਉਨ੍ਹਾਂ ਨੇ ਕਿਹਾ ਕਿ ਮਾਨਸੂਨ ਦੀ ਬਾਰਸ਼ ਲਗਾਤਾਰ ਜਾਰੀ ਹੈ।
ਪਾਕਿਸਤਾਨ 'ਚ ਹਾਲ ਹੀ ਦੇ ਦਿਨਾਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਦਾ ਵੱਡਾ ਹਿੱਸਾ ਪਾਣੀ ਨਾਲ ਭਰ ਗਿਆ ਹੈ। ਇਸ ਦੌਰਾਨ ਨੇਵੀ ਨੇ ਕਿਹਾ ਕਿ ਉਹ ਨਾਗਰਿਕਾਂ ਨੂੰ ਕੱਢਣ ਅਤੇ ਬਲੋਚਿਸਤਾਨ ਨੂੰ ਰਾਸ਼ਨ ਅਤੇ ਤਾਜ਼ੇ ਪਾਣੀ ਦੀ ਸਪਲਾਈ ਕਰਨ ਦੇ ਯਤਨ ਕਰ ਰਹੀ ਹੈ।
ਖੈਬਰ ਪਖਤੂਨਖਵਾ ਸੂਬੇ 'ਚ ਬੱਚਿਆਂ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ
ਜ਼ਿਲਾ ਅਧਿਕਾਰੀ ਨੇ ਦੱਸਿਆ ਕਿ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਮੀਂਹ ਕਾਰਨ ਇਕ ਘਰ ਦੇ ਢਹਿ ਜਾਣ ਕਾਰਨ ਇਕ ਛੇ ਸਾਲਾ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਜ਼ਖਮੀ ਹੋ ਗਏ।
ਅਫਗਾਨਿਸਤਾਨ 'ਚ ਹੜ੍ਹ ਕਾਰਨ 24 ਲੋਕਾਂ ਦੀ ਮੌਤ ਹੋ ਗਈ
ਆਫਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਗੁਆਂਢੀ ਦੇਸ਼ ਅਫਗਾਨਿਸਤਾਨ 'ਚ ਦੇਸ਼ ਦੇ ਪੂਰਬ ਅਤੇ ਦੱਖਣ 'ਚ ਹੜ੍ਹਾਂ ਕਾਰਨ 24 ਲੋਕਾਂ ਦੀ ਮੌਤ ਹੋ ਗਈ ਹੈ।
ਸਭ ਤੋਂ ਭਿਆਨਕ ਹੜ੍ਹ 2010 ਵਿੱਚ ਆਇਆ ਸੀ
ਪਾਕਿਸਤਾਨ ਵਿੱਚ 2010 ਵਿੱਚ ਸਭ ਤੋਂ ਭਿਆਨਕ ਹੜ੍ਹ ਆਇਆ ਸੀ, ਜਿਸ ਵਿੱਚ 20 ਮਿਲੀਅਨ ਲੋਕ ਪ੍ਰਭਾਵਿਤ ਹੋਏ ਸਨ। ਅਰਬਾਂ ਡਾਲਰ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਅਤੇ ਦੇਸ਼ ਦਾ ਪੰਜਵਾਂ ਹਿੱਸਾ ਡੁੱਬ ਗਿਆ।