ਪੜਚੋਲ ਕਰੋ
Advertisement
ਪਾਕਿ ਵੱਲੋਂ ਲਾਂਘਾ ਖੋਲ੍ਹਣ ਦੀ ਆਈ ਤਾਰੀਖ਼! ਡਾ.ਮਨਮੋਹਨ ਵੀ ਜਾਣਗੇ ਪਾਕਿਸਤਾਨ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਡਾ.ਮਨਮੋਹਨ ਸਿੰਘ ਨੂੰ ਦਿੱਤੇ ਸੱਦੇ 'ਤੇ ਉਨ੍ਹਾਂ ਨੇ ਚਿੱਠੀ ਜ਼ਰੀਏ ਆਪਣਾ ਜਵਾਬ ਉਨ੍ਹਾਂ ਨੂੰ ਭੇਜ ਦਿੱਤਾ ਹੈ ਕਿ ਉਹ ਮਹਿਮਾਨ ਨਹੀਂ, ਬਲਕਿ ਇੱਕ ਸ਼ਰਧਾਲੂ ਦੇ ਤੌਰ 'ਤੇ ਪਾਕਿਸਤਾਨ ਆਉਣਗੇ। ਦੱਸ ਦੇਈਏ ਭਾਰਤ ਵਾਲੇ ਪਾਸੇ 8 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਏਗਾ।
ਚੰਡੀਗੜ੍ਹ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਕੇਤ ਦਿੱਤੇ ਹਨ ਕਿ ਪਾਕਿਸਤਾਨ 9 ਨਵੰਬਰ ਨੂੰ ਲਾਂਘਾ ਖੋਲ੍ਹ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਡਾ.ਮਨਮੋਹਨ ਸਿੰਘ ਨੂੰ ਦਿੱਤੇ ਸੱਦੇ 'ਤੇ ਉਨ੍ਹਾਂ ਨੇ ਚਿੱਠੀ ਜ਼ਰੀਏ ਆਪਣਾ ਜਵਾਬ ਉਨ੍ਹਾਂ ਨੂੰ ਭੇਜ ਦਿੱਤਾ ਹੈ ਕਿ ਉਹ ਮਹਿਮਾਨ ਨਹੀਂ, ਬਲਕਿ ਇੱਕ ਸ਼ਰਧਾਲੂ ਦੇ ਤੌਰ 'ਤੇ ਪਾਕਿਸਤਾਨ ਆਉਣਗੇ। ਦੱਸ ਦੇਈਏ ਭਾਰਤ ਵਾਲੇ ਪਾਸੇ 8 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਏਗਾ।
ਦੱਸ ਦੇਈਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਨਹੀਂ ਜਾਣਗੇ। ਕੈਪਟਨ ਨੇ ਕਿਹਾ ਕਿ ਜਦੋਂ ਤਕ ਪਾਕਿਸਤਾਨ ਸਾਡੇ ਜਵਾਨਾਂ 'ਤੇ ਗੋਲੀਬਾਰੀ ਬੰਦ ਨਹੀਂ ਕਰੇਗਾ ਤੇ ਅੱਤਵਾਦ ਖ਼ਤਮ ਨਹੀਂ ਕਰੇਗਾ, ਉਦੋਂ ਤਕ ਉਹ ਪਾਕਿਸਤਾਨ ਨਹੀਂ ਜਾਣਗੇ। ਉਂਝ ਉਨ੍ਹਾਂ ਇਹ ਵੀ ਕਿਹਾ ਹੈ ਕਿ ਉਹ ਪਹਿਲੇ ਜਥੇ ਨਾਲ ਕਰਤਾਰਪੁਰ ਸਾਹਿਬ ਜਾਣਗੇ ਪਰ ਇਸ ਨੂੰ ਇਹ ਨਾ ਸਮਝਿਆ ਜਾਵੇ ਕਿ ਉਹ ਪਾਕਿਸਤਾਨ ਗਏ ਹਨ। ਕਰਤਾਰਪੁਰ ਸਾਹਿਬ ਹੁਣ ਇੱਕ ਕੋਰੀਡੋਰ ਹੈ ਨਾ ਕਿ ਪਾਕਿਸਤਾਨ।Pakistan Foreign Minister, on Pak's Capital TV, on Kartarpur Corridor: I had invited former PM of India Manmohan Singh. I'm thankful to him, he wrote me a letter & said, 'I'll come but not as chief guest but an ordinary man.' We'll welcome him even if he comes as an ordinary man. pic.twitter.com/Kbx3ePhX2U
— ANI (@ANI) October 19, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਵਿਸ਼ਵ
Advertisement