ਆਬੂ ਧਾਬੀ: ਭਾਰਤ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਇਕ ਤੋਂ ਬਾਅਦ ਤੋਂ ਹੀ ਪਾਕਿਸਤਾਨ ਖੌਫ ਚ ਜੀ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਭਾਰਤ ਫਿਰ ਸਰਜੀਕਲ ਸਟ੍ਰਾਇਕ ਕਰ ਸਕਦਾ ਹੈ। ਆਬੂਧਾਬੀ 'ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਇਹ ਜਾਣਕਾਰੀ ਦਿੱਤੀ।


ਸ਼ਾਹ ਮਹਿਮਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਇੰਟੈਲੀਜੈਂਸ ਫੋਰਸਜ਼ ਦੇ ਮਾਧਿਆਮ ਤੋਂ ਪਤਾ ਲੱਗਾ ਹੈ ਕਿ ਭਾਰਤ, ਪਾਕਿਸਤਾਨ ਤੇ ਸਰਜੀਕਲ ਸਟ੍ਰਾਇਕ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਆਪਣੇ ਅੰਦਰੂਨੀ ਮਾਮਲਿਆਂ ਤੋਂ ਧਿਆਨ ਭਟਕਾਉਣ ਲਈ ਅਜਿਹਾ ਕਰ ਸਕਦਾ ਹੈ। ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਇਸ ਨਾਲ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਡੌਨ ਨਿਊਜ਼ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਪਾਕਿਸਤਾਨ ਦੀ ਫੌਜ ਹਾਈ ਅਲਰਟ 'ਤੇ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ