ਪੜਚੋਲ ਕਰੋ

ਇਮਰਾਨ ਖ਼ਾਨ ਦੀਆਂ ਮੁਸ਼ਕਿਲਾਂ ਵਧੀਆਂ, ਐਂਟੀ ਟੈਰਰ ਐਕਟ ਤਹਿਤ ਗ੍ਰਿਫ਼ਤਾਰੀ ਵਾਰੰਟ ਜਾਰੀ, ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫ਼ਤਾਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਮਰਾਨ ਖਾਨ ਦੇ ਖਿਲਾਫ ਅੱਤਵਾਦ ਰੋਕੂ ਕਾਨੂੰਨ ਦੇ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

Imran Khan May Be Arrested  : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਮਰਾਨ ਖਾਨ ਦੇ ਖਿਲਾਫ ਅੱਤਵਾਦ ਰੋਕੂ ਕਾਨੂੰਨ ਦੇ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। 20 ਅਗਸਤ ਨੂੰ ਇਮਰਾਨ ਖਾਨ ਨੇ ਆਈਜੀ ਅਤੇ ਜੱਜ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਇਮਰਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਦੇਰ ਰਾਤ ਇਸਲਾਮਾਬਾਦ ਦੇ ਆਈਜੀ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਸੂਚਨਾ ਦਿੱਤੀ ਗਈ ਹੈ।

ਇਮਰਾਨ ਖਾਨ ਨੇ ਸ਼ਾਹਬਾਜ਼ ਗਿੱਲ ਦੀ ਗ੍ਰਿਫਤਾਰੀ ਖਿਲਾਫ 20 ਅਗਸਤ ਨੂੰ ਇਸਲਾਮਾਬਾਦ 'ਚ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਸਾਰੇ ਟੀਵੀ ਨਿਊਜ਼ ਚੈਨਲਾਂ ਨੇ ਪ੍ਰਸਾਰਿਤ ਕੀਤਾ।

ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਜਾਂ ਘਰ ਵਿੱਚ ਨਜ਼ਰਬੰਦ ਕੀਤਾ ਜਾ ਸਕਦਾ ਹੈ। ਦੋਸ਼ ਹੈ ਕਿ ਉਸ ਨੇ ਜੱਜਾਂ ਅਤੇ ਪੁਲਿਸ ਵਾਲਿਆਂ ਨੂੰ ਧਮਕਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ 'ਚ ਭਾਸ਼ਣ ਦੌਰਾਨ ਇਮਰਾਨ ਖਾਨ ਨੇ ਇਸਲਾਮਾਬਾਦ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਜੱਜ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਲਈ ਇਸਲਾਮਾਬਾਦ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜੱਜਾਂ ਨੂੰ ਧਮਕਾਉਣ ਅਤੇ ਦੇਸ਼ ਵਿੱਚ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਅੱਤਵਾਦ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਮਰਾਨ ਖਾਨ 'ਤੇ ਕੀ ਹਨ ਦੋਸ਼?

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ 20 ਅਗਸਤ ਨੂੰ ਇਸਲਾਮਾਬਾਦ ਵਿਚ ਇਕ ਰੈਲੀ ਵਿਚ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਅਤੇ ਪਾਕਿਸਤਾਨ ਦੀ ਸ਼ਾਂਤੀ ਪ੍ਰਣਾਲੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇੰਨਾ ਹੀ ਨਹੀਂ ਇਸਲਾਮਾਬਾਦ ਦੇ ਆਈਜੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਦਾ ਵੀ ਇਲਜ਼ਾਮ ਹੈ। ਇਸ ਦੇ ਨਾਲ ਹੀ ਇਮਰਾਨ ਨੇ ਇਸਲਾਮਾਬਾਦ ਦੀ ਸੈਸ਼ਨ ਕੋਰਟ ਦੀ ਜੱਜ ਜ਼ੇਬਾ ਚੌਧਰੀ ਨੂੰ ਵੀ ਧਮਕਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।

ਸ਼ਾਹਬਾਜ਼ ਸਰਕਾਰ ਖਿਲਾਫ ਮੋਰਚਾ

ਦੂਜੇ ਪਾਸੇ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਸ਼ਾਹਬਾਜ਼ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਮਰਾਨ ਖਾਨ ਦੇ ਘਰ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦਾ ਇਕੱਠ ਵੀ ਹੋਇਆ ਅਤੇ ਪਾਰਟੀ ਨੇ ਇਸਲਾਮਾਬਾਦ ਤੱਕ ਮਾਰਚ ਦਾ ਨਾਅਰਾ ਦਿੱਤਾ। ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਤੋਂ ਇਮਰਾਨ ਖਾਨ ਦੇ ਸਮਰਥਕ ਇਸਲਾਮਾਬਾਦ ਲਈ ਰਵਾਨਾ ਹੋਏ। ਪੀਟੀਆਈ ਦੇ ਵੱਡੇ ਨੇਤਾ ਪਰਵੇਜ਼ ਖੱਟਕ ਨੇ ਕਿਹਾ ਹੈ ਕਿ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਹੈ। ਇਸ ਦੌਰਾਨ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੇ ਪੁਲਿਸ ਦੀ ਕਾਰਵਾਈ ਨੂੰ ਸਹੀ ਠਹਿਰਾਇਆ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget