ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਯੂਸੁਫ ਰਜਾ ਗਿਲਾਨੀ ਸ਼ਨੀਵਾਰ ਕੋਰੋਨਾ ਪੌਜ਼ੇਟਿਵ ਪਾਏ ਗਏ। ਇਸ ਦਰਮਿਆਨ ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 6,472 ਨਵੇਂ ਮਾਮਲੇ ਸਾਹਮਣੇ ਆਏ ਹਨ। ਪਾਕਿਸਤਾਨ 'ਚ ਕੋਰੋਨਾ ਵਾਇਰਸ ਦਾ ਕੁੱਲ ਅਕੜਾ 1 ਲੱਖ, 32 ਹਜ਼ਾਰ, 40 ਤੇ ਪਹੁੰਚ ਗਿਆ ਤੇ 88 ਹੋਰ ਲੋਕਾਂ ਦੀ ਮੌਤ ਨਾਲ ਕੁੱਲ 2,551 ਮੌਤਾਂ ਹੋ ਚੁੱਕੀਆਂ ਹਨ।
67 ਸਾਲਾ ਗਿਲਾਨੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕੌਮੀ ਜਵਾਬਦੇਹੀ ਬਿਊਰੋ ਦੀ ਸੁਣਵਾਈ 'ਚ ਸ਼ਾਮਲ ਹੋਣ ਮਗਰੋਂ ਪੌਜ਼ੇਟਿਵ ਪਾਇਆ ਗਿਆ। ਗਿਲਾਨੀ ਤੋਂ ਪਹਿਲਾਂ ਵੀਰਵਾਰ ਪੀਐਮਐਲ-ਐਨ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ NAB ਕੋਲ ਪੇਸ਼ ਹੋਣ ਮਗਰੋਂ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਸੀ।
ਗਿਲਾਨੀ ਦੇ ਬੇਟੇ ਕਾਸਿਮ ਗਿਲਾਨੀ ਨੇ ਟਵੀਟ ਕਰਦਿਆਂ ਲਿਖਿਆ "ਇਮਰਾਨ ਸਰਕਾਰ ਅਤੇ NAB ਨੂੰ ਧੰਨਵਾਦ!ਤੁਸੀਂ ਮੇਰੇ ਪਿਤਾ ਦੀ ਜ਼ਿੰਦਗੀ ਨੂੰ ਖਤਰੇ 'ਚ ਪਾ ਦਿੱਤਾ ਹੈ। ਉਨ੍ਹਾਂ ਦੀ ਕੋਵਿਡ-19 ਰਿਪੋਰਟ ਪੌਜ਼ੇਟਿਵ ਆਈ ਹੈ।"
ਪਾਕਿਸਤਾਨ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਇਮਰਾਨ ਸਰਕਾਰ ਨੇ ਲੌਕਡਾਊਨ ਵੀ ਸਖਤੀ ਨਾਲ ਲਾਗੂ ਨਹੀਂ ਕੀਤਾ। ਹਾਲਾਂਕਿ WHO ਇਸ ਬਾਬਤ ਪਾਕਿਸਤਾਨ ਨੂੰ ਕਈ ਵਾਰ ਚੇਤਾਵਨੀ ਜ਼ਾਹਰ ਕਰ ਚੁੱਕਾ ਹੈ। ਅਜਿਹੇ 'ਚ ਹੁਣ ਪਾਕਿਸਤਾਨ 'ਚ ਕੋਰੋਨਾ ਵਾਇਰਸ ਨੇ ਰਫ਼ਤਾਰ ਫੜ ਲਈ ਹੈ।
- ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਦੇਸ਼ 'ਚ ਹਾਲਾਤ ਗੰਭੀਰ, ਪ੍ਰਧਾਨ ਮੰਤਰੀ ਨੇ ਕੀਤੀ ਸਮੀਖਿਆ ਬੈਠਕ
- ਸਾਵਧਾਨ! ਹਵਾ ਜ਼ਰੀਏ ਵੀ ਫੈਲ ਸਕਦਾ ਕੋਰੋਨਾ ਵਾਇਰਸ, ਖੋਜ 'ਚ ਵੱਡਾ ਖ਼ੁਲਾਸਾ
- ਕੋਰੋਨਾ ਵਾਇਰਸ: ਭਾਰਤ 'ਚ ਸਿਰਫ਼ ਦਸ ਦਿਨ 'ਚ ਤਿੰਨ ਲੱਖ ਹੋਏ ਕੋਰੋਨਾ ਮਰੀਜ਼, ਹਾਲਾਤ ਬੇਕਾਬੂ
- ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ