Pakistan ਸਰਕਾਰ ਵੇਚੇਗੀ ਇਮਰਾਨ ਖ਼ਾਨ ਦੇ ਗਿਫ਼ਟ, ਤੋਸ਼ਾਖਾਨਾ 'ਚ ਰੱਖੇ ਨੇ ਆਹ ਮਹਿੰਗੇ ਮਹਿੰਗੇ ਤੋਹਫੇ
Imran Khan's expensive gifts - ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਹੁੰਦਿਆਂ ਵੱਖ-ਵੱਖ ਦੇਸ਼ਾਂ ਤੋਂ ਮਿਲੇ ਤੋਹਫ਼ੇ ਵੇਚੇ ਸਨ। ਇਹ ਸਾਰੇ ਤੋਹਫ਼ੇ ਉਸ ਨੇ ਤੋਸ਼ਾਖਾਨੇ ਤੋਂ 2.15 ਕਰੋੜ ਰੁਪਏ ਵਿਚ ਖਰੀਦੇ ਸਨ, ਜਿਸ ਨੂੰ ਵੇਚਣ 'ਤੇ ਉਸ ਨੂੰ...
Toshakhana Case - ਪਾਕਿਸਤਾਨ ਸਰਕਾਰ ਤੋਸ਼ਾਖਾਨੇ (ਸਰਕਾਰੀ ਖ਼ਜ਼ਾਨੇ) ਵਿੱਚ ਰੱਖੇ ਤੋਹਫ਼ਿਆਂ ਦੀ ਨਿਲਾਮੀ ਕਰੇਗੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਹਫ਼ਿਆਂ ਦੀ ਨਿਲਾਮੀ ਤੋਂ ਇਕੱਠੀ ਹੋਣ ਵਾਲੀ ਰਕਮ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਵਰਤੀ ਜਾਵੇਗੀ।
ਇਸ ਤੋਂ ਜੋ ਪੈਸਾ ਇਕੱਠਾ ਹੋਵੇਗਾ, ਉਸ ਦੀ ਵਰਤੋਂ ਅਨਾਥ ਬੱਚਿਆਂ, ਹਸਪਤਾਲਾਂ, ਸਿੱਖਿਆ ਸੰਸਥਾਵਾਂ, ਭਲਾਈ ਸੰਸਥਾਵਾਂ ਅਤੇ ਲੋੜਵੰਦਾਂ ਦੀ ਮਦਦ ਲਈ ਕੀਤੀ ਜਾਵੇਗੀ। ਇਹ ਫੈਸਲਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੋਸ਼ਾਖਾਨਾ ਮਾਮਲੇ 'ਚ ਗ੍ਰਿਫਤਾਰੀ ਤੋਂ ਬਾਅਦ ਲਿਆ ਗਿਆ ਹੈ।
ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਹੁੰਦਿਆਂ ਵੱਖ-ਵੱਖ ਦੇਸ਼ਾਂ ਤੋਂ ਮਿਲੇ ਤੋਹਫ਼ੇ ਵੇਚੇ ਸਨ। ਇਹ ਸਾਰੇ ਤੋਹਫ਼ੇ ਉਸ ਨੇ ਤੋਸ਼ਾਖਾਨੇ ਤੋਂ 2.15 ਕਰੋੜ ਰੁਪਏ ਵਿਚ ਖਰੀਦੇ ਸਨ, ਜਿਸ ਨੂੰ ਵੇਚਣ 'ਤੇ ਉਸ ਨੂੰ 5.8 ਕਰੋੜ ਰੁਪਏ ਮਿਲੇ ਹਨ। ਬਾਅਦ ਵਿੱਚ ਪਤਾ ਲੱਗਾ ਕਿ ਇਹ ਰਕਮ 20 ਕਰੋੜ ਤੋਂ ਵੱਧ ਸੀ।
5 ਅਗਸਤ ਨੂੰ ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਵਿੱਚ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ 'ਤੇ ਇਕ ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਤੋਂ ਬਾਅਦ ਲਾਹੌਰ ਪੁਲਿਸ ਨੇ ਪੀਟੀਆਈ ਚੇਅਰਮੈਨ ਨੂੰ ਜ਼ਮਾਨ ਪਾਰਕ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਬਾਅਦ ਵਿਚ ਉਸ ਨੂੰ ਇਸਲਾਮਾਬਾਦ ਲਿਆਂਦਾ ਗਿਆ।
ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਦਾਲਤ ਦੇ 5 ਅਗਸਤ 2023 ਦੇ ਫੈਸਲੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਮਰਾਮ ਖਾਨ 'ਤੇ ਇਹ ਕਾਰਵਾਈ ਕੀਤੀ ਹੈ।
ਇਮਰਾਨ ਖਾਨ ਨੂੰ ਪਾਕਿਸਤਾਨ ਦੇ ਚੋਣ ਐਕਟ 2017 ਦੀ ਧਾਰਾ 167 ਦੇ ਤਹਿਤ ਭ੍ਰਿਸ਼ਟ ਅਭਿਆਸ ਦਾ ਦੋਸ਼ੀ ਪਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਤਿੰਨ ਸਾਲ ਦੀ ਸਧਾਰਨ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial